crooks arrested selling stolen motorcycles: ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ‘ਚ ਚੋਰਾਂ ‘ਤੇ ਨਕੇਲ ਕੱਸਣ ਲਈ ਪੁਲਿਸ ਵੱਲੋਂ ਕਈ ਯਤਨ ਕੀਤੇ ਜਾ ਰਹੇ ਹਨ। ਤਾਜ਼ਾ ਜਾਣਕਾਰੀ ਮੁਤਾਬਕ ਡੇਹਲੋ ਪੁਲਿਸ ਨੇ ਸਫਲਤਾ ਹਾਸਲ ਕਰਦਿਆਂ ਚੋਰੀ ਕੀਤੀ ਮੋਟਰਸਾਈਕਲ ਨੂੰ ਵੇਚਣ ਜਾ ਰਹੇ 3 ਲੁਟੇਰਿਆਂ ਨੂੰ ਕਾਬੂ ਕਰ ਲਿਆ ਗਿਆ। ਇਸ ਦੌਰਾਨ ਉਨ੍ਹਾਂ ਦੀ ਨਿਸ਼ਾਨਦੇਹੀ ‘ਤੇ 2 ਹੋਰ ਮੋਟਰਸਾਈਕਲ ਵੀ ਬਰਾਮਦ ਕੀਤੇ ਗਏ। ਉਨ੍ਹਾਂ ਖਿਲਾਫ ਮਾਮਲਾ ਦਰਜ ਕਰ ਕੇ ਅੱਜ ਭਾਵ ਐਤਵਾਰ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ ਹੈ, ਜਿੱਥੇ ਇਕ ਦਿਨ ਦਾ ਰਿਮਾਂਡ ਹਾਸਿਲ ਕਰਕੇ ਸਖਤੀ ਨਾਲ ਪੁੱਛਗਿੱਛ ਕੀਤਾ ਜਾ ਰਹੀ ਹੈ।
ਮਾਮਲੇ ਦੀ ਜਾਣਕਾਰੀ ਦਿੰਦਿਆਂ ਹੋਇਆ ਪੁਲਿਸ ਅਧਿਕਾਰੀ ਮਲਕੀਤ ਸਿੰਘ ਨੇ ਦੱਸਿਆ ਕਿ ਦੋਸ਼ੀਆਂ ਦੀ ਪਛਾਣ ਅਹਿਮਦਗੜ੍ਹ ਦੇ ਜਗੇੜਾ ਰੋਡ ਨਿਵਾਸੀ ਅਜੈ ਕੁਮਾਰ ਕੰਗਲਵਾਲ ਨਿਵਾਸੀ ਅਮਰਜੀਤ ਸਿੰਘ ਅਤੇ ਮਲੇਰਕੋਟਲਾ ਦੀ ਕਾਲੂ ਬਸਤੀ ਨਿਵਾਸੀ ਦਿਲਸ਼ਾਦ ਅਖਤਰ ਦੇ ਰੂਪ ‘ਚ ਹੋਈ ਹੈ। ਪੁਲਿਸ ਨੂੰ ਸ਼ਨੀਵਾਰ ਨੂੰ ਜਾਣਕਾਰੀ ਮਿਲੀ ਸੀ ਕਿ ਦੋਸ਼ੀ ਵਾਹਨ ਚੋਰੀ ਕਰਨ ਦੇ ਆਦੀ ਹਨ। ਐਤਵਾਰ ਨੂੰ ਇਹ ਦੋਸ਼ੀ ਚੋਰੀ ਦਾ ਮੋਟਰਸਾਈਕਲ ਵੇਚਣ ਲਈ ਮੰਡੀ ਅਹਿਮਦਗੜ੍ਹ ਤੋਂ ਗੁਡੂ ਦੇ ਸੈਲਰ ਤੋਂ ਪਿੰਡ ਪੋਹੀੜ ਵੱਲ ਜਾ ਰਹੇ ਹਨ। ਜਿਸ ਸਬੰਧੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ 3 ਦੋਸ਼ੀਆਂ ਨੂੰ ਪਿੰਡ ਪੋਹੀੜ ‘ਚ ਬਜਾਜ ਪਲੇਟੀਨਾ ਮੋਟਰਸਾਈਕਲ ਦੇ ਨਾਲ ਕਾਬੂ ਕਰ ਲਿਆ। ਜਾਣਕਾਰੀ ਮਿਲੀ ਹੈ ਕਿ ਪੁੱਛਗਿੱਛ ਦੌਰਾਨ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਜਤਾਈ ਗਈ ਹੈ।