Dhuri bakery fire: ਧੂਰੀ ਵਿਖੇ ਬਿਜਲੀ ਸ਼ਾਰਟ ਸਰਕਟ ਨਾਲ ਅੱਗ ਲੱਗਣ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਅਜਿਹਾ ਇੱਕ ਹੋਰ ਮਾਮਲਾ ਬੀਤੇ ਦਿਨੀ ਸਾਹਮਣੇ ਆਇਆ, ਜਿੱਥੇ ਇੱਕ ਮਸ਼ਹੂਰ ਬੇਕਰੀ ਨੂੰ ਅਚਾਨਕ ਅੱਗ ਲੱਗ ਗਈ। ਇਹ ਅੱਗ ਇੰਨੀ ਜ਼ਿਆਦਾ ਭਿਆਨਕ ਸੀ ਕਿ ਇਸ ਕਾਰਨ ਅੰਦਰ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ । ਦੱਸਿਆ ਜਾ ਰਿਹਾ ਹੈ ਕਿ ਇਹ ਅੱਗ ਬੀਤੀ ਰਾਤ ਕਰੀਬ 12 ਵਜੇ ਲੱਗੀ। ਇਸ ਅੱਗ ਵਿੱਚ ਦੁਕਾਨਦਾਰ ਦਾ ਲੱਖਾ ਦਾ ਨੁਕਸਾਨ ਹੋ ਗਿਆ ਹੈ।
ਜਦੋਂ ਦੁਕਾਨ ਦੇ ਮਾਲਕ ਨੂੰ ਅੱਗ ਲੱਗਣ ਬਾਰੇ ਪਤਾ ਲੱਗਿਆ ਤਾਂ ਉਨ੍ਹਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਫੋਨ ਕੀਤਾ। ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਨੇ ਘਟਨਾ ਵਾਲੀ ਥਾਂ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾ ਲਿਆ। ਮਿਲੀ ਜਾਣਕਾਰੀ ਅਨੁਸਾਰ ਜਦੋਂ ਤੱਕ ਫਾਇਰ ਬ੍ਰਿਗੇਡ ਨੇ ਅੱਗ ਬੁਝਾਈ ਉਦੋਂ ਤੱਕ ਬੇਕਰੀ ਦਾ ਸਾਰਾ ਸਮਾਨ ਸੜ੍ਹ ਕੇ ਸੁਆਹ ਹੋ ਚੁੱਕਿਆ ਸੀ। ਫਾਇਰ ਬ੍ਰਿਗੇਡ ਦੇ ਦੇਰੀ ਨਾਲ ਪਹੁੰਚਣ ਕਾਰਨ ਇਲਾਕਾ ਨਿਵਾਸੀਆ ਵਿੱਚ ਕਾਫੀ ਰੋਸ ਪਾਇਆ ਜਾ ਰਿਹਾ ਹੈ।
ਇਸ ਸਬੰਧੀ ਬੇਕਰੀ ਮਾਲਕ ਦਾ ਕਹਿਣਾ ਹੈ ਕਿ ਤਿਉਹਾਰਾਂ ਦਾ ਸੀਜ਼ਨ ਹੋਣ ਕਾਰਨ ਉਨ੍ਹਾਂ ਨੇ ਬਹੁਤ ਸਾਰਾ ਸਮਾਨ ਦੁਕਾਨ ਅੰਦਰ ਰੱਖਿਆ ਹੋਇਆ ਸੀ, ਪਰ ਅੱਗ ਲੱਗਣ ਕਾਰਨ ਉਹ ਸਾਰਾ ਸਮਾਨ ਸੜ੍ਹ ਕੇ ਸੁਆਹ ਹੋ ਗਿਆ। ਉਨ੍ਹਾਂ ਦੱਸਿਆ ਕਿ ਇਸ ਅੱਗ ਕਾਰਨ ਉਨ੍ਹਾਂ ਦਾ ਲੱਖਾਂ ਦਾ ਨੁਕਸਾਨ ਹੋ ਗਿਆ ਹੈ। ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਜੇਕਰ ਫਾਇਰ ਬ੍ਰਿਗੇਡ ਵੱਲੋਂ ਅੱਗ ਬੁਝਾਉਣ ਵਿੱਚ ਹੋਰ ਦੇਰੀ ਹੋ ਜਾਂਦੀ ਤਾਂ ਹੋ ਸਕਦਾ ਸੀ ਕਿ ਉਨ੍ਹਾਂ ਦੀ ਦੁਕਾਨ ਦਾ ਹੋਰ ਨੁਕਸਾਨ ਹੋ ਜਾਂਦਾ। ਫਿਲਹਾਲ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।