ਕੇਂਦਰ ਸਰਕਾਰ ਵੱਲੋਂ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਲੱਗਭਗ 7 ਮਹੀਨਿਆਂ ਤੋਂ ਲਗਾਤਾਰ ਜਾਰੀ ਹੈ। ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਲਗਾਤਾਰ ਡਟੇ ਹੋਏ ਹਨ, ‘ਤੇ ਮੰਗ ਕਰ ਰਹੇ ਹਨ ਕਿ ਸਰਕਾਰ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰੇ।
ਸੰਸਦ ਵੱਲੋਂ ਪਿਛਲੇ ਸਾਲ ਸਤੰਬਰ ਦੇ ਮਹੀਨੇ ਵਿੱਚ ਤਿੰਨ ਨਵੇਂ ਖੇਤੀਬਾੜੀ ਸੁਧਾਰ ਕਾਨੂੰਨਾਂ ਨੂੰ ਪਾਸ ਕੀਤਾ ਗਿਆ ਸੀ। ਉਨ੍ਹਾਂ ਦਾ ਮੰਨਣਾ ਹੈ ਕਿ ਇਹ ਕਾਨੂੰਨ ਖੇਤੀਬਾੜੀ ਨੂੰ ਮਾਰਕੀਟਾਈਜ਼ੇਸ਼ਨ ਵੱਲ ਲੈ ਜਾਣਗੇ ਅਤੇ ਛੋਟੇ ਕਿਸਾਨਾਂ ਨੂੰ ਵੱਡੀਆਂ ਪ੍ਰਚੂਨ ਕੰਪਨੀਆਂ ਦੇ ਸ਼ੋਸ਼ਣ ਤੋਂ ਉਚਿਤ ਸੁਰੱਖਿਆ ਨਹੀਂ ਮਿਲੇਗੀ।
ਇਹ ਵੀ ਪੜ੍ਹੋ : ਮਿਸ਼ਨ 2022 ਦਾ AAP ਦਾ ਆਗਾਜ਼ ! ਅੱਜ ਅੰਮ੍ਰਿਤਸਰ ਦੇ ਦੌਰੇ ‘ਤੇ ਅਰਵਿੰਦ ਕੇਜਰੀਵਾਲ
ਇਸ ਸੰਘਰਸ਼ ਦੌਰਾਨ ਕਈ ਕਿਸਾਨਾਂ ਨੇ ਆਪਣੀਆਂ ਜਾਨਾਂ ਵੀ ਗਵਾਈਆਂ ਹਨ। ਇਸੇ ਤਰਾਂ ਦੀ ਇੱਕ ਹੋਰ ਮੰਦਭਾਗੀ ਖਬਰ ਦਿੱਲੀ ਬਾਰਡਰ ਤੋਂ ਆਈ ਹੈ, ਜਿੱਥੇ ਬੀਤੀ ਐਤਵਾਰ ਦੀ ਰਾਤ ਨੂੰ ਇੱਕ ਕਿਸਾਨ ਦੀ ਮੌਤ ਹੋ ਗਈ ਹੈ। ਕਿਸਾਨ ਅੰਦੋਲਨ ਵਿੱਚ ਸ਼ਾਮਿਲ ਗੁਰੂ ਹਰਸਹਾਏ ਦੇ ਨੇੜਲੇ ਪਿੰਡ ਪਿੱਪਲੀ ਚੱਕ ਦੇ ਕਿਸਾਨ ਜਰਨੈਲ ਸਿੰਘ ਦੀ ਮੌਤ ਹੋ ਗਈ ਹੈ। ਜਾਣਕਾਰੀ ਦੇ ਅਨੁਸਾਰ ਜਰਨੈਲ ਸਿੰਘ ਇੱਕ ਸਰਗਰਮ ਆਗੂ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਇਕਾਈ ਪ੍ਰਧਾਨ ਸਨ। ਸ਼ਹੀਦ ਹੋਏ ਕਿਸਾਨ ਦੀ ਮ੍ਰਿਤਕ ਦੇਹ ਦੁਪਹਿਰ 12 ਵਜੇ ਤੱਕ ਪਿੰਡ ਲਿਆ ਕੇ ਅੰਤਿਮ ਸਸਕਾਰ ਕੀਤਾ ਜਾਵੇਗਾ।
ਇਹ ਵੀ ਦੇਖੋ : ਨਸ਼ਿਆਂ ਦੀ ਦਲਦਲ ‘ਚੋਂ ਨਿਕਲ ਕੇ “ਗੱਭਰੂ ਪੰਜਾਬ ਦਾ” ਦਾ ਕਿਵੇਂ ਬਣਿਆ “ਮਿਸਟਰ ਇੰਡੀਆ”,Gym ਦੇ ਸ਼ੌਂਕ ਨੇ ਬਦਲੀ ਜ਼ਿੰਦਗੀ