coronavirus positive death ludhiana: ਲੁਧਿਆਣਾ ‘ਚ ਕੋਰੋਨਾ ਦਾ ਕਹਿਰ ਵੱਧਣ ਕਾਰਨ ਸਿਹਤ ਵਿਭਾਗ ਦੀ ਚਿੰਤਾ ਵੱਧਦੀ ਹੀ ਜਾ ਰਹੀ ਹੈ।ਜਾਣਕਾਰੀ ਮੁਤਾਬਕ ਜ਼ਿਲ੍ਹੇ ‘ਚ ਸ਼ਨੀਵਾਰ ਨੂੰ ਕੋਰੋਨਾ ਦੇ 29 ਹੋਰ ਮਾਮਲੇ ਸਾਹਮਣੇ ਆਏ ਹਨ ਜਦਕਿ 2 ਕੋਰੋਨਾ ਪੀੜ੍ਹਤ ਮਰੀਜ਼ਾਂ ਦੀ ਮੌਤ ਵੀ ਹੋ ਗਈ ਸੀ। ਜ਼ਿਲ੍ਹੇ ‘ਚ ਕੋਰੋਨਾ ਪੀੜ੍ਹਤਾਂ ਦੀ ਗਿਣਤੀ 500 ਤੋਂ ਪਾਰ ਪਹੁੰਚ ਚੁੱਕੀ ਹੈ, ਜਦਕਿ ਮ੍ਰਿਤਕਾਂ ਦੀ ਗਿਣਤੀ 14 ਤੱਕ ਪਹੁੰਚ ਗਈ ਹੈ। ਜਾਣਕਾਰੀ ਮੁਤਾਬਕ ਜ਼ਿਲੇ ‘ਚ ਸ਼ਨੀਵਾਰ ਨੂੰ ਨਵੇਂ ਮਿਲੇ 29 ਕੋਰੋਨਾ ਪਾਜ਼ੀਟਿਵ ਮਾਮਲਿਆਂ ‘ਚੋਂ 24 ਲੁਧਿਆਣਾ ਜ਼ਿਲੇ ਦੇ ਜਦਕਿ 5 ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਸੀ। ਇਸ ਤੋਂ ਇਲਾਵਾ ਜ਼ਿਲ੍ਹੇ ‘ਚ 2 ਕੋਰੋਨਾ ਮਰੀਜ਼ਾਂ ਦੀ ਮੌਤ ਹੋਈ ਸੀ, ਜਿਨ੍ਹਾਂ ‘ਚੋਂ ਇਕ ਮਰੀਜ਼ ਲੁਧਿਆਣਾ ਅਤੇ ਦੂਜਾ ਮਰੀਜ਼ ਫਿਰੋਜਪੁਰ ਦਾ ਰਹਿਣ ਵਾਲਾ ਸੀ।
ਜ਼ਿਲ੍ਹੇ ‘ਚ ਸ਼ਨੀਵਾਰ ਨੂੰ ਹੋਈਆਂ ਕੋਰੋਨਾ ਨਾਲ ਮੌਤਾਂ ‘ਚੋਂ ਇਕ ਮਰੀਜ਼ ਇੱਥੋ ਦੇ ਡੇਹਲੋਂ ਨੇੜਲੇ ਗੋਪਾਲਪੁਰ ਪਿੰਡ ਦੀ 70 ਸਾਲਾਂ ਮਹਿਲਾਂ ਵਜੋਂ ਹੋਈ ਹੈ, ਜਿਨ੍ਹਾਂ ਨੂੰ 16 ਜੂਨ ਨੂੰ ਗੁਰੂ ਤੇਗ ਬਹਾਦਰ ਹਸਪਤਾਲ ਲੁਧਿਆਣਾ ‘ਚ ਦਾਖਲ ਕਰਵਾਇਆ ਗਿਆ ਸੀ। ਮ੍ਰਿਤਕ ਮਹਿਲਾ ਸ਼ੂਗਰ ਅਤੇ ਦਿਲ ਦੀ ਬੀਮਾਰੀ ਨਾਲ ਪੀੜ੍ਹਤ ਦੱਸੀ ਜਾ ਰਹੀ ਹੈ। ਇਸ ਤੋਂ ਇਲਾਵਾ ਲੁਧਿਆਣਾ ‘ਚ ਦੂਜਾ ਕੋਰੋਨਾ ਮ੍ਰਿਤਕ ਮਰੀਜ਼ ਫਿਰੋਜਪੁਰ ਦੇ ਤਲਵੰਡੀ ਭਾਈ ਦਾ ਇਲਾਕਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ, ਜਿਸ ਨੇ ਡੀ.ਐੱਮ.ਸੀ ਹਸਪਤਾਲ ‘ਚ ਦਮ ਤੋੜ੍ਹਿਆ ਸੀ। ਮ੍ਰਿਤਕ ਵਿਅਕਤੀ ਨੂੰ ਕੈਂਸਰ, ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੀ ਬੀਮਾਰੀ ਵੀ ਸੀ।