Drug smuggler brothers wifes: ਨਸ਼ੇ ਨੂੰ ਖਤਮ ਕਰਨ ਲਈ ਵਿੱਢੀ ਗਈ ਮੁਹਿੰਮ ‘ਚ ਲੁਧਿਆਣਾ ਦੀ ਸਪੈਸ਼ਲ ਟਾਸਕ ਫੋਰਸ ( ਐੱਸ.ਟੀ.ਐੱਫ) ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਉਨ੍ਹਾਂ ਨੇ ਪਿਛਲੇ ਲੰਬੇ ਸਮੇਂ ਤੋਂ ਨਸ਼ੇ ਦੀ ਤਸੱਕਰੀ ਕਰਨ ਵਾਲੇ 2 ਸਕੇ ਭਰਾਵਾਂ ਨੂੰ ਪਤਨੀਆਂ ਸਮੇਤ ਗ੍ਰਿਫਤਾਰ ਕੀਤਾ। ਜਾਣਕਾਰੀ ਮੁਤਾਬਕ ਇਨ੍ਹਾਂ ਕੋਲੋਂ 15 ਕਰੋੜ ਦੀ ਹੈਰੋਇਨ ਵੀ ਬਰਾਮਦ ਕੀਤੀ ਗਈ।ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਨਸ਼ਾ ਤਸੱਕਰਾਂ ਦੀ ਪਛਾਣ ਰਾਜ ਕੁਮਾਰ ਰਾਜੂ ਅਤੇ ਉਸ ਦੀ ਪਤਨੀ ਅੰਜਲੀ ਅਤੇ ਰਾਜ ਕੁਮਾਰ ਦਾ ਭਰਾ ਅਰੁਣ ਕੁਮਾਰ ਅਤੇ ਉਸ ਦੀ ਪਤਨੀ ਹਰਪ੍ਰੀਤ ਕੌਰ ਵਜੋਂ ਹੋਈ। ਇਨ੍ਹਾਂ ਖਿਲਾਫ ਮੋਹਾਲੀ ਐੱਸ.ਟੀ.ਐੱਫ ਪੁਲਿਸ ਸਟੇਸ਼ਨ ‘ਚ ਐੱਨ.ਡੀ.ਪੀ. ਐੱਸ ਅਤੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਮਾਮਲੇ ਦੀ ਜਾਣਕਾਰੀ ਦਿੰਦਿਆ ਐੱਸ.ਟੀ.ਐੱਫ ਸੁਨੇਹਦੀਪ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਜਾਣਕਾਰੀ ਮਿਲੀ ਸੀ ਕਿ ਈਸ਼ਰ ਨਗਰ ‘ਚ ਕੁਝ ਨਸ਼ਾ ਸਮੱਗਲਰ ਹੈਰੋਇਨ ਦੀ ਵੱਡੀ ਖੇਪ ਲੈ ਕੇ ਜਾਣ ਵਾਲੇ ਹਨ ਤਾਂ ਮੌਕੇ ‘ਤੇ ਕਾਰਵਾਈ ਕਰਦੇ ਹੋਏ ਛਾਪੇਮਾਰੀ ਕੀਤੀ ਗਈ ਤਾਂ ਫਾਰਚੂਨਰ ਗੱਡੀ ਦੀ ਤਲਾਸ਼ੀ ਲੈਣ ‘ਤੇ 3 ਕਿਲੋ 200 ਗ੍ਰਾਮ ਹੈਰੋਇਨ, 60,000 ਦੀ ਡਰੱਗ ਮਨੀ , ਜਦਕਿ 1 ਨਸ਼ਾ ਤਸੱਕਰ ਤੋਂ 32 ਬੋਰ ਦੀ ਪਿਸਤੌਲ, 4 ਮੈਗਜ਼ੀਨ ਅਤੇ 13 ਜ਼ਿੰਦਾ ਰੌਂਦ ਬਰਾਮਦ ਕੀਤੇ ਗਏ ਹਨ। ਸਨੇਹਦੀਪ ਸ਼ਰਮਾ ਨੇ ਇਹ ਵੀ ਦੱਸਿਆ ਹੈ ਕਿ ਇਹ ਨਸ਼ਾ ਸਮੱਗਲਰ ਲਗਭਗ ਪਿਛਲੇ 10 ਸਾਲਾਂ ਤੋਂ ਸਾਲਾਂ ਇਹ ਧੰਦਾ ਕਰ ਰਹੇ ਹਨ। ਜਾਣਕਾਰੀ ਮੁਤਾਬਕ ਇਨ੍ਹਾਂ ਦੋਸ਼ੀਆਂ ‘ਤੇ ਨਸ਼ਾ ਸਮੱਗਲਿੰਗ ਤੋਂ ਇਲਾਵਾ ਸ਼ਰਾਬ ਸਮੱਗਲਿੰਗ, ਲੜਾਈ-ਝਗੜੇ, ਲੁੱਟ ਡਕੈਤੀ, ਕਤਲ ਦੀ ਕੋਸ਼ਿਸ਼ ਆਦਿ ਮਾਮਲੇ ਵੀ ਦਰਜੇ। ਕਈ ਮਾਮਲਿਆਂ ‘ਚ ਅਦਾਲਤ ਵੱਲੋਂ ਇਨ੍ਹਾਂ ਦੋਸ਼ੀਆਂ ਨੂੰ ਭਗੌੜੇ ਵੀ ਕਰਾਰ ਦਿੱਤਾ ਹੋਇਆ ਹੈ। ਇਸ ਤੋਂ ਇਲਾਵਾ ਪੁਲਸ ਰਿਮਾਂਡ ਦੌਰਾਨ ਕਈ ਹੋਰ ਅਹਿਮੇ ਖੁਲਾਸੇ ਹੋਣ ਦੀ ਵੀ ਸੰਭਾਵਨਾ ਹੈ।