Corona second wave positive cases: ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰ ‘ਚ ਕੋਰੋਨਾ ਪਾਜ਼ੀਟਿਵ ਮਾਮਲਿਆਂ ‘ਚ ਵਾਧਾ ਲਗਾਤਾਰ ਜਾਰੀ ਹੈ, ਜਿਸ ਦਾ ਪਤਾ ਇਸ ਤੋਂ ਲੱਗਦਾ ਹੈ ਕਿ ਅਕਤੂਬਰ ਦੇ ਆਖਰੀ ਹਫਤੇ ਅਤੇ ਨਵੰਬਰ ਮਹੀਨੇ ਦੇ ਪਹਿਲੇ ਹਫਤੇ ‘ਚ ਜਿੱਥੇ ਮਰੀਜ਼ਾਂ ਦੀ ਗਿਣਤੀ ਸਿਰਫ 2-10 ਰਹਿੰਦੀ ਸੀ ਪਰ ਹੁਣ ਉਹ ਵੱਧ ਕੇ 50 ਤੱਕ ਪਹੁੰਚ ਚੁੱਕੀ ਹੈ। ਦੱਸ ਦੇਈਏ ਕਿ ਬੀਤੇ ਦਿਨ ਭਾਵ ਸ਼ਨੀਵਾਰ ਨੂੰ ਜ਼ਿਲ੍ਹੇ ‘ਚ 97 ਨਵੇਂ ਮਾਮਲੇ ਸਾਹਮਣੇ ਆਏ, ਜਿਨ੍ਹਾਂ ‘ਚੋਂ 81 ਲੁਧਿਆਣਾ ਅਤੇ 16 ਦੂਜੇ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਸ਼ਨੀਵਾਰ ਨੂੰ ਜਿੱਥੇ 85 ਮਰੀਜ਼ ਡਿਸਚਾਰਜ ਹੋਏ ਹਨ, ਉੱਥੇ ਹੀ 6 ਮਰੀਜ਼ਾਂ ਨੇ ਦਮ ਵੀ ਤੋੜਿਆ ਹੈ, ਜਿਨ੍ਹਾਂ ‘ਚੋਂ 3 ਲੁਧਿਆਣਾ ਦੇ ਰਹਿਣ ਵਾਲੇ ਸੀ ਜਦਕਿ 3 ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ।
ਦੱਸਣਯੋਗ ਹੈ ਕਿ ਲੁਧਿਆਣਾ ‘ਚ ਹੁਣ ਤੱਕ 21946 ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਨ੍ਹਾਂ ‘ਚੋਂ 20284 ਮਰੀਜ਼ ਸਿਹਤਯਾਬ ਹੋ ਚੁੱਕੇ ਹਨ, ਜਦਕਿ 882 ਮਰੀਜ਼ ਦਮ ਤੋੜ ਚੁੱਕੇ ਹਨ। ਹੁਣ ਜ਼ਿਲ਼੍ਹੇ ‘ਚ 780 ਸਰਗਰਮ ਮਾਮਲੇ ਹਨ ਜਦਕਿ 3 ਮਰੀਜ਼ ਵੈਂਟੀਲੇਟਰ ‘ਤੇ ਹਨ। ਇਸ ਤੋਂ ਇਲਾਵਾ ਹੋਰ ਜ਼ਿਲ੍ਹਿਆਂ ਅਤੇ ਸੂਬਿਆਂ ਤੋਂ ਹੁਣ ਤੱਕ 3089 ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ ਜਿਨ੍ਹਾਂ ‘ਚੋਂ 367 ਮਰੀਜ਼ ਦਮ ਤੋੜ ਚੁੱਕੇ ਹਨ ਅਤੇ 76 ਸਰਗਰਮ ਮਾਮਲੇ ਹਨ। ਇਹ ਵੀ ਦੱਸਿਆ ਜਾਂਦਾ ਹੈ ਕਿ ਜ਼ਿਲ੍ਹੇ ‘ਚ ਹੁਣ ਤੱਕ 430363 ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ‘ਚੋਂ 403021 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆ ਚੁੱਕੀ ਹੈ।
ਇਹ ਵੀ ਦੇਖੋ—