corona positive sub inspector:ਲੁਧਿਆਣਾ ‘ਚ ਪੁਲਿਸ ਦੀ ਸਬ ਇੰਸਪੈਕਟਰ ਬੀਬੀ ਸਿਮਰਨਜੀਤ ਕੌਰ ਦੀ ਸਿਹਤ ‘ਚ ਸੁਧਾਰ ਹੋਣ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਜਾਣਕਾਰੀ ਮੁਤਾਬਕ ਸ਼ਹਿਰ ਦੇ ਸ਼ਿਮਲਾਪੁਰੀ ਥਾਣੇ ‘ਚ ਐਡੀਸ਼ਨਲ ਐੱਸ.ਐੱਚ.ਓ ਦੇ ਅਹੁਦੇ ‘ਤੇ ਤਾਇਨਾਤ ਸਿਮਰਨਜੀਤ ਕੌਰ ਬੀਤੇ 21 ਜੂਨ ਨੂੰ ਕੋਰੋਨਾ ਵਾਇਰਸ ਦੀ ਚਪੇਟ ‘ਚ ਆ ਗਈ ਸੀ, ਜਿਨ੍ਹਾਂ ਨੂੰ ਐੱਸ.ਪੀ.ਐੱਸ ਹਸਪਤਾਲ ‘ਚ ਆਈਸੋਲੇਟ ਕੀਤਾ ਗਿਆ ਸੀ। ਕੋਰੋਨਾ ਨੂੰ ਮਾਤ ਦੇਣ ਤੋਂ ਬਾਅਦ ਸਿਮਰਨਜੀਤ ਕੌਰ ਨੇ ਲੁਧਿਆਣਾ ਪੁਲਿਸ ਦੇ ਫੇਸਬੁੱਕ ਪੇਜ ‘ਤੇ ਪੁਲਿਸ ਅਧਿਕਾਰੀਆਂ ਅਤੇ ਡਾਕਟਰ ਸਟਾਫ ਦਾ ਧੰਨਵਾਦ ਕੀਤਾ,ਇਸ ਦੇ ਨਾਲ ਹੀ ਉਨ੍ਹਾਂ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਲੋਕਾਂ ਨੂੰ ਕੋਰੋਨਾ ਤੋਂ ਜੰਗ ਜਿੱਤਣ ਦੇ ਗੁਰ ਵੀ ਦੱਸੇ।
ਜਾਣਕਾਰੀ ਸਾਂਝੀ ਕਰਦੇ ਹੋਏ ਉਨ੍ਹਾਂ ਨੇ ਦੱਸਿਆ ਕਿ ਕੋਰੋਨਾ ਤੋਂ ਡਰਨ ਦੀ ਬਜਾਏ ਇਸ ਦਾ ਡਟ ਕੇ ਮੁਕਾਬਲਾ ਕਰੋ ਅਤੇ ਹਿੰਮਤ ਨਹੀਂ ਹਾਰਨੀ ਚਾਹੀਦੀ ਹੈ। ਇਸ ਦੇ ਨਾਲ ਹੀ ਆਈਸੋਲੇਸ਼ਨ ਦੌਰਾਨ ਯੋਗਾ, ਡਾਂਸ, ਕਸਰਤ , ਕਿਤਾਬਾਂ ਪੜ੍ਹਨ, ਖੁਦ ਨੂੰ ਜ਼ਿਆਦਾ ਸਮੇਂ ਤੱਕ ਕੰਮ ‘ਚ ਰੁਝਾਉਣਾ , ਪੌਸ਼ਟਿਕ ਖੁਰਾਕ ਖਾਣਾ, ਹਲਦੀ ਵਾਲਾ ਦੁੱਧ ਪੀਣਾ, ਗਰਮ ਪਾਣੀ ਪੀਣਾ ਅਤੇ ਪਰਿਵਾਰਿਕ ਮੈਂਬਰਾਂ ਤੋਂ ਦੂਰੀ ਬਣਾਈ ਰੱਖਣਾ ਆਦਿ ਦੱਸਿਆ। ਇਸ ਤੋਂ ਇਲਾਵਾ ਸਰਕਾਰ ਵੱਲੋਂ ਜਾਰੀ ਹਦਾਇਤਾਂ ਦਾ ਪਾਲਣ ਕਰਨ,ਮਾਸਕ ਪਹਿਨਣ ਅਤੇ ਕੋਵਾ ਐਪ ਦੀ ਵਰਤੋਂ ਕਰਨ ਬਾਰੇ ਸਲਾਹ ਦਿੱਤੀ।