corona woman dies Rara Sahib: ਲੁਧਿਆਣਾ ‘ਚ ਅੱਜ ਕੋਰੋਨਾ ਪੀੜਤ ਇਕ ਹੋਰ ਮਰੀਜ਼ ਨੇ ਦਮ ਤੋੜ ਦਿੱਤਾ ਹੈ। ਜਾਣਕਾਰੀ ਮੁਤਾਬਕ ਮਹਾਨਗਰ ਦੇ ਰਾੜਾ ਸਾਹਿਬ ਦੇ ਨੇੜੇ ਪਿੰਡ ਘਲੋਟੀ ‘ਚ 62 ਸਾਲਾ ਕੋਰੋਨਾ ਪਾਜ਼ੀਟਿਵ ਮਹਿਲਾ ਨੇ ਦਮ ਤੋੜਿਆ ਹੈ, ਜੋ ਕਿ ਕੈਂਸਰ ਦੀ ਬੀਮਾਰੀ ਨਾਲ ਪੀੜਤ ਦੱਸੀ ਸੀ। ਉਨ੍ਹਾਂ ਨੂੰ ਇਲਾਜ ਲਈ ਡੇਰਾ ਬੱਸੀ ਦੇ ਨਿੱਜੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।
ਦੱਸਣਯੋਗ ਹੈ ਕਿ ਲੁਧਿਆਣਾ ‘ਚ ਕੋਰੋਨਾ ਦੀ ਰਫਤਾਰ ਦਿਨੋ-ਦਿਨ ਵੱਧਦੀ ਹੀ ਜਾ ਰਹੀ ਹੈ। ਜੁਲਾਈ ਮਹੀਨੇ ਦੇ ਬਜਾਏ ਅਗਸਤ ਮਹੀਨੇ ਦੌਰਾਨ ਕੋਰੋਨਾ ਦੀ ਗਿਣਤੀ ‘ਚ ਰੋਜ਼ਾਨਾ 200-300 ਤੱਕ ਮਾਮਲੇ ਵੱਧਦੇ ਜਾ ਰਹੇ ਹਨ। ਹੁਣ ਤੱਕ ਮਹਾਨਗਰ ‘ਚ 5312 ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 178 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 615 ਮਰੀਜ਼ ਦੂਜੇ ਜ਼ਿਲ੍ਹਿਆਂ ਤੋਂ ਆ ਕੇ ਇੱਥੇ ਇਲਾਜ ਕਰਵਾ ਰਹੇ ਹਨ, ਜਿਨ੍ਹਾਂ ‘ਚੋਂ 45 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੌਰਾਨ ਰਾਹਤ ਭਰੀ ਇਹ ਵੀ ਖਬਰ ਸਾਹਮਣੇ ਆਈ ਹੈ ਕਿ ਇਸ ਦੌਰਾਨ ਰਾਹਤ ਭਰੀ ਖਬਰ ਵੀ ਸਾਹਮਣੇ ਆਈ ਹੈ ਕਿ ਹੁਣ ਤੱਕ ਜ਼ਿਲ੍ਹੇ ‘ਚ 3435 ਲੋਕ ਠੀਕ ਵੀ ਹੋ ਚੁੱਕੇ ਹਨ।
ਸਿਵਲ ਸਰਜਨ ਡਾਕਟਰ ਰਾਜੇਸ਼ ਬੱਗਾ ਨੇ ਦੱਸਿਆ ਹੈ ਕਿ ਹੁਣ ਤੱਕ 72995 ਸੈਂਪਲ ਲਏ ਗਏ ਹਨ ਜਿਨ੍ਹਾਂ ‘ਚੋਂ 71692 ਸੈਂਪਲਾਂ ਦੀ ਰਿਪੋਰਟ ਮਿਲ ਚੁੱਕੀ ਹੈ। ਇਨ੍ਹਾਂ ‘ਚੋਂ 65765 ਸੈਂਪਲ ਨੈਗੇਟਿਵ ਆਏ ਹਨ। ਇਹ ਵੀ ਜਾਣਕਾਰੀ ਮਿਲੀ ਹੈ ਕਿ 25622 ਵਿਅਕਤੀ ਹੋਮ ਆਈਸੋਲੇਸ਼ਨ ‘ਚ ਭੇਜੇ ਜਾ ਚੁੱਕੇ ਹਨ ਜਦਕਿ ਮੌਜੂਦਾ ਸਮੇਂ 4896 ਲੋਕ ਹੋਮ ਆਈਸੋਲੇਸ਼ਨ ‘ਚ ਭੇਜੇ ਜਾ ਚੁੱਕੇ ਹਨ।