farmers protest in samrala: ਲੁਧਿਆਣਾ,(ਤਰਸੇਮ ਭਾਰਦਵਾਜ)-ਖੇਤੀਬਾੜੀ ਬਿੱਲਾਂ ਨੂੰ ਕਿਸਾਨਾਂ ਦਾ ਗੁੱਸਾ ਸੱਤਵੇਂ ਆਸਮਾਨ ‘ਤੇ ਪੁੱਜ ਚੁੱਕਾ ਹੈ।ਖੇਤੀਬਾੜੀ ਬਿੱਲਾਂ ਦਾ ਵਿਰੋਧ ਕਰਦਿਆਂ ਕਈ ਕਿਸਾਨਾਂ ਨੂੰ ਆਪਣੀਆਂ ਜਾਨਾਂ ਤੋਂ ਹੱਥ ਧੋਣਾ ਪਿਆ।ਦੱਸਣਯੋਗ ਹੈ ਕਿ ਖੇਤੀਬਾੜੀ ਆਰਡੀਨੈਂਸਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਹੁਣ ਰੇਲਾਂ ਰੋਕਣ ਤੋਂ ਬਿਨਾਂ ਨੈਸ਼ਨਲ ਟੋਲ ਪਲਾਜ਼ੇ ਘੇਰ ਕੇ ਸੰਘਰਸ਼ ਹੋਰ ਤੇਜ ਕਰ ਦਿੱਤਾ ਹੈ।ਮੰਗਲਵਾਰ ਨੂੰ ਹਜ਼ਾਰਾਂ ਦੀ ਗਿਣਤੀ ‘ਚ ਕਿਸਾਨਾਂ ਨੇ ਲੁਧਿਆਣਾ-ਚੰਡੀਗੜ੍ਹ ਟੋਲ
ਪਲਾਜ਼ਾ ਘੇਰਦੇ ਹੋਏ ਟੋਲ ਪਲਾਜ਼ੇ ਦੇ ਮੁਲਾਜ਼ਮਾਂ ਵਲੋਂ ਵਾਹਨਾਂ ਤੋਂ ਦੀ ਕੱਟੀ ਜਾਂਦੀ ਪਰਚੀ ਵੀ ਬੰਦ ਕਰਵਾ ਦਿੱਤੀ।ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਦੇ ਜ਼ਿਲਾ ਪ੍ਰਧਾਨ ਬਲਬੀਰ ਸਿੰਘ ਖੀਰਨੀਆਂ ਨੇ ਆਪਣੇ ਭਾਸ਼ਣ ‘ਚ ਕਿਹਾ ਕਿ ਕਿਸਾਨਾਂ ਦਾ ਸੰਘਰਸ਼ ਆਉਣ ਵਾਲੇ ਦਿਨਾਂ ‘ਚ ਹੋਰ ਵੀ ਲੰਬਾ ਅਤੇ ਭਿਆਨਕ ਹੋਵੇਗਾ।ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਖੇਤੀ ਬਿੱਲ ਵਾਪਸ ਲੈਣ ਦਾ ਫੈਸਲਾ ਨਹੀਂ ਲੈਂਦੀ, ਉਦੋਂ ਤੱਕ ਕਿਸਾਨਾਂ ਦਾ ਇਹ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।ਮੰਗਲਵਾਰ ਨੂੰ ਕਿਸਾਨਾਂ ਦਾ ਰੇਲ ਰੋਕੋ ਸੰਘਰਸ਼ 6ਵੇਂ ਦਿਨ ‘ਚ ਸ਼ਾਮਲ ਹੋ ਗਿਆ ਹੈ ਅਤੇ ਹੁਣ ਕਿਸਾਨਾਂ ਵਲੋਂ ਟੋਲ ਪਲਾਜ਼ਾ ਸਮੇਤ ਅੰਡਾਨੀ ਅਤੇ ਅੰਬਾਨੀ ਗਰੁੱਪਾਂ ਨੂੰ ਘੇਰਨ ਦਾ ਫੈਸਲਾ ਲਿਆ ਗਿਆ ਹੈ ਅਤੇ ਸੰਘਰਸ਼ ਤੇਜ ਕਰਨ ਦੀ ਚਿਤਾਵਨੀ ਦਿੱਤੀ ਹੈ।