ਕੇਂਦਰ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਚੱਲ ਰਿਹਾ ਕਿਸਾਨ ਅੰਦੋਲਨ ਪਿਛਲੇ 7 ਮਹੀਨਿਆਂ ਤੋਂ ਲਗਾਤਾਰ ਜਾਰੀ ਹੈ। ਕਿਸਾਨ ਲਗਾਤਾਰ ਮੋਦੀ ਸਰਕਾਰ ਵੱਲੋ ਪਾਸ ਕੀਤੇ ਗਏ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ। ਪਰ ਇਸ ਦੌਰਾਨ ਭਾਜਪਾ ਦੇ ਆਗੂਆਂ ਖਿਲਾਫ ਵੀ ਕਿਸਾਨਾਂ ਦਾ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ। ਇਸ ਦੀ ਤਾਜ਼ਾ ਉਦਾਹਰਣ ਅੱਜ ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਧਨੌਲਾ ਤੋਂ ਸਾਹਮਣੇ ਆਈ ਹੈ। ਜਿੱਥੇ ਕਿਸਾਨਾਂ ਨੇ ਭਾਜਪਾ ਦੇ ਆਗੂ ਹਰਜੀਤ ਸਿੰਘ ਗਰੇਵਾਲ ਦਾ ਵਿਰੋਧ ਅਤੇ ਸਮਾਜਿਕ ਬਾਈਕਾਟ ਕਰਦਿਆਂ ਉਨ੍ਹਾਂ ਦੇ ਖੇਤ ‘ਚ ਲੱਗਿਆ ਝੋਨਾ ਪੁੱਟ ਦਿੱਤਾ।
ਦਰਅਸਲ ਕਿਸਾਨਾਂ ਨੇ ਭਾਜਪਾ ਦੇ ਆਗੂ ਹਰਜੀਤ ਸਿੰਘ ਗਰੇਵਾਲ ਦਾ ਸਮਾਜਿਕ ਬਾਈਕਾਟ ਕਰਨ ਦਾ ਐਲਾਨ ਕੀਤਾ ਹੋਇਆ ਹੈ। ਕਿਉਂਕ ਭਾਜਪਾ ਦੇ ਆਗੂ ਹਰਜੀਤ ਸਿੰਘ ਗਰੇਵਾਲ ਲਗਾਤਾਰ ਖੇਤੀ ਕਾਨੂੰਨਾਂ ਦੇ ਪੱਖ ਵਿੱਚ ਬੋਲਦੇ ਆ ਰਹੇ ਹਨ। ਜਿਸ ਕਾਰਨ ਕਿਸਾਨ ਵਲੋਂ ਭਾਜਪਾ ਆਗੂ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਕਾਰਨ ਅੱਜ ਉਨ੍ਹਾਂ ਦੀ ਪੈਲੀ ‘ਚ ਲੱਗਿਆ ਝੋਨਾ ਕਿਸਾਨਾਂ ਨੇ ਹੱਥਾਂ ਨਾਲ ਹੀ ਪੱਟ ਸੁੱਟਿਆ। ਕਿਸਾਨਾਂ ਨੇ ਕਿਹਾ ਕਿ ‘ਜੇ ਹਰਜੀਤ ਗਰੇਵਾਲ ਵਿੱਚ ਦਮ ਹੈ ਤਾਂ ਸਾਨੂੰ ਆਕੇ ਰੋਕ ਲਵੇ।’ ਕਿਸਾਨਾਂ ਨੇ ਅੱਗੇ ਕਿਹਾ ਕਿ ਅਸੀਂਂ ਪਿੰਡ ਵਾਸੀਆਂ ਅਤੇ ਪੰਜਾਬ ਵਾਸੀਆਂ ਨੂੰ ਪਹਿਲਾਂ ਅਪੀਲ ਕਰ ਚੁੱਕੇ ਹਾਂ ਕਿ ਹਰਜੀਤ ਗਰੇਵਾਲ ਦੀ ਜ਼ਮੀਨ ਕੋਈ ਵੀ ਵਿਅਕਤੀ ਠੇਕੇ ‘ਤੇ ਨਾ ਲਵੇ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਪਹਿਲਾਂ ਠੇਕੇ ‘ਤੇ ਜ਼ਮੀਨ ਲੈ ਕੇ ਝੋਨਾ ਲਗਾਉਣ ਵਾਲੇ ਕਿਸਾਨ ਨੂੰ ਸਮਝਾਉਣ ਆਏ ਸੀ ਪਰ ਉਨ੍ਹਾਂ ਕਿਸਾਨ ਔਰਤਾਂ ਪ੍ਰਤੀ ਅਪਸ਼ਬਦ ਬੋਲੇ ਗਏ ਜਿਸ ਦੇ ਰੋਸ ਵਜੋਂ ਹੁਣ ਕਿਸਾਨ ਜੱਥੇਬੰਦੀਆਂ ਦੀ ਅਗਵਾਈ ‘ਚ ਕਿਸਾਨਾਂ ਨੇ ਇਸ ਜ਼ਮੀਨ ‘ਤੇ ਲੱਗਿਆ ਝੋਨਾ ਪੱਟ ਦਿੱਤਾ ਹੈ।
ਇਹ ਵੀ ਪੜ੍ਹੋ : ਖੇਤੀਬਾੜੀ ਕਾਨੂੰਨਾਂ ਵਿਰੁੱਧ ਮਾਨਸੂਨ ਸੈਸ਼ਨ ਦੌਰਾਨ ਸੰਸਦ ਤੱਕ ਪੈਦਲ ਮਾਰਚ ਕਰਨ ਦੀ ਤਿਆਰੀ ‘ਚ ਕਿਸਾਨ !
ਇਸ ਮਸਲੇ ਤੇ ਜਦ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਗੱਲਬਾਤ ਕੀਤੀ ਉਨ੍ਹਾਂ ਕਿਹਾ ਹਰਜੀਤ ਗਰੇਵਾਲ ਕਿਸਾਨਾਂ ਦਾ ਲਗਾਤਾਰ ਵਿਰੋਧ ਕਰ ਰਿਹਾ ਹੈ ਤੇ ਕਿਸਾਨ ਅੰਦੋਲਨ ਵਿੱਚ ਬੈਠੇ ਕਿਸਾਨਾਂ ਨੂੰ ਕਿਸਾਨ ਨਹੀਂ ਮੰਨ ਰਿਹਾ। ਪੂਰੀ ਜਾਣਕਰੀ ਲਈ ਅੱਗੇ ਡਿਟੇਟ ਲਿੰਕ ‘ਤੇ ਕਲਿੱਕ ਕਰ ਦੇਖੋ ਵੀਡੀਓ—-
ਦੇਖੋ ਵੀਡੀਓ : BJP ਵਾਲੇ ‘Harjeet Grewal’ ਦੇ ਖੇਤਾਂ ‘ਚ ਵੜੇ ਕਿਸਾਨ, ਪੁਗਾਏ ਬੋਲ ਪੁੱਟ-ਪੁੱਟ ਸੁੱਟਿਆ ਲਾਇਆ ਝੋਨਾ LIVE !