ਜ਼ਿਕਰਯੋਗ ਹੈ ਕੇ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਲਗਾਤਾਰ 196 ਵੇਂ ਦਿਨ ਵੀ ਜਾਰੀ ਹੈ। ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਲਗਾਤਾਰ ਡਟੇ ਹੋਏ ਹਨ, ‘ਤੇ ਮੰਗ ਕਰ ਰਹੇ ਹਨ ਕਿ ਸਰਕਾਰ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰੇ।
ਸੰਸਦ ਵੱਲੋਂ ਪਿਛਲੇ ਸਾਲ ਸਤੰਬਰ ਦੇ ਮਹੀਨੇ ਵਿੱਚ ਤਿੰਨ ਨਵੇਂ ਖੇਤੀਬਾੜੀ ਸੁਧਾਰ ਕਾਨੂੰਨਾਂ ਨੂੰ ਪਾਸ ਕੀਤਾ ਗਿਆ ਸੀ। ਹੁਣ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਤੇ ਮੌਕੇ ‘ਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਤੋਂ ਬੱਸਾਂ ਅਤੇ ਕਾਰਾਂ ਦਾ ਇੱਕ ਵੱਡਾ ਕਾਫਲੇ ਨੇ ਦਿੱਲੀ ਵੱਲ ਕੂਚ ਕੀਤਾ ਹੈ।
ਕਿਸਾਨ ਆਗੂ ਨਿਰਮਲ ਸਿੰਘ ਰਿਊਣਾ ਕਿਸਾਨ ਆਗੂ ਅਮਰੀਕ ਸਿੰਘ ਰੋਮੀ ਅਤੇ ਕਿਸਾਨ ਪਰਮਜੀਤ ਸਿੰਘ ਨੇ ਕਿਹਾ ਕਿ ਕਿਸਾਨ ਦਿੱਲੀ ਦੀਆਂ ਬਰੂਹਾਂ ਉੱਤੇ ਡਟੇ ਰਹਿਣਗੇ ਜਦੋਂ ਤੱਕ ਕੇਂਦਰ ਸਰਕਾਰ ਕਾਲੇ ਖੇਤੀ ਕਾਨੂੰਨ ਰੱਦ ਨਹੀਂ ਕਰ ਦਿੰਦੀ।
ਇਹ ਵੀ ਪੜ੍ਹੋ : ਕੀ ਕਿਸਾਨਾਂ ਨੂੰ ਮਿਲੇਗਾ ਮਮਤਾ ਬੈਨਰਜੀ ਦਾ ਸਾਥ ? ਅੱਜ ਕਿਸਾਨ ਆਗੂ ਬੰਗਾਲ ਦੀ CM ਨਾਲ ਕਰਨਗੇ ਖਾਸ ਗੱਲਬਾਤ
ਉਨ੍ਹਾਂ ਕਿਹਾ ਕਿ ਕਿਸਾਨ ਮਰ ਕੇ ਜਾਂ ਜਿੱਤ ਕੇ ਹੀ ਘਰ ਨੂੰ ਵਾਪਿਸ ਪਰਤਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਜਗੀਰਦਾਰੀ ਖ਼ਤਮ ਕਰ ਕੇ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਕ ਬਣਾਇਆ ਸੀ ਪ੍ਰੰਤੂ ਕੇਂਦਰ ਸਰਕਾਰ ਕਿਸਾਨਾਂ ਤੋਂ ਜ਼ਮੀਨਾਂ ਖੋਹ ਕੇ ਕਾਰਪੋਰੇਟ ਘਰਾਣਿਆਂ ਨੂੰ ਖੁਸ਼ਹਾਲ ਕਰਨਾ ਚਾਹੁੰਦੀ ਹੈ। ਪਰ ਕਿਸਾਨ ਅਜਿਹਾ ਨਹੀਂ ਹੋਣ ਦੇਣਗੇ ਚਾਹੇ ਕਿਸਾਨਾਂ ਨੂੰ ਕੋਈ ਕੁਰਬਾਨੀ ਦੇਣੀ ਪਵੇ।
ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੇਕਰ ਜਲਦ ਕਾਲੇ ਕਾਨੂੰਨ ਰੱਦ ਨਾ ਕੀਤੇ ਤਾਂ ਕਿਸਾਨ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ। ਕਿਸਾਨਾਂ ਨੇ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ ਕਾਰਨ ਕਿਸਾਨਾਂ ਦੇ ਨਾਲ ਨਾਲ ਹਰ ਵਰਗ ਨੂੰ ਵੱਡੀ ਮਾਰ ਪਵੇਗੀ ਤੇ ਮਹਿੰਗਾਈ ਵਿੱਚ ਵੀ ਵਾਧਾ ਹੋਵੇਗਾ । ਕਿਸਾਨ ਆਗੂਆਂ ਨੇ ਕਿਹਾ ਕੇ ਅੰਦੋਲਨ ਦੇ ਦੌਰਾਨ ਕੇਂਦਰ ਦੀ ਅੜੀ ਕਾਰਨ ਚਾਰ ਸੌ ਸੱਤਰ ਤੋਂ ਵੱਧ ਕਿਸਾਨ ਹੋਏ ਸ਼ਹੀਦ ਹੋ ਚੁੱਕੇ ਹਨ।
ਇਹ ਵੀ ਦੇਖੋ : ਜ਼ਿੰਦਗੀ ਦੀ ਜੰਗ ਹਰ ਗਿਆ ਕੈਪਟਨ ਨੂੰ ਗੁਹਾਰ ਲਗਾਉਣ ਵਾਲਾ DSP, ਮਾਂ ਨੇ ਕੈਪਟਨ ਦੇ ਘਰ ਜਾ ਪਾਏ ਸੀ ਤਰਲੇ