corona patients death health department: ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰ ‘ਚ ਕੋਰੋਨਾ ਮਹਾਮਾਰੀ ਦਾ ਖਤਰਾ ਅਤੇ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਦੌਰਾਨ ਸਿਹਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਲਈ ਚਿੰਤਾ ਵਾਲੀ ਸਥਿਤੀ ਉਦੋਂ ਪੈਦਾ ਹੋ ਗਈ ਜਦੋਂ ਨਵੰਬਰ ਮਹੀਨੇ ਦੌਰਾਨ ਲੁਧਿਆਣਾ ਦੇ 42 ਪੀੜਤ ਮਰੀਜ਼ਾਂ ਨੇ ਦਮ ਤੋੜ ਦਿੱਤਾ। ਇਨ੍ਹਾਂ ‘ਚੋਂ ਅੱਧੇ ਤੋਂ ਜਿਆਦਾ ਮਰੀਜ਼ ਅਜਿਹੇ ਵੀ ਹਨ, ਜੋ ਹਾਈਪਰਟੇਂਸ਼ਨ, ਡਾਇਬੀਟੀਜ਼ ਅਤੇ ਦਿਲ ਦੀ ਬੀਮਾਰੀਆਂ ਨਾਲ ਪੀੜਤ ਸੀ। ਇਸ ਦੇ ਨਾਲ ਕਈ ਮਰੀਜ਼ ਇਕ ਤੋਂ ਜਿਆਦਾ ਬੀਮਾਰੀਆਂ ਨਾਲ ਪੀੜਤ ਸੀ। ਇਸ ਦਾ ਮਤਲਬ ਕੋ-ਮਾਰਬਿਡ ਕੰਡੀਸ਼ਨ ਵਾਲੇ ਮਰੀਜ਼ਾਂ ਲਈ ਸਥਿਤੀ ਫਿਰ ਤੋਂ ਖਰਾਬ ਹੋ ਰਹੀ ਹੈ। ਇਹ ਮੌਤਾਂ 7 ਨਵੰਬਰ ਤੋਂ ਬਾਅਦ ਤੋਂ ਹੋਣੀਆਂ ਸ਼ੁਰੂ ਹੋਈਆਂ ਹਨ। ਇਸ ਤੋਂ ਪਹਿਲਾਂ ਹੋਣ ਵਾਲੀਆਂ ਮੌਤਾ ਕੋਰੋਨਾ ਪਾਜ਼ੀਟਿਵ ਹੋਣ ਤੋਂ ਇਲਾਵਾ ਟੀ.ਬੀ, ਕੈਂਸਰ ਨਾਲ ਹੋਈ ਹੈ।
ਇਹ ਨਹੀਂ ਸਿਰਫ 9 ਦਿਨਾਂ ਦੌਰਾਨ ਇਨ੍ਹਾਂ ਕੋ-ਮਾਰਬਿਡ ਕੰਡੀਸ਼ਨ ਵਾਲੇ ਮਰੀਜ਼ਾਂ ਦੀ ਮੌਤ ਹੋਈ ਹੈ। ਸਰਦੀ ਵੱਧਣ ਦੇ ਨਾਲ ਹੀ ਜਿੱਥੇ ਮਾਮਲਿਆਂ ‘ਚ ਵਾਧਾ ਹੋ ਰਿਹਾ ਹੈ, ਇਸ ਦੇ ਨਾਲ ਹੀ ਡਾਇਬੀਟੀਜ਼, ਬਲੱਡ ਪ੍ਰੈਸ਼ਰ ਅਤੇ ਦਿਲ ਦੇ ਮਰੀਜ਼ਾਂ ‘ਤੇ ਖਤਰਾ ਵੱਧ ਰਿਹਾ ਹੈ। ਮਾਹਰਾਂ ਮੁਤਾਬਕ ਇਨ੍ਹਾਂ ਮਰੀਜ਼ਾਂ ਨੂੰ ਖਾਸ ਖਿਆਲ ਰੱਖਣ ਦੀ ਜਰੂਰਤ ਹੈ। ਐਤਵਾਰ ਨੂੰ 114 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ ‘ਚੋਂ 98 ਲੁਧਿਆਣਾ ਦੇ ਜਦਕਿ 16 ਮਰੀਜ਼ ਬਾਹਰੀ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਐਤਵਾਰ ਨੂੰ 2 ਪੀੜਤ ਮਰੀਜ਼ਾਂ ਨੇ ਦਮ ਤੋੜਿਆ, ਜੋ ਦੋਵੇਂ ਹੀ ਲੁਧਿਆਣਾ ਦੇ ਨਿਵਾਸੀ ਹਨ।
ਦੱਸਣਯੋਗ ਹੈ ਕਿ ਲੁਧਿਆਣਾ ‘ਚ ਹੁਣ ਤੱਕ 22044 ਪੀੜਤ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ ਪਰ ਰਾਹਤ ਭਰੀ ਗੱਲ ਇਹ ਸਾਹਮਣੇ ਆਈ ਹੈ ਕਿ ਹੁਣ ਤੱਕ 20365 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਸਿਹਤਯਾਬ ਹੋ ਚੁੱਕੇ ਹਨ। ਜ਼ਿਲ੍ਹੇ ‘ਚ ਹੁਣ ਤੱਕ 884 ਮੌਤਾਂ ਹੋ ਚੁੱਕੀਆਂ ਹਨ ਅਤੇ ਹੁਣ ਵੀ 795 ਸਰਗਰਮ ਮਾਮਲੇ ਹਨ। ਇਸ ਤੋਂ ਇਲਾਵਾ ਹੋਰ ਜ਼ਿਲ੍ਹਿਆਂ ਅਤੇ ਸੂਬਿਆਂ ਤੋਂ 3105 ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਨ੍ਹਾਂ ‘ਚੋਂ 75 ਸਰਗਰਮ ਮਾਮਲੇ ਹਨ ਜਦਕਿ 367 ਮਰੀਜ਼ ਦਮ ਤੋੜ ਚੁੱਕੇ ਹਨ।
ਇਹ ਵੀ ਪੜ੍ਹੋ-