corona infected girl jumps hospital: ਲੁਧਿਆਣਾ ਦੇ ਸਿਵਲ ਹਸਪਤਾਲ ‘ਚ ਉਸ ਸਮੇਂ ਹਫੜਾ-ਦਫੜੀ ਮੱਚ ਗਈ ਜਦੋਂ ਇੱਥੇ ਆਈਸੋਲੇਸ਼ਨ ਵਾਰਡ ‘ਚ ਭਰਤੀ ਕੋਰੋਨਾ ਪੀੜਤ ਲੜਕੀ ਨੇ ਛਾਲ ਮਾਰ ਦਿੱਤੀ। ਮੌਕੇ ‘ਤੇ ਮੌਜੂਦ ਮਹਿਲਾ ਕਰਮਚਾਰੀਆਂ ਨੇ ਡਾਕਟਰਾਂ ਅਤੇ ਪੁਲਿਸ ਨੂੰ ਸੂਚਿਤ ਕੀਤਾ। ਲੜਕੀ ਨੂੰ ਐਮਰਜੈਂਸੀ ਵਾਰਡ ‘ਚ ਭਰਤੀ ਕੀਤਾ ਗਿਆ, ਜਿੱਥੇ ਉਸ ਦੀ ਗੰਭੀਰ ਹਾਲਤ ਦੇਖਦੇ ਹੋਏ ਉਸਨੂੰ ਡੀ.ਐੱਮ.ਸੀ ਹਸਪਤਾਲ ‘ਚ ਰੈਫਰ ਕਰ ਦਿੱਤਾ ਗਿਆ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਲੜਕੀ ਦੀ ਦਿਮਾਗੀ ਹਾਲਤ ਠੀਕ ਨਹੀਂ ਹੈ ਅਤੇ ਉਸ ਨੇ ਹਸਪਤਾਲ ‘ਚੋਂ ਭੱਜਣ ਦੀ ਕੋਸ਼ਿਸ਼ ਕੀਤੀ ਸੀ।
ਦੱਸਣਯੋਗ ਹੈ ਕਿ ਬੀਤੇ ਦਿਨ ਭਾਵ ਬੁੱਧਵਾਰ ਰਾਤ ਨੂੰ ਮਾਛੀਵਾੜਾ ਦੀ 19 ਸਾਲਾ ਲੜਕੀ ਨੂੰ ਸਿਵਲ ਹਸਪਤਾਲ ‘ਚ ਭਰਤੀ ਕੀਤਾ ਗਿਆ ਸੀ, ਜੋ ਕਿ ਕੋਰੋਨਾ ਪਾਜ਼ੀਟਿਵ ਪਾਈ ਗਈ ਸੀ। ਇੱਥੇ ਸ਼ੁੱਕਰਵਾਰ ਨੂੰ ਲੜਕੀ ਨੇ ਭੱਜਣ ਦੀ ਕੋਸ਼ਿਸ ‘ਚ ਇਸ ਘਟਨਾ ਨੂੰ ਅੰਜ਼ਾਮ ਦਿੱਤਾ।
ਜ਼ਿਕਰਯੋਗ ਹੈ ਕਿ ਲੁਧਿਆਣਾ ‘ਚ ਸ਼ੁੱਕਰਵਾਰ ਨੂੰ ਕੋਰੋਨਾ ਦੇ 296 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ‘ਚ 209 ਜ਼ਿਲ੍ਹੇ ਦੇ ਅਤੇ 17 ਹੋਰ ਜ਼ਿਲ੍ਹਿਆਂ ਤੋਂ ਹਨ। ਇਹ ਵੀ ਦੱਸ ਦੇਈਏ ਕਿ ਮਹਾਨਗਰ ‘ਚ ਕੋਰੋਨਾ ਪੀੜਤਾਂ ਦਾ ਅੰਕੜਾ 4512 ਤੱਕ ਪਹੁੰਚ ਚੁੱਕੀ ਹੈ। ਸਿਵਲ ਸਰਜਨ ਡਾਕਟਰ ਰਾਜੇਸ਼ ਬੱਗਾ ਨੇ ਜਾਣਕਾਰੀ ਦਿੱਤੀ ਹੈ ਕਿ ਹੁਣ ਤੱਕ 69727 ਸੈਂਪਲ ਲਏ ਗਏ, ਜਿਨ੍ਹਾਂ 4512 ਮਾਮਲੇ ਪਾਜ਼ੀਟਿਵ ਹਨ ਅਤੇ ਹੁਣ 1427 ਸਰਗਰਮ ਹਨ ਜਦਕਿ 148 ਮੌਤਾਂ ਹੋ ਚੁੱਕੀਆਂ ਹਨ।