cp rakesh aggrawal seconnd dose covid vaccine: ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ਦੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਅੱਜ ਭਾਵ ਐਤਵਾਰ ਨੂੰ ਡੀ.ਐੱਮ.ਸੀ.ਐੱਚ ਲੁਧਿਆਣਾ ‘ਚ ਕੋਰੋਨਾ ਵੈਕਸੀਨ ਦਾ ਦੂਜਾ ਟੀਕਾ ਲਗਵਾਇਆ। ਵੈਕਸੀਨ ਲਗਵਾਉਣ ਤੋਂ ਬਾਅਦ ਉਹ ਪੂਰੀ ਤਰ੍ਹਾਂ ਨਾਲ ਸਿਹਤਮੰਦ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਵੈਕਸੀਨ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹੈ। ਇਸ ਲਈ ਸਾਰਿਆਂ ਨੂੰ ਆਪਣੀ ਸੁਰੱਖਿਆ ਲਈ ਕੋਰੋਨਾ ਦਾ ਟੀਕਾ ਜਰੂਰ ਲਗਵਾਉਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਲੋਕਾਂ ਨੂੰ ਕੋਰੋਨਾ ਵਾਇਰਸ ਨੂੰ ਹਲਕੇ ‘ਚ ਨਹੀਂ ਲੈਣਾ ਚਾਹੀਦਾ ਹੈ।
ਦੱਸਣਯੋਗ ਹੈ ਕਿ ਜ਼ਿਲ੍ਹੇ ‘ਚ ਕੋਰੋਨਾਵਾਇਰਸ ਦੇ ਮਾਮਲੇ ਵੱਧਣ ‘ਤੇ ਹਸਪਤਾਲਾਂ ‘ਚ ਭਰਤੀ ਮਰੀਜ਼ਾਂ ਦੀ ਗਿਣਤੀ ਵੀ ਤੇਜ਼ੀ ਨਾਲ ਵੱਧਣ ਲੱਗੀ ਹੈ। ਪਿਛਲੇ 13 ਦਿਨਾਂ ਦੌਰਾਨ ਭਰਤੀ ਮਰੀਜ਼ਾਂ ਦੀ ਗਿਣਤੀ ਦੁੱਗਣੀ ਹੋ ਗਈ ਹੈ। 28 ਫਰਵਰੀ ਨੂੰ ਜ਼ਿਲ੍ਹੇ ਦੇ 10 ਹਸਪਤਾਲਾਂ ‘ਚ 52 ਮਰੀਜ਼ ਭਰਤੀ ਸੀ। ਇਸ ਦੇ ਨਾਲ ਹੀ 13 ਮਾਰਚ ਨੂੰ ਭਰਤੀ ਮਰੀਜ਼ਾਂ ਦੀ ਗਿਣਤੀ 152 ਪਹੁੰਚ ਗਈ ਹੈ। ਇੰਨਾ ਹੀ ਨਹੀਂ ਵੈਂਟੀਲੇਟਰ ‘ਤੇ ਮਰੀਜ਼ਾਂ ਦੀ ਗਿਣਤੀ ਵੀ ਤੇਜ਼ੀ ਨਾਲ ਵੱਧੀ ਹੈ। ਫਰਵਰੀ ਮਹੀਨੇ ਦੌਰਾਨ 5 ਮਰੀਜ਼ ਹੀ ਵੈਂਟੀਲੇਟਰ ਸਪੋਟ ‘ਤੇ ਸੀ ਜਦਕਿ 13 ਮਾਰਚ ਤੱਕ ਇਨ੍ਹਾਂ ਦੀ ਗਿਣਤੀ 17 ਤੱਕ ਪਹੁੰਚ ਗਈ ਹੈ।
ਇਹ ਵੀ ਦੇਖੋ–