corona second wave dangerous: ਲੁਧਿਆਣਾ (ਤਰਸੇਮ ਭਾਰਦਵਾਜ)- ਜ਼ਿਲ੍ਹੇ ‘ਚ ਖਤਰਨਾਕ ਕੋਰੋਨਾਵਾਇਰਸ ਪੀੜਤਾਂ ਦੀ ਗਿਣਤੀ ਅਤੇ ਮੌਤਾਂ ਦੇ ਅੰਕੜਿਆਂ ‘ਚ ਗਿਰਾਵਟ ਆ ਰਹੀ ਹੈ ਪਰ ਮਾਹਰਾਂ ਮੁਤਾਬਕ ਹਾਲੇ ਵੀ ਮਹਾਮਾਰੀ ਦੀ ਸੈਕਿੰਡ ਵੇਵ ਜਿਆਦਾ ਖਤਰਨਾਕ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਸ ਦੌਰਾਨ ਗੰਭੀਰ ਮਰੀਜ਼ਾਂ ਦੇ ਵੱਧਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਅਜਿਹੇ ‘ਚ ਆਮ ਲੋਕਾਂ ਇਹ ਨਾ ਸਮਝਣ ਕੇ ਕੋਵਿਡ ਖਤਮ ਹੋ ਰਿਹਾ ਹੈ।
![](https://dailypost.in/wp-content/uploads/2020/10/n-1.jpg)
ਲੁਧਿਆਣਾ ‘ਚ ਅਕਤੂਬਰ ਮਹੀਨੇ ਦੇ ਅੰਤ ਜਾਂ ਨਵੰਬਰ ਮਹੀਨੇ ਦੇ ਪਹਿਲੇ ਹਫਤੇ ਤੋਂ ਸੈਕਿੰਡ ਵੇਵ ਆਉਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਜਿੱਥੇ ਇਕ ਪਾਸੇ ਸਰਦੀਆਂ ‘ਚ ਵਾਇਰਲ ਫੈਲਣ ਦਾ ਜਿਆਦਾ ਖਤਰਾ ਰਹਿੰਦਾ ਹੈ। ਉੱਥੇ ਹੀ ਪਰਾਲੀ ਦੇ ਧੂੰਏ ਅਤੇ ਸਮੋਗ ਕਾਰਨ ਸਾਹ ਦੇ ਮਰੀਜ਼ਾਂ ਨੂੰ ਵੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਦੇ ਚੱਲਦਿਆਂ ਹੀ ਮਾਹਰਾਂ ਦੁਆਰਾ ਕੋਰੋਨਾ ਦੇ ਲੈਵਲ-3 ਦੇ ਗੰਭੀਰ ਮਰੀਜ਼ਾਂ ਦੀ ਗਿਣਤੀ ‘ਚ ਵਾਧਾ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਦੱਸ ਦੇਈਏ ਕਿ 94 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਸੀ , ਜਿਸ ‘ਚ 67 ਲੁਧਿਆਣਾ ਅਤੇ ਬਾਕੀ 27 ਦੂਜੇ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਇਸ ਦੇ ਨਾਲ ਦੋ ਕੋਰੋਨਾ ਮਰੀਜ਼ਾਂ ਦੀ ਮੌਤ ਹੋਈ ਸੀ, ਜਿਨ੍ਹਾਂ ‘ਚ ਇਕ ਮਰੀਜ਼ ਲੁਧਿਆਣਾ ਨਾਲ ਸਬੰਧਿਤ ਹੈ।
![corona second wave dangerous](https://dailypost.in/wp-content/uploads/2020/10/n-7-1.jpg)
ਦੱਸਣਯੋਗ ਹੈ ਕਿ ਜ਼ਿਲ੍ਹੇ ‘ਚ ਹੁਣ ਤੱਕ 19673 ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਨ੍ਹਾਂ ‘ਚ 94 ਫੀਸਦੀ ਭਾਵ 18499 ਮਰੀਜ਼ ਸਿਹਤਯਾਬ ਹੋ ਚੁੱਕੇ ਹਨ। ਜ਼ਿਲ੍ਹੇ ‘ਚ ਹੁਣ ਸਿਰਫ 352 ਸਰਗਰਮ ਮਾਮਲੇ ਹਨ ਤੇ 18 ਮਰੀਜ਼ ਵੈਂਟੀਲੇਟਰ ‘ਤੇ ਹਨ। ਇਸ ਤੋਂ ਇਲਾਵਾ ਦੂਜੇ ਜ਼ਿਲ੍ਹਿਆਂ ਅਤੇ ਸੂਬਿਆਂ ਤੋਂ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ 2596 ਤੱਕ ਪਹੁੰਚ ਚੁੱਕੀ ਹੈ ਜਿਨ੍ਹਾਂ ‘ਚੋਂ 298 ਮਰੀਜ਼ਾਂ ਦੀ ਮੌਤ ਹੋ ਚੁੱਕੀ ਜਦਕਿ 67 ਸਰਗਰਮ ਮਾਮਲੇ ਹਨ।