Coronavirus Vaccination in ludhiana: ਕੋਰੋਨਾ ਵੈਕਸੀਨ ਮਿਲਣ ਤੋਂ ਬਾਅਦ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਦੱਸਣਯੋਗ ਹੈ ਕਿ ਜ਼ਿਲ੍ਹਾ ਲੁਧਿਆਣਾ ‘ਚ ਕੋਰੋਨਾ ਟੀਕਾਕਰਨ ਦਾ ਤੀਜਾ ਚਰਨ ਸ਼ੁਰੂ ਹੋਣ ਤੋਂ ਬਾਅਦ ਆਮ ਜਨਤਾ ਨੇ ਵੈਕਸੀਨ ਲਈ ਉਤਸ਼ਾਹ ਤੇ ਭਰੋਸਾ ਦਿਖਾਇਆ ਹੈ। ਜ਼ਿਲ੍ਹੇ ਦੀ ਆਮ ਜਨਤਾ ਹੁਣ ਵੈਕਸੀਨ ਲਈ ਅੱਗੇ ਆ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨ ਯਾਨੀ ਬੁੱਧਵਾਰ ਨੂੰ ਜ਼ਿਲ੍ਹੇ ਦੀਆਂ ਅਲੱਗ-ਅਲੱਗ ਸਾਈਟਾਂ ਤੇ 1502 ਆਮ ਲੋਕਾਂ ਨੇ ਟੀਕਾ ਲਗਵਾਇਆ।
ਦੱਸਣਯੋਗ ਹੈ ਕਿ ਇਨ੍ਹਾਂ ‘ਚੋਂ 60 ਸਾਲ ਤੇ ਇਸ ਤੋਂ ਵੱਧ ਉਮਰ ਦੇ 1175 ਲੋਕ ਸ਼ਾਮਿਲ ਹਨ। ਦੂਜੇ ਪਾਸੇ ਕੁੱਝ ਗੰਭੀਰ ਬਿਮਾਰੀਆਂ ਦੀ ਸ਼ਿਕਾਰ ਹੋਏ 45 ਸਾਲ ਤੋਂ 60 ਸਾਲ ਦੀ ਉਮਰ ਦੇ ਕਰੀਬ 327 ਲੋਕਾਂ ਨੇ ਵੈਕਸੀਨ ਦੀ ਪਹਿਲੀ ਡੋਜ਼ ਲਗਵਾਈ। ਇਸ ਤੋਂ ਇਲਾਵਾ 297 ਹੈੱਲਥ ਕੇਅਰ ਅਤੇ 235 ਫਰੰਟਲਾਈਨ ਵਰਕਰਾਂ ਨੇ ਵੈਕਸੀਨ ਦੀ ਪਹਿਲੀ ਡੋਜ਼ ਲਗਵਾਈ। ਦੱਸਣਯੋਗ ਹੈ ਕਿ 729 ਹੈੱਲਥ ਕੇਅਰ ਵਰਕਰਾਂ ਨੇ ਵੈਕਸੀਨ ਦੀ ਦੂਜੀ ਡੋਜ਼ ਲਗਵਾਈ। ਮਿਲੀ ਜਾਣਕਾਰੀ ਅਨੁਸਾਰ ਕੁੱਲ 2765 ਲੋਕਾਂ ਨੇ ਵੈਕਸੀਨੇਸ਼ਨ ਕਰਵਾਈ।
