ਪੰਜਾਬ ਦੇ ਲੁਧਿਆਣਾ ‘ਚ ਦੱਖਣੀ ਬਾਈਪਾਸ ਨੇੜੇ ਦੁੱਗਰੀ ਪੁਲ ‘ਤੇ ਐਤਵਾਰ ਅੱਧੀ ਰਾਤ ਨੂੰ ਟਰਾਲਾ ਅਤੇ ਕ੍ਰੇਟਾ ਕਾਰ ਦੀ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕ੍ਰੇਟਾ ਕਾਰ ਚਕਨਾਚੂਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ‘ਚ ਕ੍ਰੇਟਾ ਡਰਾਈਵਰ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ। ਮੌਕੇ ‘ਤੇ ਮੌਜੂਦ ਲੋਕਾਂ ਨੇ ਐਂਬੂਲੈਂਸ ਬੁਲਾਈ। ਇਸ ਤੋਂ ਬਾਅਦ ਡਰਾਈਵਰ ਨੂੰ ਨਿੱਜੀ ਹਸਪਤਾਲ ਭੇਜ ਦਿੱਤਾ ਗਿਆ। ਇਸ ਦੇ ਨਾਲ ਹੀ ਟਰਾਲਾ ਚਾਲਕ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਹਾਦਸੇ ਕਾਰਨ ਪੂਰਾ ਦੱਖਣੀ ਬਾਈਪਾਸ ਜਾਮ ਹੋ ਗਿਆ। ਲੋਕਾਂ ਨੇ ਹਾਦਸੇ ਦੀ ਸੂਚਨਾ ਥਾਣਾ ਦੁੱਗਰੀ ਦੀ ਪੁਲੀਸ ਨੂੰ ਦਿੱਤੀ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਨੁਕਸਾਨੇ ਵਾਹਨਾਂ ਨੂੰ ਸੜਕ ਤੋਂ ਹਟਾਉਣ ਦਾ ਕੰਮ ਸ਼ੁਰੂ ਕਰ ਦਿੱਤਾ।
ਥਾਣਾ ਦੁੱਗਰੀ ਦੇ ਐਸਐਚਓ ਨੀਰਜ ਚੌਧਰੀ ਨੇ ਦੱਸਿਆ ਕਿ ਘਟਨਾ ਦਾ ਪਤਾ ਲੱਗਦਿਆਂ ਹੀ ਉਹ ਮੌਕੇ ’ਤੇ ਪੁੱਜੇ। ਪਤਾ ਲੱਗਾ ਹੈ ਕਿ ਜ਼ਖਮੀ ਕ੍ਰੇਟਾ ਡਰਾਈਵਰ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਜ਼ਖਮੀ ਕਿਸ ਹਸਪਤਾਲ ‘ਚ ਦਾਖਲ ਹੈ। ਜਦਕਿ ਟਰਾਲਾ ਚਾਲਕ ਮੌਕੇ ਤੋਂ ਫਰਾਰ ਹੈ। ਹਾਦਸੇ ਨੂੰ ਦੇਖ ਕੇ ਲੱਗਦਾ ਹੈ ਕਿ ਕ੍ਰੇਟਾ ਚਾਲਕ ਗਲਤ ਦਿਸ਼ਾ ਤੋਂ ਆ ਰਿਹਾ ਸੀ, ਜਿਸ ਕਾਰਨ ਉਸ ਦੀ ਕਾਰ ਟਰਾਲੇ ਹੇਠਾਂ ਜਾ ਵੱਜੀ। ਬਾਕੀ ਮਾਮਲੇ ਦੀ ਜਾਂਚ ਜਾਰੀ ਹੈ। ਜ਼ਖਮੀ ਕ੍ਰੇਟਾ ਡਰਾਈਵਰ ਦੀ ਪਛਾਣ ਉਸ ਦੇ ਮਿਲਣ ਤੋਂ ਬਾਅਦ ਹੀ ਹੋ ਸਕੇਗੀ।
ਵੀਡੀਓ ਲਈ ਕਲਿੱਕ ਕਰੋ -: