corona patients discharge first time: ਲੁਧਿਆਣਾ (ਤਰਸੇਮ ਭਾਰਦਵਾਜ)- ਜ਼ਿਲ੍ਹੇ ‘ਚ ਵੈਸੇ ਤਾਂ ਖਤਰਨਾਕ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ ਪਰ ਇਸ ਦੌਰਾਨ ਰਾਹਤ ਭਰੀ ਖਬਰ ਵੀ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਜ਼ਿਲ੍ਹੇ ‘ਚੋਂ ਪਹਿਲੀ ਵਾਰ ਇਕ ਹੀ ਦਿਨ ਦੌਰਾਨ 1183 ਲੋਕ ਕੋਰੋਨਾ ਨੂੰ ਮਾਤ ਦੇ ਕੇ ਘਰ ਜਾ ਚੁੱਕੇ ਹਨ। ਦੱਸ ਦੇਈਏ ਕਿ ਜ਼ਿਲ੍ਹੇ ‘ਚ ਹੁਣ ਤੱਕ ਕੁੱਲ 5944 ਮਰੀਜ਼ ਠੀਕ ਹੋ ਚੁੱਕੇ ਹਨ। ਇਸ ਦਾ ਮਤਲਬ 64.82 ਫੀਸਦੀ ਮਰੀਜ਼ ਠੀਕ ਹੋ ਚੁੱਕੇ ਹਨ। ਹੁਣ ਸਿਰਫ 2072 ਸਰਗਰਮ ਮਾਮਲੇ ਹਨ, ਜਿਨ੍ਹਾਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ।
ਸਿਹਤ ਵਿਭਾਗ ਨੇ ਬਣਾਇਆ ਰਿਕਾਰਡ- ਦੂਜੇ ਪਾਸੇ ਸਿਹਤ ਵਿਭਾਗ ਵੱਲੋਂ ਇਕ ਨਵਾਂ ਰਿਕਾਰਡ ਬਣਾਇਆ ਗਿਆ, ਜਿੱਥੇ ਇਕ ਹੀ ਦਿਨ ਦੌਰਾਨ 4344 ਸੈਂਪਲ ਲਏ ਗਏ ਜੋ ਕਿ ਹੁਣ ਤੱਕ ਦਾ ਸਭ ਤੋਂ ਜਿਆਦਾ ਗਿਣਤੀ ਹੈ, ਜਿਨ੍ਹਾਂ ‘ਚੋਂ 3343 ਆਰ.ਟੀ-ਪੀ.ਸੀ.ਆਰ ਦੇ ਸੈਂਪਲ ਰਹੇ, 969 ਰੈਪਿਡ ਐਟੀਜਨ ਟੈਸਟਿੰਗ ਕਿੱਟ ਅਤੇ 32 ਟਰੂਨੈਟ ਦੇ ਸੈਂਪਲ ਰਹੇ। ਹੁਣ ਤੱਕ ਸਿਹਤ ਵਿਭਾਗ ਵੱਲੋਂ 1,04,297 ਸੈਂਪਲ ਲਏ ਜਾ ਚੁੱਕੇ ਹਨ। ਇਸ ‘ਚੋਂ 89629 ਦੀ ਰਿਪੋਰਟ ਨੈਗੇਟਿਵ ਆ ਚੁੱਕੀ ਹੈ ਅਤੇ 5112 ਦੀ ਰਿਪੋਰਟ ਆਉਣੀ ਹਾਲੇ ਵੀ ਬਾਕੀ ਹੈ।
ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਵੀ ਸਿਹਤ ਵਿਭਾਗ ਦੁਆਰਾ ਇਕ ਹੀ ਦਿਨ ਦੌਰਾਨ 4344 ਸੈਂਪਲ ਲੈਣ ਦੀ ਸ਼ਲਾਘਾ ਕੀਤੀ ਗਈ ਹੈ। ਉਨ੍ਹਾਂ ਨੇ ਸਿਹਤ ਵਿਭਾਗ ਦੇ ਡਾਕਟਰਾਂ, ਕਮਿਊਨਿਟੀ ਹੈਲਥ ਅਫਸਰ ਅਤੇ ਪੈਰਾ ਮੈਡੀਕਲ ਸਟਾਫ ਦੁਆਰਾ ਬੀਮਾਰੀ ਨੂੰ ਫੈਲਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਕ ਹੀ ਦਿਨ ਦੌਰਾਨ ਇੰਨੇ ਸੈਂਪਲ ਲੈਣ ‘ਤੇ ਸਿਹਤ ਵਿਭਾਗ ਅਤੇ ਐੱਸ.ਡੀ.ਐੱਮ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਨੇ ਲੋਕਾਂ ਨੂੰ ਕੋਵਿਡ ਦੇ ਲੱਛਣ ਦਿਸਣ ‘ਤੇ ਤਰੁੰਤ ਟੈਸਟਿੰਗ ਕਰਵਾਉਣ ਦੀ ਸਲਾਹ ਦਿੱਤੀ। ਦੱਸਣਯੋਗ ਹੈ ਕਿ ਬੀਤੇ ਦਿਨ ਭਾਵ ਐਤਵਾਰ ਨੂੰ ਜ਼ਿਲ੍ਹੇ ‘ਚ 260 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ, ਜਿਨ੍ਹਾਂ ‘ਚੋਂ 242 ਲੁਧਿਆਣਾ ਦੇ ਅਤੇ ਬਾਕੀ ਹੋਰ ਜ਼ਿਲ੍ਹਿਆਂ ਦੇ ਹਨ ਜਦਕਿ ਐਤਵਾਰ ਨੂੰ 9 ਲੋਕਾਂ ਨੇ ਦਮ ਵੀ ਤੋੜ ਦਿੱਤਾ ਹੈ।