ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ ਅਤੇ ਕਿਸਾਨਾਂ ਅਤੇ ਨੌਜਵਾਨਾਂ ਦਾ ਦਿੱਲੀ ਧਰਨੇ ਵਿੱਚ ਸ਼ਾਮਿਲ ਹੋਣ ਦਾ ਸਿਲਸਿਲਾ ਵੀ ਨਿਰੰਤਰ ਜਾਰੀ ਹੈ।
ਅੱਜ ਮਾਨਸਾ ਰੇਲਵੇ ਸਟੇਸ਼ਨ ਤੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਨਾਲ ਜੁੜੇ ਸੈਂਕੜੇ ਕਿਸਾਨ ਅਤੇ ਨੌਜਵਾਨ ਦੈਨਿਕ ਐਕਸਪ੍ਰੈਸ ਗੱਡੀ ਰਾਹੀਂ ਦਿੱਲੀ ਲਈ ਰਵਾਨਾ ਹੋਏ ਹਨ। ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਮੋਦੀ ਸਰਕਾਰ ਤਿੰਨ ਕਾਨੂੰਨ ਵਾਪਿਸ ਨਹੀਂ ਲਵੇਗੀ, ਸੰਘਰਸ਼ ਜਾਰੀ ਰਹੇਗਾ। ਰੇਲਵੇ ਸਟੇਸ਼ਨ ਉੱਤੇ ਇਕੱਤਰ ਹੋਏ ਕਿਸਾਨਾਂ ਅਤੇ ਨੌਜਵਾਨਾਂ ਨੂੰ ਸੰਬੋਧਿਤ ਕਰਦੇ ਹੋਏ ਕਿਸਾਨ ਆਗੂ ਹਰਦੇਵ ਸਿੰਘ, ਸਾਧੂ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਮਾਨਸਾ ਤੋਂ ਲੱਗਭੱਗ ਇੱਕ ਹਜਾਰ ਕਿਸਾਨ ਦਿੱਲੀ ਲਈ ਰਵਾਨਾ ਹੋ ਰਹੇ ਹਨ।
ਇਹ ਵੀ ਪੜ੍ਹੋ : ਸੁਖਬੀਰ ਬਾਦਲ ਦਾ ਵੱਡਾ ਐਲਾਨ ਸਿਹਤ ਮੰਤਰੀ ਤੋਂ ਬਾਅਦ ਹੁਣ 15 ਜੂਨ ਨੂੰ ਮੁੱਖ ਮੰਤਰੀ ਕੈਪਟਨ ਦੀ ਰਿਹਾਇਸ਼ ਕੀਤਾ ਜਾਵੇਗਾ ਘਿਰਾਓ
ਉਨ੍ਹਾਂ ਕਿਹਾ ਕਿ ਬੇਸ਼ੱਕ ਹੁਣ ਝੋਨੇ ਦੀ ਬਿਜਾਈ ਦਾ ਸੀਜਨ ਚੱਲ ਰਿਹਾ ਹੈ, ਪਰ ਕਿਸਾਨ ਲਗਾਤਾਰ ਦਿੱਲੀ ਧਰਨੇ ਵਿੱਚ ਸ਼ਾਮਿਲ ਹੋਣ ਲਈ ਰਵਾਨਾ ਹੋਣਗੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੋਦੀ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਨਹੀਂ ਲਵੇਗੀ, ਕਿਸਾਨ ਦਿੱਲੀ ਵਿੱਚ ਡੇਰਾ ਲਗਾ ਕੇ ਬੈਠੇ ਰਹਿਣਗੇ, ਬੇਸ਼ੱਕ ਸਾਨੂੰ ਆਪਣੀ ਜਾਨ ਦੀ ਕੁਰਬਾਨੀ ਕਿਉਂ ਨਾ ਦੇਣੀ ਪੈ ਜਾਵੇ। ਜ਼ਿਕਰਯੋਗ ਹੈ ਕੇ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਲਗਾਤਾਰ 194 ਵੇਂ ਦਿਨ ਵੀ ਜਾਰੀ ਹੈ। ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਲਗਾਤਾਰ ਡਟੇ ਹੋਏ ਹਨ, ‘ਤੇ ਮੰਗ ਕਰ ਰਹੇ ਹਨ ਕਿ ਸਰਕਾਰ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰੇ। ਸੰਸਦ ਵੱਲੋਂ ਪਿਛਲੇ ਸਾਲ ਸਤੰਬਰ ਦੇ ਮਹੀਨੇ ਵਿੱਚ ਤਿੰਨ ਨਵੇਂ ਖੇਤੀਬਾੜੀ ਸੁਧਾਰ ਕਾਨੂੰਨਾਂ ਨੂੰ ਪਾਸ ਕੀਤਾ ਗਿਆ ਸੀ।
ਦੇਖੋ ਵੀਡੀਓ : GT ਰੋਡ ‘ਤੇ ਦਿੱਲੀ ਵੱਲ ਸ਼ੂਕਦਾ ਜਾਂਦਾ Gurnam Charuni ਦਾ ਵੱਡਾ ਕਾਫ਼ਿਲਾ !