Coronavirus in Ludhiana: ਲੁਧਿਆਣਾ ਵਿੱਚ ਕੋਰੋਨਾ ਦਾ ਕਹਿਰ ਦਿਨੋ-ਦਿਨ ਵੱਧਦਾ ਹੀ ਜਾ ਰਿਹਾ ਹੈ। ਬੀਤੇ ਦਿਨ ਬੁੱਧਵਾਰ ਸ਼ਾਮ ਨੂੰ ਸਿਵਲ ਸਰਜਨ ਡਾ. ਰਾਜੇਸ਼ ਕੁਮਾਰ ਬੱਗਾ ਨੇ ਜਾਣਕਾਰੀ ਦਿੱਤੀ ਹੈ ਕਿ ਜੀ.ਐੱਮ.ਸੀ ਪਟਿਆਲਾ ਤੋਂ ਉਨ੍ਹਾਂ ਨੂੰ 1042 ਮਰੀਜ਼ਾਂ ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਨ੍ਹਾਂ ਵਿੱਚੋਂ 39 ਪਾਜ਼ੇਟਿਵ ਮਾਮਲੇ ਸਾਹਮਣੇ ਆਈ ਹੈ।
ਦੱਸ ਦੇਈਏ ਕਿ ਲੁਧਿਆਣਾ ਜ਼ਿਲ੍ਹੇ ਵਿੱਚ ਹੁਣ ਕੋਰੋਨਾ ਪੀੜਤਾਂ ਦੀ ਗਿਣਤੀ 456 ਤੱਕ ਪਹੁੰਚ ਗਈ ਹੈ, ਜਿਨ੍ਹਾਂ ਵਿੱਚ 134 ਮਰੀਜ਼ ਬਾਹਰਲੇ ਜ਼ਿਲ੍ਹਿਆਂ ਨਾਲ ਸਬੰਧਿਤ ਹਨ ਜਦਕਿ 241 ਮਰੀਜ਼ ਠੀਕ ਹੋ ਚੁੱਕੇ ਹਨ ਅਤੇ 13 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਵਿਦੇਸ਼ਾਂ ਤੋਂ ਆਉਣ ਵਾਲੇ 192 ਨੂੰ ਆਈਸੋਲੇਸ਼ਨ ਸੈਂਟਰਾਂ ਅਤੇ ਹੋਟਲਾਂ ਵਿੱਚ ਕੁਆਰੰਟੀਨ ਕਰਕੇ ਰੱਖਿਆ ਗਿਆ ਹੈ। ਹੁਣ ਤੱਕ ਜ਼ਿਲ੍ਹੇ ਵਿੱਚ ਕੁੱਲ 3519 ਲੋਕ ਹੋਮ ਕੁਆਰੰਟਾਈਨ ਵਿੱਚ ਰਹਿ ਰਹੇ ਹਨ।