discharge corona patient october: ਲੁਧਿਆਣਾ (ਤਰਸੇਮ ਭਾਰਦਵਾਜ)-ਜ਼ਿਲ੍ਹੇ ‘ਚ ਅਕਤੂਬਰ ਮਹੀਨੇ ‘ਚ ਹੁਣ ਤੱਕ ਪਾਜ਼ੀਟਿਵ ਮਰੀਜ਼ਾਂ ਦੇ ਮੁਕਾਬਲੇ ਡੇਢ ਗੁਣਾ ਮਰੀਜ਼ ਡਿਸਚਾਰਜ ਹੋ ਚੁੱਕੇ ਹਨ। ਇਸ ਦਾ ਮਤਲਬ ਇਸ ਮਹੀਨੇ ਪਾਜ਼ੀਟਿਵ ਮਰੀਜ਼ਾਂ ਦੇ ਆਉਣ ਦੀ ਰਫਤਾਰ ਪਹਿਲਾ ਦੇ ਮੁਕਾਬਲੇ ਹੌਲੀ ਰਹੀ। ਜੋ ਰਾਹਤ ਭਰੀ ਖਬਰ ਹੈ। 21 ਦਿਨਾਂ ‘ਚ 14 ਦਿਨ ਦੌਰਾਨ ਡਿਸਚਾਰਜ ਹੋਣ ਵਾਲੇ ਮਰੀਜ਼ ਪਾਜ਼ੀਟਿਵ ਤੋਂ ਜਿਆਦਾ ਰਹੇ ਹਨ। ਇਸ ਤੋਂ ਸਰਗਰਮ ਮਾਮਲਿਆਂ ਦੀ ਗਿਣਤੀ ਵੀ ਘੱਟ ਹੋ ਰਹੀ ਹੈ ਅਤੇ ਰਿਕਵਰ ਹੋਣ ਵਾਲੇ ਮਰੀਜ਼ਾਂ ਦੀ ਤਦਾਦ ਵਧੀ ਹੈ। ਅਕਤੂਬਰ ‘ਚ ਹੁਣ ਤੱਕ ਲੁਧਿਆਣਾ ਦੇ 1831 ਮਰੀਜ਼ ਪੀੜਤਾਂ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ 2528 ਮਰੀਜ਼ ਡਿਸਚਾਰਜ ਹੋ ਚੁੱਕੇ ਹਨ। ਰਿਕਵਰੀ ਰੇਟ ਵੀ ਲਗਾਤਾਰ ਵੱਧ ਰਿਹਾ ਹੈ। ਜ਼ਿਲ੍ਹੇ ‘ਚ ਹੁਣ ਤੱਕ 18691 ਭਾਵ 94.42 ਫੀਸਦੀ ਮਰੀਜ਼ ਸਿਹਤਯਾਬ ਹੋ ਚੁੱਕੇ ਹਨ। ਦੱਸ ਦੇਈਏ ਕਿ ਬੀਤੇ ਦਿਨ ਭਾਵ ਬੁੱਧਵਾਰ ਨੂੰ ਲੁਧਿਆਣਾ ‘ਚ 62 ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ, ਜਿਨ੍ਹਾਂ ‘ਚ 47 ਲੁਧਿਆਣਾ ਦੇ ਅਤੇ ਬਾਕੀ 15 ਹੋਰ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ। ਬੁੱਧਵਾਰ ਨੂੰ 6 ਮਰੀਜ਼ਾਂ ਨੇ ਦਮ ਤੋੜਿਆ ਹੈ ਜਦਕਿ 37 ਮਰੀਜ਼ ਡਿਸਚਾਰਜ ਹੋਏ ਹਨ।
ਦੱਸਣਯੋਗ ਹੈ ਕਿ ਜ਼ਿਲ੍ਹੇ ‘ਚ ਹੁਣ ਤੱਕ 19794 ਮਰੀਜ਼ਾਂ ਪਾਜ਼ੀਟਿਵ ਪਾਏ ਜਾ ਚੁੱਕੇ ਹਨ, ਜਿਨ੍ਹਾਂ ‘ਚੋਂ 18691 ਮਰੀਜ਼ ਸਿਹਤਯਾਬ ਹੋ ਚੁੱਕੇ ਹਨ ਜਦਕਿ 827 ਮਰੀਜ਼ ਦਮ ਤੋੜ ਚੁੱਕੇ ਹਨ। ਜ਼ਿਲ੍ਹੇ ‘ਚ ਹੁਣ ਸਿਰਫ 275 ਸਰਗਰਮ ਮਾਮਲੇ ਹਨ। ਇਸ ਤੋਂ ਇਲਾਵਾ ਹੋਰ ਸੂਬਿਆਂ ਤੋਂ ਹੁਣ ਤੱਕ 2625 ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਨ੍ਹਾਂ ‘ਚੋਂ 301 ਮਰੀਜ਼ਾਂ ਦੀ ਮੌਤ ਹੋ ਗਈ ਜਦਕਿ 70 ਸਰਗਰਮ ਮਾਮਲੇ ਹਨ।