corona positive cases ludhiana: ਲੁਧਿਆਣਾ ‘ਚ ਦਿਨੋ-ਦਿਨ ਕੋਰੋਨਾ ਦਾ ਵੱਧ ਰਿਹਾ ਕਹਿਰ ਨੇ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਜ਼ਿਲ੍ਹੇ ‘ਚ ਇਕ ਹੋਰ ਕੋਰੋਨਾ ਪੀੜ੍ਹਤ ਮਰੀਜ਼ ਦੀ ਮੌਤ ਹੋ ਗਈ ਹੈ ਜਦਕਿ 34 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਸਿਵਲ ਸਰਜਨ ਡਾਕਟਰ ਰਾਜੇਸ਼ ਬੱਗਾ ਨੇ ਦੱਸਿਆ ਹੈ ਕਿ ਬੁੱਧਵਾਰ ਨੂੰ ਜ਼ਿਲ੍ਹੇ ‘ਚ 65 ਸਾਲਾਂ ਬਜ਼ੁਰਗ ਨੇ ਦਯਾਨੰਦ ਮੈਡੀਕਲ ਕਾਲਜ ਤੇ ਹਸਪਤਾਲ ‘ਚ ਦਮ ਤੋੜ੍ਹਿਆ ਹੈ , ਜੋ ਕਿ ਜਲੰਧਰ ਜ਼ਿਲ੍ਹੇ ਦਾ ਰਹਿਣ ਵਾਲਾ ਸੀ। ਉਨ੍ਹਾਂ ਨੇ ਦੱਸਿਆ ਹੈ ਕਿ ਮ੍ਰਿਤਕ ਬਜ਼ੁਰਗ ਸਾਹ ਦੀ ਬੀਮਾਰੀ, ਦਿਲ ਦੀ ਬੀਮਾਰੀ ਆਦਿ ਨਾਲ ਪੀੜ੍ਹਤ ਦੱਸਿਆ ਜਾਂਦਾ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ‘ਚ ਪਾਜ਼ੀਟਿਵ ਮਿਲੇ 34 ਮਾਮਲਿਆਂ ‘ਚੋਂ 26 ਲੋਕ ਲੁਧਿਆਣਾ ਅਤੇ 8 ਲੋਕ ਬਾਹਰੀ ਜ਼ਿਲ੍ਹਿਆਂ ਤੋਂ ਹਨ।
ਸਿਵਲ ਸਰਜਨ ਡਾਕਟਰ ਰਾਜ਼ੇਸ਼ ਬੱਗਾ ਨੇ ਦੱਸਿਆ ਹੈ ਕਿ ਹੁਣ ਤੱਕ ਕੁੱਲ 27548 ਸੈਂਪਲ ਜਾਂਚ ਲਈ ਭੇਜੇ ਗਏ ਜਾ ਚੁੱਕੇ ਹਨ ਜਿਨ੍ਹਾਂ ‘ਚੋਂ 26461 ਦੀ ਰਿਪੋਰਟ ਉਨ੍ਹਾਂ ਨੂੰ ਮਿਲੀ ਹੈ। ਇਨ੍ਹਾਂ ‘ਚ 649 ਵਿਅਕਤੀਆਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ ਜਦਕਿ 25643 ਟੈਸਟ ਨੈਗੇਟਿਵ ਹਨ। ਇਸ ਦੌਰਾਨ ਰਾਹਤ ਭਰੀ ਖਬਰ ਇਹ ਸਾਹਮਣੇ ਆਈ ਹੈ ਕਿ ਜ਼ਿਲ੍ਹੇ ‘ਚ ਹੁਣ ਤੱਕ 410 ਲੋਕ ਠੀਕ ਹੋ ਕੇ ਘਰ ਜਾ ਚੁੱਕੇ ਹਨ। ਜ਼ਿਲ੍ਹੇ ‘ਚ ਹੁਣ ਤੱਕ 18 ਲੋਕਾਂ ਦੀ ਮੌਤ ਹੋ ਚੁੱਕੀ ਹੈ।