corona case ludhianan: ਕੋਰੋਨਾਵਾਇਰਸ ਨੂੰ ਲੈ ਕੇ ਸਰਕਾਰ ਵੱਲੋਂ ਲਾਕਡਾਊਨ ‘ਚ ਦਿੱਤੀ ਗਈ ਢਿੱਲ ਅਤੇ ਲੋਕਾਂ ਵੱਲੋਂ ਵਰਤੀ ਗਈ ਲਾਪਰਵਾਹੀ ਕਾਰਨ ਪੀੜ੍ਹਤ ਮਰੀਜ਼ਾਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਕਾਰਨ ਲੁਧਿਆਣਾ ‘ਚ ਦਿਨ-ਬ-ਦਿਨ ਵੱਧ ਰਹੇ ਕੋਰੋਨਾ ਦੇ ਕਹਿਰ ਕਾਰਨ ਪੀੜ੍ਹਤਾਂ ਦੀ ਗਿਣਤੀ 1000 ਤੋਂ ਉਪਰ ਪਹੁੰਚ ਚੁੱਕੀ ਹੈ। ਜਾਣਕਾਰੀ ਮੁਤਾਬਕ ਬੀਤੇ ਦਿਨ ਐਤਵਾਰ ਨੂੰ ਜ਼ਿਲ੍ਹੇ ‘ਚ ਇੱਕਠੇ 77 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਅਤੇ 1 ਮਰੀਜ਼ ਦੀ ਮੌਤ ਹੋਈ।
ਦੱਸਣਯੋਗ ਹੈ ਕਿ ਸਭ ਤੋਂ ਹੈਰਾਨੀਜਨਕ ਗੱਲ ਇਹ ਸਾਹਮਣੇ ਆਈ ਹੈ ਕਿ ਐਤਵਾਰ ਨੂੰ ਮਿਲੇ ਪਾਜ਼ੀਟਿਵ ਮਾਮਲਿਆਂ ‘ਚੋਂ 26 ਸੈਂਟਰਲ ਜੇਲ ਦੇ ਕੈਦੀ ਅਤੇ ਜ਼ਿਲ੍ਹਾ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਵੀ ਸ਼ਾਮਲ ਹੈ। ਇਸ ਦੇ ਨਾਲ ਐਤਵਾਰ ਨੂੰ ਜ਼ਿਲ੍ਹੇ ‘ਚੋਂ ਸਾਹਮਣੇ ਆਏ 77 ਮਾਮਲਿਆਂ ‘ਚੋਂ 70 ਜ਼ਿਲ੍ਹੇ ਅਤੇ 7 ਹੋਰ ਜ਼ਿਲ੍ਹਿਆਂ ਦੇ ਹਨ ਜਦਕਿ ਲੁਧਿਆਣਾ ਦੇ ਗਾਂਧੀਨਗਰ ਦੀ ਵਸਨੀਕ 70 ਸਾਲਾ ਬਜ਼ੁਰਗ ਮਹਿਲਾ ਨੇ ਡੀ.ਐੱਮ.ਸੀ ਹਸਪਤਾਲ ‘ਚ ਦਮ ਤੋੜ੍ਹਿਆ। ਦੱਸ ਦੇਈਏ ਕਿ ਜ਼ਿਲ੍ਹੇ ‘ਚ ਪੀੜ੍ਹਤਾਂ ਦਾ ਅੰਕੜਾ 1070 ਤੱਕ ਪਹੁੰਚ ਗਿਆ ਹੈ ਜਦਕਿ 25 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 578 ਸਰਗਰਮ ਮਾਮਲੇ ਹਨ।