DC instructions farmers paddy straw: ਲੁਧਿਆਣਾ (ਤਰਸੇਮ ਭਾਰਦਵਾਜ)- ਜ਼ਿਲ੍ਹੇ ‘ਚ ਅੱਜ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਪ੍ਰੈਸ ਕਾਨਫਰੰਸ ਕੀਤੀ ਗਈ, ਇਸ ਦੌਰਾਨ ਉਨ੍ਹਾਂ ਨੇ ਝੋਨੇ ਦੀ ਪਰਾਲੀ ਪ੍ਰਬੰਧਨ ਮਸ਼ੀਨਾਂ ਦਾ ਡਰਾਅ ਕੱਢਿਆ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਨੂੰ ਖਾਸ ਅਪੀਲ ਕੀਤੀ ਕਿ ਇਸ ਵਾਰ ਝੋਨੇ ਦੀ ਪਰਾਲੀ ਸਾੜਨ ਤੋਂ ਪ੍ਰਹੇਜ ਕਰਨ ਕਿਉਂਕਿ ਲੋਕ ਪਹਿਲਾਂ ਹੀ ਕੋਵਿਡ-19 ਵਰਗੀ ਮਹਾਮਾਰੀ ਨਾਲ ਜੂਝ ਰਹੇ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਸੂਝਵਾਨ ਕਿਸਾਨਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਝੋਨੇ ਦੀ ਪਰਾਲੀ ਨੂੰ ਸਾੜਿਆ ਨਾ ਜਾਵੇ। ਇਸ ਵਾਰ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਵੱਲ ਹੋਰ ਜਿਆਦਾ ਧਿਆਨ ਦੇਣ ਦੀ ਲੋੜ ਹੈ। ਇਸ ਵਾਰ ਸਰਕਾਰ ਵੱਲੋਂ ਵੀ ਪਰਾਲੀ ਨਾ ਸਾੜਨ ‘ਤੇ ਜਿਆਦਾ ਤਤਪਰ ਦਿਖਾਈ ਦੇ ਰਹੀ ਹੈ। ਕਿਸਾਨਾਂ ਨੂੰ ਸਰਕਾਰ ਵੱਲੋਂ ਸਬਸਿਡੀ ਦੇ ਖੇਤੀ ਮਸ਼ੀਨਾਂ ਦੀ ਸਹੂਲਤ ਮੁਹੱਈਆਂ ਕਰਵਾਈ ਜਾ ਰਹੀ ਹੈ, ਜਿਨ੍ਹਾਂ ‘ਚੋਂ ਹੈਪੀ ਸੀਡਰ, ਸੁਪਰ ਐੱਸ.ਐੱਮ.ਐੱਸ ਅਤੇ ਚੌਪਰ ਜਾਂ ਮਲਚਰ, ਕਟਰ, ਰੋਟਾਵੇਟਰ ਆਦਿ ਸ਼ਾਮਿਲ ਹਨ। ਉਨ੍ਹਾਂ ਨੇ ਦੱਸਿਆ ਹੈ ਕਿ ਇਨ੍ਹਾਂ ਮਸ਼ੀਨਾਂ ਦਾ ਤਾਂ ਹੀ ਸਾਨੂੰ ਫਾਇਦਾ ਹੈ ਜੇਕਰ ਅਸੀਂ ਪਰਾਲੀ ਨੂੰ ਅੱਗ ਨਾ ਲਾਈਏ, ਪਰ ਫਿਰ ਵੀ ਕਈ ਕਿਸਾਨਾਂ ਇਨ੍ਹਾਂ ਪ੍ਰਤੀ ਲਾਪਰਵਾਹੀ ਵਰਤਦੇ ਹਨ। ਇਸ ਸਾਲ ਕੋਵਿਡ ਦੇ ਚੱਲਦਿਆਂ ਜੇਕਰ ਕਿਸਾਨਾਂ ਨੇ ਅਜਿਹੀ ਗਲਤੀ ਦੁਰਹਾਈ ਤਾਂ ਸਰਕਾਰ ਨੂੰ ਵੱਡੇ ਘਾਟੇ ਦਾ ਸਾਹਮਣਾ ਕਰਨਾ ਪੈ ਸਕਦਾ ਹੈ।ਸੋ ਇਸ ਵਾਰ ਜ਼ਿੰਦਗੀ ਮੌਤ ਦਾ ਵੱਡਾ ਸਵਾਲ ਹੈ, ਕਿਉਂਕਿ ਕੋਵਿਡ ਦੇ ਕਾਰਨ ਇਸ ਵਾਰ ਮਰੀਜ਼ਾਂ ਨੂੰ ਆਕਸੀਜਨ ਦੀ ਘਾਟ ਮਹਿਸੂਸ ਹੋ ਰਹੀ ਹੈ। ਇਸ ਦੇ ਚੱਲਦਿਆਂ ਟੀਮਾਂ ਵੀ ਬਣਾਈਆਂ ਗਈਆਂ ਹਨ। ਮੈਨੂੰ ਉਮੀਦ ਹੈ ਕਿ ਇਸ ਵਾਰ ਸੂਝਵਾਨ ਕਿਸਾਨ ਸਾਡਾ ਸਾਥ ਦੇਣਗੇ ਪਰ ਜੇਕਰ ਕੋਈ ਕਿਸਾਨ ਇਸ ਪ੍ਰਤੀ ਲਾਪਰਵਾਹੀ ਦਿਖਾਏਗਾ ਤਾਂ ਉਸ ਪ੍ਰਤੀ ਸਖਤ ਕਾਰਵਾਈ ਕੀਤੀ ਜਾਵੇਗੀ।