corona patients increasing private hospitals: ਲੁਧਿਆਣਾ (ਤਰਸੇਮ ਭਾਰਦਵਾਜ)-ਸ਼ਹਿਰ ‘ਚ ਖਤਰਨਾਕ ਕੋਰੋਨਾਵਾਇਰਸ ਦਾ ਖਤਰਾ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ ਹੈ। ਪ੍ਰਾਈਵੇਟ ਹਸਪਤਾਲਾਂ ‘ਚ ਹੁਣ ਮਰੀਜ਼ਾਂ ਦੀ ਗਿਣਤੀ ਵੱਧਣ ਲੱਗੀ, ਜਿਸ ਕਾਰਨ ਪ੍ਰਸ਼ਾਸਨ ਅਤੇ ਸਿਹਤ ਵਿਭਾਗ ‘ਚ ਹਫੜਾ-ਦਫੜੀ ਵਾਲਾ ਮਾਹੌਲ ਪੈਦਾ ਹੈ ਗਿਆ। ਇਸ ਦੇ ਨਾਲ ਹੀ ਹੁਣ ਸ਼ਹਿਰ ਦੇ ਪ੍ਰਾਈਵੇਟ ਹਸਪਤਾਲਾਂ ‘ਚ ਹਾਲਾਤ ਵਿਗੜਨੇ ਸ਼ੁਰੂ ਹੋ ਗਏ ਹਨ, ਜਿਲ੍ਹੇ ‘ਚ ਹੁਣ ਇਸ ਸਮੇਂ ਸਰਗਰਮ ਮਾਮਲਿਆਂ ਦੀ ਗਿਣਤੀ 865 ਤੱਕ ਪਹੁੰਚ ਚੁੱਕੀ ਹੈ।
ਦੱਸਣਯੋਗ ਹੈ ਕਿ ਜ਼ਿਲ੍ਹੇ ‘ਚ ਕੋਰੋਨਾ ਨਾਲ ਦਮ ਤੋੜਨ ਵਾਲੇ ਮਰੀਜ਼ਾਂ ਦੀ ਗਿਣਤੀ ਹੁਣ 904 ਤੱਕ ਪਹੁੰਚ ਚੁੱਕੀ ਹੈ। ਹੁਣ ਤੱਕ ਜ਼ਿਲ੍ਹੇ ‘ਚ 22734 ਪੀੜਤ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਨ੍ਹਾਂ ‘ਚੋਂ 20962 ਮਰੀਜ਼ ਸਿਹਤਯਾਬ ਹੋ ਚੁੱਕੇ ਹਨ। ਦੂਜੇ ਪਾਸੇ 9 ਮਰੀਜ਼ ਇਸ ਸਮੇਂ ਜ਼ਿਲ਼੍ਹੇ ਦੇ ਵੱਖ ਵੱਖ ਹਸਪਤਾਲਾਂ ‘ਚ ਵੈਂਟੀਲੇਟਰ ਤੇ ਹਨ। ਇਸ ‘ਚੋਂ 3 ਲੁਧਿਆਣਾ ਦੇ ਹਨ ਜਦਕਿ 6 ਹੋਰ ਜ਼ਿਲ੍ਹਿਆਂ ਦੇ ਰਹਿਣ ਵਾਲੇ ਹਨ।
ਇਹ ਵੀ ਜਾਣਕਾਰੀ ਸਾਂਝੀ ਕੀਤੀ ਜਾਂਦੀ ਹੈ ਕਿ ਕੋਰੋਨਾ ਦੇ ਸ਼ੁਰੂਆਤੀ ਲੱਛਣਾਂ ਨੂੰ ਅਣਦੇਖਿਆ ਕਰਨਾ ਮਰੀਜ਼ਾਂ ‘ਤੇ ਭਾਰੀ ਪੈ ਰਿਹਾ ਹੈ। ਇਨ੍ਹਾਂ ‘ਚੋਂ 50 ਸਾਲ ਤੋਂ ਜਿਆਦਾ ਉਮਰ ਵਾਲੇ ਮਰੀਜ਼ ਵੀ ਹਨ। ਉਹ ਲੱਛਣ ਸਾਹਮਣੇ ਆਉਣ ਤੋਂ ਬਾਅਦ ਵੀ ਸਮੇਂ ‘ਤੇ ਕੋਰੋਨਾ ਟੈਸਟ ਅਤੇ ਇਲਾਜ ਨਹੀਂ ਕਰਵਾ ਰਹੇ ਹਨ। ਅਜਿਹੇ ‘ਚ ਹੁਣ ਪ੍ਰਾਈਵੇਟ ਹਸਪਤਾਲਾਂ ‘ਚ ਨਮੂਨੀਆਂ ਦੇ ਨਾਲ ਗੰਭੀਰ ਹਾਲਤ ‘ਚ ਕੋਰੋਨਾ ਪੀੜਤ ਲੋਕ ਵੀ ਪਹੁੰਚ ਰਹੇ ਹਨ। ਇਨ੍ਹਾਂ ਜਿਆਦਾਤਰ ਅਜਿਹੇ ਮਰੀਜ਼ ਹਨ ਜਿਨ੍ਹਾਂ ਪਹਿਲਾਂ ਤੋਂ ਫੇਫੜਿਆਂ, ਕਿਡਨੀ,ਹਾਰਟ, ਬੀ.ਪੀ ਅਤੇ ਸ਼ੂਗਰ ਦੀ ਬੀਮਾਰੀ ਹੈ।
ਇਹ ਵੀ ਦੇਖੋ–