dc varinder sharma corona vaccine: ਲੁਧਿਆਣਾ (ਤਰਸੇਮ ਭਾਰਦਵਾਜ)-ਮਹਾਨਗਰ ‘ਚ ਕੋਰੋਨਾ ਦੇ ਖਤਰੇ ਨਾਲ ਨਜਿੱਠਣ ਲਈ ਕੋਰੋਨਾ ਵੈਕਸੀਨੇਸ਼ਨ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਡੀ.ਐੱਮ.ਸੀ ਹਸਪਤਾਲ ‘ਚ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਪਹੁੰਚੇ, ਜਿੱਥੇ ਉਨ੍ਹਾਂ ਨੇ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲਗਵਾਈ। ਡਿਪਟੀ ਕਮਿਸ਼ਨਰ ਸਵੇਰੇ 11 ਵਜੇ ਸੈਂਸ਼ਨ ਸਾਈਟ ‘ਤੇ ਪਹੁੰਚੇ। ਇਸ ਤੋਂ ਪਹਿਲਾਂ ਕਈ ਅਧਿਕਾਰੀ ਅਤੇ ਸਿਹਤ ਕਰਮਚਾਰੀ ਵੈਕਸੀਨੇਸ਼ਨ ਦੀ ਡੋਜ਼ ਲੈ ਚੁੱਕੇ ਹਨ।
ਵੈਕਸੀਨ ਲਗਵਾਉਣ ਤੋਂ ਬਾਅਦ ਡਿਪਟੀ ਕਮਿਸ਼ਰਨ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਹੈ ਕਿ ਉਹ ਪਿਛਲੇ ਹਫਤੇ ਵੈਕਸੀਨੇਸ਼ਨ ਦੇ ਲਈ ਆਉਣਾ ਚਾਹੁੰਦੇ ਸੀ ਪਰ ਨਿੱਜੀ ਕਾਰਨਾਂ ਕਰਕੇ ਉਹ ਨਹੀਂ ਆ ਸਕੇ। ਉਨ੍ਹਾਂ ਨੇ ਫ੍ਰੰਟਲਾਈਨ ਅਤੇ ਹੈਲਥ ਕੇਅਰ ਵਰਕਰਾਂ ਨੂੰ ਅਪੀਲ ਕੀਤੀ ਉਹ ਵੈਕਸੀਨ ਜਰੂਰ ਲਗਵਾਉਣ। ਵੈਕਸੀਨ ਸੁਰੱਖਿਅਤ ਹੈ ਅਤੇ ਹਰ ਕਿਸੇ ਨੂੰ ਜਰੂਰ ਲਗਵਾਉਣੀ ਚਾਹੀਦੀ ਹੈ।ਜ਼ਿਕਰਯੋਗ ਹੈ ਕਿ ਪਿਛਲੇ ਬੁੱਧਵਾਰ ਨੂੰ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ, ਲੁਧਿਆਣਾ ਨਗਰ ਨਿਗਮ ਕਮਿਸ਼ਨਰ ਪ੍ਰਦੀਪ ਸੱਭਰਵਾਲ, ਏ.ਡੀ.ਸੀ ਸੰਦੀਪ ਕੁਮਾਰ ਨੇ ਵੈਕਸੀਨ ਦੀ ਪਹਿਲੀ ਡੋਜ਼ ਲਗਵਾਈ ਸੀ।
ਇਹ ਵੀ ਦੇਖੋ-–