deaths decreased corona positive cases: ਲੁਧਿਆਣਾ (ਤਰਸੇਮ ਭਾਰਦਵਾਜ)- ਜ਼ਿਲ੍ਹੇ ‘ਚ ਪੀੜਤਾਂ ਅਤੇ ਮੌਤਾਂ ਦੇ ਅੰਕੜਿਆਂ ‘ਚ ਗਿਰਾਵਟ ਆ ਰਹੀ ਹੈ। ਲੁਧਿਆਣਾ ‘ਚ ਹੁਣ ਤੱਕ 804 ਮਰੀਜ਼ ਦਮ ਤੋੜ ਚੁੱਕੇ ਹਨ। ਇਸ ‘ਚ ਸਭ ਤੋਂ ਜਿਆਦਾ ਮੌਤਾਂ ਸਤੰਬਰ ਮਹੀਨੇ ਦੌਰਾਨ ਹੋਈਆ। ਦੱਸ ਦੇਈਏ ਕਿ ਬੀਤੇ ਦਿਨ ਭਾਵ ਸੋਮਵਾਰ ਨੂੰ 75 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਇਨ੍ਹਾਂ ‘ਚ ਲੁਧਿਆਣਾ ਦੇ 61 ਅਤੇ ਹੋਰ ਜ਼ਿਲ੍ਹਿਆਂ ਦੇ 14 ਮਾਮਲੇ ਹਨ। ਇਸ ਦੇ ਨਾਲ ਹੀ 4 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋਈ। ਇਸ ‘ਚ ਲੁਧਿਆਣਾ ਦੇ 3 ਅਤੇ 1 ਜੰਮੂ ਅਤੇ ਕਸ਼ਮੀਰ ਨਾਲ ਸਬੰਧਿਤ ਸੀ।
ਦੱਸਣਯੋਗ ਹੈ ਕਿ ਲੁਧਿਆਣਾ ‘ਚ ਹੁਣ ਤੱਕ 19235 ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਨ੍ਹਾਂ ‘ਚ 93.49 ਫੀਸਦੀ ਭਾਵ 17983 ਮਰੀਜ਼ ਸਿਹਤਯਾਬ ਹੋ ਚੁੱਕੇ ਹਨ। ਹੁਣ ਸਿਰਫ 2.32 ਭਾਵ 447 ਹੀ ਸਰਗਰਮ ਮਾਮਲੇ ਹਨ। ਸਰਗਰਮ ਮਾਮਲਿਆਂ ‘ਚ 243 ਮਰੀਜ਼ ਹੋਮ ਆਈਸੋਲੇਟ ਹਨ, ਜਿਨ੍ਹਾਂ ‘ਚੋਂ 34 ਸਰਕਾਰੀ ਅਤੇ 112 ਪ੍ਰਾਈਵੇਟ ਹਸਪਤਾਲ ‘ਚ ਭਰਤੀ ਹਨ। ਜ਼ਿਲ੍ਹੇ ‘ਚ 11 ਮਰੀਜ਼ ਵੈਟੀਲੇਂਟਰ ‘ਤੇ ਹਨ। ਜ਼ਿਲ੍ਹੇ ਭਰ ‘ਚੋਂ 3,28,268 ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ‘ਚੋਂ 305043 ਦੀ ਰਿਪੋਰਟ ਨੈਗੇਟਿਵ ਆ ਚੁੱਕੀ ਹੈ। ਹੁਣ ਤੱਕ 45417 ਮਰੀਜ਼ਾਂ ਨੂੰ ਹੋਮ ਕੁਆਰੰਟਾਈਨ ਕੀਤਾ ਜਾ ਚੁੱਕਾ ਹੈ।