Debt-ridden farmer commits suicide : ਪੰਜਾਬ ਸਰਕਾਰ ਦੇ ਕਰਜ਼ਾ ਮੁਆਫੀ ਦੇ ਦਾਅਵਿਆਂ ਦੀ ਪੋਲ ਉਦੋਂ ਖੁੱਲ੍ਹਦੀ ਹੈ ਜਦੋਂ ਪੰਜਾਬ ਦੀ ਕਿਸਾਨੀ ਦਿਨੋਂ ਦਿਨ ਮੌਤ ਦੇ ਮੂੰਹ ‘ਚ ਜਾ ਰਹੀ ਹੈ।ਪੰਜਾਬ ‘ਚ ਕਿਸਾਨਾਂ ਵਲੋਂ ਕੀਤੀਆਂ ਜਾਂਦੀਆਂ ਖੁਦਕੁਸ਼ੀਆਂ ਦਾ ਸਿਲਸਿਲਾ ਦਿਨੋਂ ਦਿਨ ਵਧਦਾ ਜਾ ਰਿਹਾ ਹੈ।
ਅਜਿਹਾ ਹੀ ਇੱਕ ਮਾਮਲਾ ਮਾਨਸਾ ਦੇ ਭਾਰਤੀ ਕਿਸਾਨ ਯੂਨੀਅਨ ਏਕਤਾ ਦੇ ਨੇਤਾ ਦੇ ਭਰਾ ਵਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਜਾਣਕਾਰੀ ਮੁਤਾਬਕ ਕਿਸਾਨ ਨੇ ਬੀਤੇ ਦਿਨ ਸਵੇਰੇ ਗੱਡੀ ਥੱਲੇ ਆ ਕੇ ਖੁਦਕੁਸ਼ੀ ਕਰ ਲਈ ਹੈ।ਦੱਸਣਯੋਗ ਹੈ ਕਿ ਮ੍ਰਿਤਕ ਕਿਸਾਨ ਦੇ ਸਿਰ 20 ਲੱਖ ਰੁਪਏ ਤਕ ਦਾ ਕਰਣਾ ਸੀ।ਜਿਸ ਨੂੰ ਲੈ ਕੇ ਉਹ ਅਕਸਰ ਮਾਨਸਿਕ ਤੌਰ ‘ਤੇ ਤੰਗ ਪ੍ਰੇਸ਼ਾਨ ਰਹਿੰਦਾ ਸੀ।ਮ੍ਰਿਤਕ ਦੇ ਪੁੱਤਰ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਕਰਜ਼ਾ ਲਾਉਣ ਲਈ ਉਨ੍ਹਾਂ ਨੇ ਦੋ ਕਿਲੇ ਜ਼ਮੀਨ ਵੇਚੀ ਸੀ ਤਾਂ ਜੋ ਉਹ ਕਰਜ਼ੇ ਤੋਂ ਮੁਕਤ ਹੋ ਸਕਣ।ਹੁਣ ਉਨ੍ਹਾਂ ਦੇ ਸਿਰ ‘ਤੇ 7 ਲੱਖ ਰੁਪਏ ਦਾ ਕਰਜ਼ਾ ਹੈ।ਜਾਣਕਾਰੀ ਮੁਤਾਬਕ 6 ਮਹੀਨੇ ਪਹਿਲਾਂ ਮ੍ਰਿਤਕ ਦੇ ਭਰਾ ਦੀ ਮੌਤ ਹੋ ਗਈ ਸੀ।ਬਾਅਦ ‘ਚ ਦੋ ਮਹੀਨੇ ਪਹਿਲਾਂ ਉਸਦੇ ਪਿਤਾ ਦੀ ਵੀ ਮੌਤ ਹੋ ਗਈ ਸੀ।ਜਿਸ ਕਰਕੇ ਮ੍ਰਿਤਕ ‘ਤੇ ਜਿਵੇਂ ਦੁੱਖਾਂ ਦਾ ਪਹਾੜ ਟੁੱਟ ਗਿਆ ਹੋਵੇ।ਜਿਸ ਕਰਕੇ ਉਹ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ।ਮ੍ਰਿਤਕ ਦੀ ਪਛਾਣ ਅਵਤਾਰ ਸਿੰਘ (50) ਪੁੱਤਰ ਪਿਆਰਾ ਵਜੋਂ ਹੋਈ ਹੈ।ਸੀ.ਪੀ.ਆਈ.ਐੱਮ.ਐੱਲ.ਲਿਬਰੇਸ਼ਨ ਦੇ ਨੇਤਾ ਰਾਜਵਿੰਦਰ ਸਿੰਘ, ਪੰਜਾਬ ਕਿਸਾਨ ਯੂਨੀਅਨ ਦੇ ਰੁ ਰੁਲਦੂ ਸਿੰਘ ਅਤੇ ਬਲਕਰਨ ਸਿੰਘ ਬੱਲੀ ਨੇ ਸਰਕਾਰ ਨਾਲ ਮ੍ਰਿਤਕ ਦੇ ਪਰਿਵਾਰ ਦੀ ਸਹਾਇਤਾ ਅਤੇ ਕਰਜ਼ਾ ਮੁਆਫੀ ਦੀ ਮੰਗ ਕੀਤੀ ਹੈ।