ex sho baljinder singh Supreme Court: ਲੁਧਿਆਣਾ (ਤਰਸੇਮ ਭਾਰਦਵਾਜ)-ਸੁਪਰੀਮ ਕੋਰਟ ਨੇ ਸਾਬਕਾ ਐੱਸ.ਐੱਚ.ਓ ਬਲਜਿੰਦਰ ਸਿੰਘ ਨੂੰ ਵੱਡਾ ਝਟਕਾ ਦਿੰਦੇ ਹੋਏ ਪੇਸ਼ਗੀ ਜ਼ਮਾਨਤ ਖਾਰਿਜ ਕਰ ਦਿੱਤੀ ਹੈ। ਹੁਣ ਬਲਜਿੰਦਰ ਸਿੰਘ ਕੋਲ ਆਤਮ ਸਮਰਪਣ ਕਰਨ ਤੋਂ ਬਿਨਾਂ ਕੋਈ ਰਸਤਾ ਨਹੀਂ ਹੈ। ਹੁਣ ਪੰਜਾਬ ਪੁਲਿਸ ਕਿਸੇ ਸਮੇਂ ਵੀ ਉਸ ਨੂੰ ਗ੍ਰਿਫਤਾਰ ਕਰ ਸਕਦੀ ਹੈ।
ਦੱਸਣਯੋਗ ਹੈ ਕਿ ਬਲਜਿੰਦਰ ਸਿੰਘ ਖਿਲਾਫ ਸਦਰ ਥਾਣੇ ‘ਚ ਪਿਤਾ-ਪੁੱਤਰ ਸਮੇਤ 3 ਲੋਕਾਂ ‘ਤੇ ਤਸ਼ੱਦਦ ਢਾਹੁਣ ਦਾ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਦੀ ਵੀਡੀਓ ਬਣ ਕੇ ਬਲਜਿੰਦਰ ਸਿੰਘ ਨੇ ਵਾਇਰਲ ਵੀ ਕੀਤੀ ਸੀ। ਇਸ ਦੋਸ਼ ‘ਚ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਕੁਝ ਹੀ ਦਿਨ ਪਹਿਲਾਂ ਬਲਜਿੰਦਰ ਸਿੰਘ ਦੀ ਲੁਧਿਆਣਾ ਸੈਂਸਨ ਕੋਰਟ ਤੇ ਫਿਰ ਪੰਜਾਬ ਐਂਡ ਹਰਿਆਣਾ ਹਾਈ ਕੋਰਟ ‘ਚੋਂ ਵੀ ਪੇਸ਼ਗੀ ਜ਼ਮਾਨਤ ਖਾਰਜ ਹੋ ਗਈ। ਫਿਰ ਉਨ੍ਹਾਂ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਪਰ ਸੁਪਰੀਮ ਕੋਰਟ ਨੇ ਵੀ ਉਨ੍ਹਾਂ ਨੂੰ ਵੱਡਾ ਝਟਕਾ ਦਿੱਤਾ।ਦੱਸ ਦੇਈਏ ਕਿ ਇਹ ਘਟਨਾ ਜੁਲਾਈ ਦੇ ਪਹਿਲੇ ਹਫਤੇ ‘ਚ ਵਾਪਰੀ ਸੀ। ਇਸ ਮਾਮਲੇ ‘ਚ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਦੇ ਆਦੇਸ਼ ‘ਤੇ ਹੀ ਇਕ ਐੱਸ.ਆਈ.ਟੀ ਦਾ ਗਠਨ ਡੀ.ਜੀ.ਪੀ ਪੰਜਾਬ ਦਿਨਕਰ ਗੁਪਤਾ ਵੱਲੋਂ ਕੀਤਾ ਗਿਆ ਸੀ। ਏ.ਡੀ.ਜੀ.ਪੀ ਡਾ. ਨਰੇਸ਼ ਅਰੋੜਾ ਦੀ ਅਗਵਾਈ ‘ਚ ਬਣੀ ਇਸ ਐੱਸ.ਆਈ.ਟੀ ਨੇ ਆਪਣੀ ਰਿਪੋਰਟ ‘ਚ ਬਲਜਿੰਦਰ ਸਿੰਘ ਅਤੇ ਇਕ ਹੈੱਡ ਕਾਂਸਟੇਬਲ ਵਰੁਣ ਕੁਮਾਰ ਖਿਲਾਫ ਮਾਮਲਾ ਦਰਜ ਕਰਵਾਇਆ ਸੀ।