Corona positive cases in Ludhiana: ਲੁਧਿਆਣਾ (ਤਰਸੇਮ ਭਾਰਦਵਾਜ)- ਲੁਧਿਆਣਾ ‘ਚ ਕੋਰੋਨਾਵਾਇਰਸ ਦੇ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ ਦਿਨੋ-ਦਿਨ ਵੱਧਦੀ ਹੀ ਜਾ ਰਹੀ ਹੈ। ਸਿਹਤ ਸਰਜਨ ਲੁਧਿਆਣਾ ਡਾ. ਸੁਖਜੀਵਨ ਕੱਕੜ ਵੱਲੋਂ ਕੋਰੋਨਾਵਾਇਰਸ ਦੀ ਤਾਜ਼ਾ ਸਥਿਤੀ ਬਾਰੇ ਜਾਣੂ ਕਰਵਾਉਣ ਦੇ ਹੋਏ ਦੱਸਿਆ ਗਿਆ ਹੈ ਕਿ ਅੱਜ 255 ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ‘ਚੋਂ 226 ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਹਨ ਜਦਕਿ 29 ਮਾਮਲੇ ਬਾਹਰਲੇ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ ਜਦਕਿ ਅੱਜ 5 ਪੀੜਤ ਮਰੀਜ਼ਾਂ ਨੇ ਦਮ ਤੋੜਿਆ ਹੈ, ਜਿਨ੍ਹਾਂ ‘ਚੋਂ 4 ਲੁਧਿਆਣਾ ਅਤੇ 1 ਜ਼ਿਲ਼੍ਹਾਂ ਫਤਿਹਗੜ੍ਹ ਨਾਲ ਸਬੰਧਿਤ ਹਨ। ਦੱਸ ਦੇਈਏ ਕਿ ਅੱਜ ਪੀੜਤ ਮਿਲੇ 226 ਮਾਮਲਿਆਂ ‘ਚੋਂ 7 ਅਧਿਆਪਕ ਅਤੇ 14 ਵਿਦਿਆਰਥੀ ਵੀ ਸ਼ਾਮਿਲ ਹਨ।
ਦੱਸਣਯੋਗ ਹੈ ਕਿ ਲੁਧਿਆਣਾ ‘ਚ ਕੁੱਲ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 29059 ਤੱਕ ਪਹੁੰਚ ਚੁੱਕੀ ਹੈ, ਜਦਕਿ 1054 ਮੌਤਾਂ ਹੋ ਚੁੱਕਿਆਂ ਹਨ।ਇਸ ਤੋਂ ਇਲਾਵਾ ਬਾਹਰਲੇ ਜ਼ਿਲ਼੍ਹਿਆਂ ਅਤੇ ਸੂਬਿਆਂ ਨਾਲ ਸਬੰਧਿਤ ਮਾਮਲਿਆਂ ਦੀ ਗਿਣਤੀ 4614 ਹੋ ਗਈ ਹੈ, ਜਦਕਿ 529 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਅੱਜ ਤੱਕ 26835 (92.34 ਫੀਸਦੀ) ਲੋਕ ਸਿਹਤਯਾਬ ਹੋ ਚੁੱਕੇ ਹਨ। ਲੁਧਿਆਣਾ ‘ਚ ਹੁਣ 722492 ਲੋਕਾਂ ਦੇ ਸੈਂਪਲ ਲਏ ਜਾ ਚੁੱਕੇ ਹਨ।
ਇਹ ਵੀ ਦੇਖੋ–