corona positive cases in Ludhiana today: ਲੁਧਿਆਣਾ (ਤਰਸੇਮ ਭਾਰਦਵਾਜ)- ਲੁਧਿਆਣਾ ‘ਚ ਹੁਣ ਖਤਰਨਾਕ ਕੋਰੋਨਾਵਾਇਰਸ ਦੀ ਰਫਤਾਰ ਹੁਣ ਕੁਝ ਮੱਠੀ ਪਈ ਹੈ। ਅੱਜ ਲੁਧਿਆਣਾ ‘ਚ 173 ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਜਦਕਿ 7 ਪੀੜਤਾਂ ਨੇ ਦਮ ਤੋੜਿਆ ਹੈ। ਅੱਜ ਮਿਲੇ 173 ਪਾਜ਼ੀਟਿਵ ਮਾਮਲਿਆਂ ‘ਚੋਂ 135 ਲੁਧਿਆਣਾ ਤੋਂ ਸਾਹਮਣੇ ਆਏ ਹਨ ਜਦਕਿ 38 ਮਾਮਲੇ ਹੋਰ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ। ਇਸ ਦੇ ਨਾਲ ਹੀ 7 ਪੀੜਤਾਂ ‘ਚੋਂ 6 ਲੁਧਿਆਣਾ ਦੇ ਅਤੇ 1 ਹੋਰ ਜ਼ਿਲ੍ਹੇ ਨਾਲ ਸਬੰਧਿਤ ਹੈ। ਦੱਸ ਦੇਈਏ ਕਿ ਇਨ੍ਹਾਂ ਕੋਰੋਨਾ ਮਾਮਲਿਆਂ ਸਬੰਧੀ ਸਿਵਲ ਸਰਜਨ ਲੁਧਿਆਣਾ ਡਾ. ਕਿਰਨ ਆਹਲੂਵਾਲੀਆ ਨੇ ਪੁਸ਼ਟੀ ਕੀਤੀ ਹੈ।
![corona positive cases in Ludhiana today](https://dailypost.in/wp-content/uploads/2021/06/07_06_2021-coronavirus_news_21715949.jpg)
ਦੱਸਣਯੋਗ ਹੈ ਕਿ ਲੁਧਿਆਣਾ ‘ਚ ਹੁਣ ਤੱਕ ਕੁੱਲ 85589 ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ 2035 ਲੋਕ ਦਮ ਤੋੜ ਚੁੱਕੇ ਹਨ। ਇਸ ਦੇ ਨਾਲ ਹੀ ਹੋਰ ਜ਼ਿਲ਼੍ਹਿਆਂ ਤੇ ਸੂਬਿਆਂ ਨਾਲ ਸਬੰਧਿਤ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 11228 ਹੋ ਚੁੱਕੀ ਹੈ ਜਦਕਿ 1007 ਪੀੜਤਾਂ ਨੇ ਦਮ ਤੋੜਿਆ ਹੈ। ਇਹ ਵੀ ਦੱਸ ਦੇਈਏ ਕਿ ਹੁਣ ਤੱਕ ਜ਼ਿਲ੍ਹੇ ਭਰ ‘ਚੋਂ 81316 (95.01 ਫੀਸਦੀ) ਕੋਰੋਨਾ ਪਾਜ਼ੀਟਿਵ ਮਰੀਜ਼ ਸਿਹਤਯਾਬ ਹੋ ਚੁੱਕੇ ਹਨ।
ਇਹ ਵੀ ਦੇਖੋ– BIG NEWS: Punjab ‘ਚ Lockdown ‘ਚ ਵੱਡੀ ਰਾਹਤ