coronavirus second wave dangerous: ਲੁਧਿਆਣਾ (ਤਰਸੇਮ ਭਾਰਦਵਾਜ)- ਜ਼ਿਲ਼੍ਹੇ ‘ਚ ਕੋਰੋਨਾਵਾਇਰਸ ਦੀ ਦੂਜੀ ਲਹਿਰ ਨੇ ਦਸਤਕ ਦਿੰਦੇ ਸਾਰ ਹੀ ਰਫਤਾਰ ਫੜੀ ਹੋਈ ਹੈ। ਇਸ ਦੇ ਚੱਲਦਿਆਂ ਪਿਛਲੇ 27 ਦਿਨਾਂ ਦੌਰਾਨ ਜ਼ਿਲ਼੍ਹੇ ‘ਚ 2291 ਲੋਕ ਚਪੇਟ ‘ਚ ਆ ਚੁੱਕੇ ਹਨ ਜਦਕਿ 62 ਪੀੜਤ ਦਮ ਤੋੜ ਚੁੱਕੇ ਹਨ। ਸ਼ੁੱਕਰਵਾਰ ਨੂੰ ਮਹਾਨਗਰ ‘ਚ 85 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ, ਜਿਨ੍ਹਾਂ ‘ਚ 3 ਪੀੜਤਾਂ ਨੇ ਦਮ ਤੋੜਿਆ ਹੈ।
ਦੱਸਣਯੋਗ ਹੈ ਕਿ ਮਹਾਨਗਰ ‘ਚ ਹੁਣ ਤੱਕ 22542 ਪੀੜਤ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਨ੍ਹਾਂ ‘ਚੋਂ 20768 ਮਰੀਜ਼ ਸਿਹਤਯਾਬ ਹੋ ਚੁੱਕੇ ਹਨ। ਹੁਣ ਤੱਕ ਜ਼ਿਲ਼੍ਹੇ ‘ਚ ਸਿਹਤਯਾਬ ਹੋਣ ਵਾਲੇ ਮਰੀਜ਼ਾਂ ਦੀ ਦਰ 92.13 ਫੀਸਦੀ ਤੱਕ ਪਹੁੰਚ ਚੁੱਕੀ ਹੈ ਜਦਕਿ ਦਮ ਤੋੜਨ ਵਾਲੇ ਪੀੜਤਾਂ ਦੀ ਗਿਣਤੀ 900 ਤੋਂ ਪਾਰ ਪਹੁੰਚ ਚੁੱਕੀ ਹੈ। ਦੂਜੇ ਪਾਸੇ ਸਰਗਰਮ ਮਾਮਲਿਆਂ ਦੀ ਗਿਣਤੀ 874 ਤੱਕ ਪਹੁੰਚ ਚੁੱਕੀ ਹੈ, ਜਿਨ੍ਹਾਂ ‘ਚੋਂ 686 ਮਰੀਜ਼ ਹੋਮ ਆਈਸੋਲੇਸ਼ਨ, 89 ਮਰੀਜ਼ ਪ੍ਰਾਈਵੇਟ ਹਸਪਤਾਲਾਂ ਅਤੇ 17 ਮਰੀਜ਼ ਸਿਵਲ ਹਸਪਤਾਲ ‘ਚ ਭਰਤੀ ਹਨ। ਜ਼ਿਲ੍ਹੇ ‘ਚ 9 ਮਰੀਜ਼ ਵੈਂਟੀਲੇਟਰ ‘ਤੇ ਹਨ।
ਜ਼ਿਕਰਯੋਗ ਹੈ ਕਿ ਸ਼ਹਿਰ ‘ਚ ਇਕ ਵਾਰ ਫਿਰ ਕੋਰੋਨਾ ਦੇ ਮਾਮਲੇ ਵੱਧਣ ਦੇ ਨਾਲ ਹੀ ਜ਼ਿਲ੍ਹਾਂ ਪ੍ਰਸ਼ਾਸਨ ਨੇ ਇਕ ਦਸੰਬਰ ਤੋਂ ਰਾਤ 10 ਵਜੇ ਅਤੇ ਸਵੇਰੇ 5 ਵਜੇ ਤੱਕ ਕਰਫਿਊ ਲਾਗੂ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਹਨ। ਇਸ ਦੌਰਾਨ ਸਾਰੇ ਰੈਸਟੋਰੈਂਟ ਅਤੇ ਹੋਟਲ ਰਾਤ ਨੂੰ ਸਾਢੇ 9 ਵਜੇ ਤੱਕ ਬੰਦ ਹੋ ਜਾਣਗੇ ਹਾਲਾਂਕਿ ਇੰਡਸਟਰੀ ਨੂੰ ਪ੍ਰਸ਼ਾਸਨ ਨੇ ਰਾਹਤ ਦਿੰਦੇ ਹੋਏ 24 ਘੰਟੇ ਕੰਮ ਚਲਾਉਣ ਦੀ ਆਗਿਆ ਦਿੱਤੀ ਹੈ। ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਹੈ ਕਿ ਕੋਰੋਨਾ ਦੀ ਦੂਜੀ ਲਹਿਰ ਤੋਂ ਪਹਿਲਾਂ ਤੋਂ ਜਿਆਦਾ ਖਤਰਨਾਕ ਹੋ ਸਕਦੀ ਹੈ। ਇਸ ਵਾਇਰਸ ਦੀ ਹਾਲੇ ਤੱਕ ਕੋਈ ਦਵਾਈ ਨਹੀਂ ਬਣ ਸਕੀ ਹੈ। ਅਜਿਹੇ ‘ਚ ਲੋਕਾਂ ਨੂੰ ਸਾਵਧਾਨੀ ਦੇ ਨਾਲ ਹੀ ਘਰ ਤੋਂ ਬਾਹਰ ਨਿਕਲਣ ਦੀ ਜਰੂਰਤ ਹੈ।
ਇਹ ਵੀ ਦੇਖੋ–