coronavirus micro containment zone: ਲੁਧਿਆਣਾ (ਤਰਸੇਮ ਭਾਰਦਵਾਜ)- ਜ਼ਿਲ੍ਹੇ ‘ਚ ਸਰਗਰਮ ਮਾਮਲਿਆਂ ‘ਚ ਵਾਧਾ ਲਗਾਤਾਰ ਜਾਰੀ ਹੈ। ਬੀਤੇ ਦਿਨ ਭਾਵ ਮੰਗਲਵਾਰ ਨੂੰ ਸਰਗਰਮ ਮਾਮਲਿਆਂ ਦੀ ਦਰ ਵੱਧ ਕੇ 4 ਫੀਸਦੀ ਤੱਕ ਪਹੁੰਚ ਗਈ ਹੈ। ਹੁਣ ਮਹਾਨਗਰ ‘ਚ ਸਰਗਰਮ ਮਾਮਲਿਆਂ ਦੀ ਗਿਣਤੀ 886 ਤੱਕ ਪਹੁੰਚ ਗਈ ਹੈ। 15 ਦਿਨਾਂ ਦੌਰਾਨ ਸਰਗਰਮ ਮਾਮਲਿਆਂ ‘ਚ 1.5 ਫੀਸਦੀ ਵਾਧਾ ਹੋਇਆ ਹੈ। 9 ਨਵੰਬਰ ਨੂੰ 598 ਸਰਗਰਮ ਮਾਮਲੇ ਸੀ ਜਦਕਿ 24 ਨਵੰਬਰ ਨੂੰ 886 ਭਾਵ 4 ਫੀਸਦੀ ਹੋ ਚੁੱਕੇ ਹਨ। ਇਸ ਤੋਂ ਇਲਾਵਾ ਸੂਬੇ ਦੇ 6 ਜ਼ਿਲ਼੍ਹਿਆਂ ‘ਚ ਕੁੱਲ 23 ਮਾਈਕ੍ਰੋ ਕੰਟੇਨਮੈਂਟ ਜ਼ੋਨ ਹਨ ਜਿਨ੍ਹਾਂ ‘ਚੋਂ 16 ਮਾਈਕ੍ਰੋ ਕੰਟੇਨਮੈਂਟ ਜ਼ੋਨ ਲੁਧਿਆਣਾ ਜ਼ਿਲ੍ਹੇ ‘ਚ ਹਨ, ਇਨ੍ਹਾਂ ‘ਚ 9 ਪਾਸ਼ ਇਲਾਕੇ ਹਨ। ਇਸ ਦੇ ਨਾਲ ਹੀ 15 ਦਿਨਾਂ ਦੌਰਾਨ 32 ਮੌਤਾਂ ਹੋਈਆਂ ਹਨ। ਹੁਣ ਮੌਤ ਦਰ 4 ਫੀਸਦੀ ਹੈ। 15 ਦਿਨ ਪਹਿਲਾਂ ਮੌਤ ਦਰ 4.1 ਫੀਸਦੀ ਸੀ ਪਰ ਹੁਣ ਦਮੇ ਦੇ ਮਰੀਜ਼ ਲਈ ਸਥਿਤੀ ਗੰਭੀਰ ਹੋ ਰਹੀ ਹੈ। ਮੰਗਲਵਾਰ ਨੂੰ ਜ਼ਿਲ੍ਹੇ ‘ਚ ਪਹਿਲੀ ਵਾਰ ਬ੍ਰੌਨਿਕਲ ਦਮੇ ਨਾਲ ਪੀੜਤ ਕੋਰੋਨਾ ਪੀੜਤ ਬਜ਼ੁਰਗ ਮਰੀਜ਼ ਦੀ ਮੌਤ ਹੋਈ ਹੈ।
ਦੱਸ ਦੇਈਏ ਕਿ ਬੀਤੇ ਦਿਨ ਭਾਵ ਮੰਗਲਵਾਰ ਨੂੰ 116 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋਈ ਹੈ, ਜਿਨ੍ਹਾਂ ‘ਚੋਂ 102 ਜ਼ਿਲ੍ਹੇ ਦੇ ਰਹਿਣ ਵਾਲੇ ਹਨ, ਜਦਕਿ 7 ਮਰੀਜ਼ਾਂ ਨੇ ਦਮ ਤੋੜਿਆ ਜਿਨ੍ਹਾਂ ‘ਚੋਂ 3 ਮਰੀਜ਼ ਲੁਧਿਆਣਾ ਦੇ ਰਹਿਣ ਵਾਲੇ ਹਨ ਜਦਕਿ ਬਾਕੀ ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ।
ਦੱਸਣਯੋਗ ਹੈ ਕਿ ਮਹਾਨਗਰ ‘ਚ 22242 ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਨ੍ਹਾਂ ‘ਚੋਂ 20518 ਲੋਕ ਕੋਰੋਨਾ ਨੂੰ ਮਾਤ ਦੇ ਕੇ ਸਿਹਤਯਾਬ ਹੋ ਚੁੱਕੇ ਹਨ, ਜਦਕਿ ਜ਼ਿਲ੍ਹੇ ‘ਚ 835 ਸਰਗਰਮ ਮਾਮਲੇ ਹਨ। ਜ਼ਿਲ੍ਹੇ ‘ਚ ਹੁਣ ਤੱਕ 887 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਹੋਰ ਜ਼ਿਲ੍ਹਿਆਂ ਅਤੇ ਸੂਬਿਆਂ ਤੋਂ ਆਉਣ ਵਾਲੇ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 3139 ਤੱਕ ਪਹੁੰਚ ਚੁੱਕੀ ਹੈ ਜਿਨ੍ਹਾਂ ‘ਚੋਂ 372 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਅਤੇ ਹੁਣ 76 ਸਰਗਰਮ ਮਾਮਲੇ ਹਨ।
ਇਹ ਵੀ ਦੇਖੋ–