ਦੱਸਣਯੋਗ ਹੈ ਕਿ ਜ਼ਿਲ੍ਹਾ ਲੁਧਿਆਣਾ ‘ਚ ਕੋਰੋਨਾ ਵਾਇਰਸ ਦੇ ਸਭ ਤੋਂ ਜ਼ਿਆਦਾ ਕੇਸ ਮਿਲੇ ਹਨ। ਇਸ ਨੂੰ ਲੈ ਕੇ ਸਿਹਤ ਵਿਭਾਗ ਅਤੇ ਪ੍ਰਸ਼ਾਸ਼ਨ ਨੇ ਵੀ ਕਈ ਸਖਤ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਇਸ ਤੋਂ ਇਲਾਵਾ ਲੋਕਾਂ ਨੂੰ ਵੀ ਸਰਕਾਰ ਵੱਲੋਂ ਜਾਰੀ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਲੋਕਾਂ ਨੂੰ ਹਮੇਸ਼ਾ ਮਾਸਕ ਲਗਾਉਣਾ ਚਾਹੀਦਾ ਹੈ ਅਤੇ ਸੈਨੀਟਾਈਜ਼ਰ ਦੀ ਵੀ ਵਰਤੋਂ ਕਰਨੀ ਚਾਹੀਦੀ ਹੈ। ਜੇਕਰ ਕਿਸੇ ‘ਚ ਕੋਰੋਨਾ ਵਾਇਰਸ ਦੇ ਲੱਛਣ ਨਜ਼ਰ ਆਉਂਦੇ ਹਨ ਤਾਂ ਉਸਨੂੰ ਤੁਰੰਤ ਆਪਣੇ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ।
ਇਸ ਤੋਂ ਇਲਾਵਾ ਹੁਣ ਤੱਕ ਕਰੀਬ 20278 ਹੈੱਲਥ ਕੇਅਰ ਵਰਕਰਾਂ ਨੇ ਵੈਕਸੀਨੇਸ਼ਨ ਦੀ ਪਹਿਲੀ ਡੋਜ਼ ਲਗਵਾਈ ਹੈ। ਦੂਜੇ ਪਾਸੇ ਕਰੀਬ 9136 ਫਰੰਟਲਾਈਨ ਵਰਕਰਾਂ ਨੇ ਵੈਕਸੀਨ ਦੀ ਪਹਿਲੀ ਡੋਜ਼ ਲਗਵਾਈ ਹੈ। ਦੱਸਣਯੋਗ ਹੈ ਕਿ 60 ਸਾਲ ਤੋਂ ਵੱਧ ਉਮਰ ਦੇ ਕਰੀਬ 2147 ਲੋਕਾਂ ਨੇ ਵੈਕਸੀਨ ਦੀ ਪਹਿਲੀ ਡੋਜ਼ ਲਗਵਾਈ ਹੈ ਅਤੇ 45 ਸਾਲ ਤੋਂ ਵੱਧ ਉਮਰ ਦੇ ਕਰੀਬ 731 ਲੋਕਾਂ ਨੇ ਵੈਕਸੀਨ ਦੀ ਪਹਿਲੀ ਡੋਜ਼ ਲਗਵਾਈ ਹੈ। ਮਿਲੀ ਜਾਣਕਾਰੀ ਅਨੁਸਾਰ 12476 ਹੈੱਲਥ ਕੇਅਰ ਵਰਕਰਾਂ ਨੇ ਵੈਕਸੀਨ ਦੀ ਦੂਜੀ ਡੋਜ਼ ਲਗਵਾਈ ਹੈ। ਇਸ ਤੋਂ ਇਲਾਵਾ ਹੁਣ ਤੱਕ ਕਰੀਬ 45768 ਵੈਕਸੀਨ ਦੀ ਡੋਜ਼ ਲਗਾਈ ਜਾ ਚੁੱਕੀ ਹੈ।
ਇਹ ਵੀ ਦੇਖੋ: ਸਬਜ਼ੀ ਖਰੀਦਣ ਲੱਗੇ ਔਰਤ ਨਾਲ ਹੋ ਗਿਆ ਕਾਂਡ, ਲੋਕ ਖੜੇ ਦੇਖਦੇ ਰਹੇ ਤਮਾਸ਼ਾ, ਵੀਡੀਓ ਦੇਖ ਕਰੋਗੇ ਤੌਬਾ-ਤੌਬਾ