farmer died at singhu border: ਕੇਂਦਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਕੌਮੀ ਰਾਜਧਾਨੀ ਦੇ ਬਾਰਡਰਾਂ ’ਤੇ ਅੰਦੋਲਨ ਲਈ ਡਟੇ ਹੋਏ ਹਨ, ਜਿਨ੍ਹਾਂ ਵਿੱਚੋਂ ਸਭ ਤੋਂ ਵੱਧ ਕਿਸਾਨ ਪੰਜਾਬ ਸੂਬੇ ਦੇ ਹਨ। ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਮਾਨਸਾ ਦੇ ਰੇਲਵੇ ਸਟੇਸ਼ਨ ‘ਤੇ ਲਗਾਏ ਗਏ ਕਿਸਾਨ ਮੋਰਚੇ ਵਿੱਚ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ।
ਦੱਸਿਆ ਜਾ ਰਿਹਾ ਜਾਂਦਾ ਹੈ ਕਿ ਦਿੱਲੀ ਕੁੰਡਲੀ ਬਾਰਡਰ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਦੇ ਵਿਚ ਪਿੰਡ ਬੱਦੋਵਾਲ ਦੇ ਯੂਝਾਰੂ ਕਿਸਾਨ ਸਰਦਾਰ ਭਾਗ ਸਿੰਘ (ਪੱਕੇ ਘਰਾਂ ਵਾਲੇ) ਜੋ ਕੇ ਪਹਿਲੇ ਦਿਨ ਤੋਂ ਹੀ ਦਿੱਲੀ ਵਿਖੇ ਸੇਵਾ ਨਿਭਾ ਰਿਹਾ ਸੀ ਅੱਜ ਸਵੇਰੇ ਕਰੀਬ ਢਾਈ ਵਜੇ ਸ਼ਹੀਦੀ ਪ੍ਰਾਪਤ ਕਰਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ। ਉਹਨਾਂ ਦਾ ਅੰਤਿਮ ਸਸਕਾਰ ਅੱਜ ਮਿਤੀ 11-12-2020 ਨੂੰ ਦੁਪਹਿਰ 1.30 ਵਜੇ ਪਿੰਡ ਬੱਦੋਵਾਲ ਜਿਲ੍ਹਾ ਲੁਧਿਆਣਾ ਵਿਖੇ ਕੀਤਾ ਜਾਵੇਗਾ।