Corona MLA Manpreet Ayali office: ਲੁਧਿਆਣਾ (ਤਰਸੇਮ ਭਾਰਦਵਾਜ)- ਜਿੱਥੇ ਖਤਰਨਾਕ ਕੋਰੋਨਾਵਾਇਰਸ ਦਾ ਕਹਿਰ ਆਮ ਲੋਕਾਂ ਸਮੇਤ ਡਾਕਟਰਾਂ ਅਤੇ ਪੁਲਿਸ ‘ਤੇ ਜਾਰੀ ਹੈ, ਉੱਥੇ ਹੀ ਸਿਆਸੀ ਆਗੂ ਵੀ ਇਸ ਵਾਇਰਸ ਦੀ ਚਪੇਟ ‘ਚ ਆਏ ਹਨ। ਇਸ ਦੌਰਾਨ ਚੰਗੀ ਖਬਰ ਵੀ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਵਿਧਾਨ ਸਭਾ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਕੋਰੋਨਾ ਨੂੰ ਮਾਤ ਦੇ ਦਿੱਤੀ ਹੈ। ਦੱਸ ਦੇਈਏ ਕਿ ਮਨਪ੍ਰੀਤ ਸਿੰਘ ਇਆਲੀ ਬੀਤੇ 20 ਦਿਨਾਂ ਤੋਂ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ ਅਤੇ ਹੁਣ ਬਿਲਕੁਲ ਸਿਹਤਯਾਬ ਹੋ ਗਏ ਹਨ। ਅੱਜ ਮਨਪ੍ਰੀਤ ਸਿੰਘ ਇਆਲੀ ਨੇ ਮੁੱਲਾਂਪੁਰ ਦਫ਼ਤਰ ’ਚ ਪਹੁੰਚੇ ਜਿੱਥੇ ਉਨ੍ਹਾਂ ਨੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦਾ ਸਿਲਸਿਲਾ ਆਰੰਭ ਕਰ ਦਿੱਤਾ ਹੈ।
ਇਸ ਦੌਰਾਨ ਵਿਧਾਇਕ ਇਆਲੀ ਨੇ ਦੱਸਿਆ ਹੈ ਕਿ ਕੋਰੋਨਾ ਤੋਂ ਹੁਣ ਡਰਨ ਦੀ ਲੋੜ ਨਹੀਂ, ਸਗੋਂ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਲੋੜ ਹੈ, ਤਾਂ ਜੋ ਇਹ ਬੀਮਾਰੀ ਤੁਹਾਡੇ ਤੱਕ ਨਾ ਪਹੁੰਚੇ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਹੁਣ ਉਹ ਦਫਤਰ ‘ਚ ਰੂਟੀਨ ਵਾਂਗ ਕੰਮ ਕਰਨਗੇ ਅਤੇ 24 ਘੰਟੇ ਹਲਕੇ ਦੇ ਲੋਕਾਂ ਦੀ ਸੇਵਾ ‘ਚ ਹਾਜ਼ਰ ਰਹਿਣਗੇ।
ਦੱਸਣਯੋਗ ਹੈ ਕਿ ਮਹਾਨਗਰ ‘ਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦਾ ਅੰਕੜਾ 13297 ਤੱਕ ਪਹੁੰਚ ਗਿਆ ਹੈ ਅਤੇ 509 ਲੋਕਾਂ ਨੇ ਦਮ ਤੋੜ ਦਿੱਤਾ ਹੈ। ਇਹ ਵੀ ਦੱਸਿਆ ਜਾਂਦਾ ਹੈ ਕਿ ਜ਼ਿਲ੍ਹੇ ਭਰ ‘ਚ 9754 ਲੋਕ ਸਿਹਤਯਾਬ ਹੋ ਚੁੱਕੇ ਹਨ ਅਤੇ ਮੌਜੂਦਾ ਸਮੇਂ 1988 ਸਰਗਰਮ ਮਾਮਲੇ ਹਨ।