ਪੰਜਾਬ ਸਰਕਾਰ ਵੱਲੋਂ ਝੋਨੇ ਦੀ ਬਿਜਾਈ ਲਈ ਦਸ ਜੂਨ ਦੀ ਤਾਰੀਖ ਤੈਅ ਕੀਤੀ ਗਈ ਹੈ, ਪਰ ਮਾਨਸਾ ਜਿਲ੍ਹੇ ਦੇ ਪਿੰਡਾਂ ਵਿੱਚ ਕਿਸਾਨਾਂ ਵੱਲੋਂ ਝੋਨੇ ਦੀ ਬਿਜਾਈ ਸ਼ੁਰੂ ਕਰ ਦਿੱਤੀ ਗਈ ਹੈ। ਕਿਸਾਨਾਂ ਨੇ ਪਹਿਲੇ ਦਿਨ ਹੀ ਸੈਂਕੜੇ ਏਕੜ ਜ਼ਮੀਨ ਉੱਤੇ ਝੋਨੇ ਦੀ ਬਿਜਾਈ ਕਰ ਦਿੱਤੀ ਹੈ।
ਜਿਸ ਨੂੰ ਲੈ ਕੇ ਕਿਸਾਨਾਂ ਦਾ ਕਹਿਣਾ ਹੈ ਕਿ ਲੇਬਰ ਦੀ ਕਮੀ ਅਤੇ ਝੋਨੇ ਦੀ ਫਸਲ ਵੇਚਣ ਵਿੱਚ ਆਉਣ ਵਾਲਿਆਂ ਦਿੱਕਤਾਂ ਤੋਂ ਬੱਚਣ ਲਈ ਅਸੀਂ ਝੋਨੇ ਦੀ ਬਿਜਾਈ ਸ਼ੁਰੂ ਕੀਤੀ ਹੈ। ਪੰਜਾਬ ਸਰਕਾਰ ਵੱਲੋਂ ਝੋਨੇ ਦੀ ਫਸਲ ਦੀ ਬਿਜਾਈ ਲਈ 10 ਜੂਨ ਦੀ ਤਾਰੀਖ ਨਿਰਧਾਰਤ ਕੀਤੀ ਹੋਈ ਹੈ, ਪਰ ਮਾਨਸਾ ਜਿਲ੍ਹੇ ਦੇ ਕਿਸਾਨਾਂ ਨੇ ਝੋਨੇ ਦੀ ਬਿਜਾਈ ਸ਼ੁਰੂ ਕਰ ਦਿੱਤੀ ਹੈ। ਪਹਿਲੇ ਦਿਨ ਨਹਿਰੀ ਪਾਣੀ ਦੀ ਕਮੀ ਦੇ ਬਾਵਜੂਦ ਕਿਸਾਨਾਂ ਨੇ ਸੈਂਕੜੇ ਏਕੜ ਜ਼ਮੀਨ ਉੱਤੇ ਹੋਰ ਕਿਸਾਨਾਂ ਅਤੇ ਮਜਦੂਰਾਂ ਦੇ ਨਾਲ ਮਿਲਕੇ ਝੋਨੇ ਦੀ ਬਿਜਾਈ ਕਰ ਦਿੱਤੀ ਹੈ। ਕਿਸਾਨ ਰਾਮ ਸਿੰਘ, ਜਗਦੇਵ ਸਿੰਘ ਅਤੇ ਮਿਲਖਾ ਸਿੰਘ ਨੇ ਕਿਹਾ ਕਿ ਸਰਕਾਰ ਨੇ 10 ਜੂਨ ਤੋਂ ਝੋਨੇ ਦੀ ਬਿਜਾਈ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ, ਪਰ ਕਿਸਾਨਾਂ ਨੇ ਝੋਨੇ ਦੀ ਬਿਜਾਈ ਸ਼ੁਰੂ ਕਰ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਇਸਨੂੰ ਸਰਕਾਰ ਦੇ ਹੁਕਮਾਂ ਦੀ ਅਨਦੇਖੀ ਨਾ ਸੱਮਝਿਆ ਜਾਵੇ ਕਿਉਂਕਿ ਸਮੇ ਤੋਂ ਪਹਿਲਾਂ ਝੋਨੇ ਦੀ ਬਿਜਾਈ ਕਰਨਾ ਕਿਸਾਨਾਂ ਦੀ ਮਜਬੂਰੀ ਹੈ। ਉਨ੍ਹਾਂ ਕਿਹਾ ਕਿ 10 ਜੂਨ ਤੋਂ ਝੋਨੇ ਦੀ ਬਿਜਾਈ ਸ਼ੁਰੂ ਕਰਨ ਵਿੱਚ ਕਿਸਾਨਾਂ ਨੂੰ ਕਈ ਦਿੱਕਤਾਂ ਆਉਣਗੀਆਂ, ਜਿਵੇਂ ਲੇਬਰ ਦੀ ਕਮੀ ਅਤੇ ਪਾਣੀ ਦੀ ਕਮੀ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਕਿਸਾਨ ਦਿੱਲੀ ਧਰਨੇ ਵਿੱਚ ਬੈਠੇ ਹਨ ਅਤੇ ਜੋ ਕਿਸਾਨ ਜਲਦੀ ਝੋਨੇ ਦੀ ਬਿਜਾਈ ਕਰ ਲੈਣਗੇ ਉਹ ਬਾਅਦ ਵਿੱਚ ਦੂਜੇ ਕਿਸਾਨਾਂ ਦੀ ਮਦਦ ਕਰ ਸਕਣਗੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਝੋਨੇ ਦੀ ਬਿਜਾਈ ਉੱਤੇ ਰੋਕ ਨਹੀਂ ਲਗਾਉਣੀ ਚਾਹੀਦੀ, ਸਗੋਂ ਕਿਸਾਨਾਂ ਨੂੰ ਆਪਣੀ ਮਰਜੀ ਅਨੁਸਾਰ ਝੋਨੇ ਦੀ ਬਿਜਾਈ ਕਰਨ ਦੀ ਛੋਟ ਦੇਣੀ ਚਾਹੀਦੀ ਹੈ ਕਿਉਂਕਿ ਇਸ ਨਾਲ ਜਿੱਥੇ ਕਿਸਾਨਾਂ ਦਾ ਫਾਇਦਾ ਹੋਵੇਗਾ, ਉਥੇ ਹੀ ਪਾਣੀ ਦੀ ਵੀ ਬੱਚਤ ਵੀ ਹੋਵੇਗੀ।
ਇਹ ਵੀ ਪੜ੍ਹੋ : ਜ਼ੀਰਕਪੁਰ ‘ਚ Pet Shop ਨੂੰ ਲੱਗੀ ਅੱਗ, ਲੱਖਾਂ ਦੀ ਕੀਮਤ ਵਾਲੀਆਂ ਮੱਛੀਆਂ ਸਣੇ ਸੜੇ ਕਈ ਪੰਛੀ
ਉਨ੍ਹਾਂ ਕਿਹਾ ਕਿ ਝੋਨੇ ਦੀਆਂ ਕੁੱਝ ਕਿਸਮਾਂ ਅਜਿਹੀਆਂ ਹਨ, ਜੋ ਅਗੇਤੀਆਂ ਲੱਗਦੀਆਂ ਹਨ, ਕੁੱਝ ਪਿਛੇਤੀਆਂ ਲੱਗਦੀਆਂ ਹਨ ਅਤੇ ਕੁੱਝ ਨਿਰਧਾਰਤ ਸਮੇਂ ਤੇ ਲੱਗਦੀਆਂ ਹਨ। ਉਨ੍ਹਾਂ ਕਿਹਾ ਕਿ ਝੋਨੇ ਦੀ ਬਿਜਾਈ ਕਰਨਾ ਕਿਸਾਨਾਂ ਦੀ ਮਜਬੂਰੀ ਹੈ ਅਤੇ ਜੇਕਰ ਕਿਸਾਨ ਝੋਨੇ ਦੀ ਬਿਜਾਈ ਦੇਰੀ ਨਾਲ ਕਰਨਗੇ ਤਾਂ ਬਾਅਦ ਵਿੱਚ ਫਸਲ ਵੇਚਣ ਵਿੱਚ ਕਿਸਾਨਾਂ ਨੂੰ ਮੁਸ਼ਕਿਲਾਂ ਆਉਂਦੀਆਂ ਹਨ, ਇਸ ਲਈ ਸਰਕਾਰ ਨੂੰ ਇਸਦਾ ਕੋਈ ਹੱਲ ਕੱਢਣਾ ਚਾਹੀਦਾ ਹੈ। ਇਸ ਮੌਕੇ ਕਿਸਾਨਾਂ ਨੇ ਕੀ ਕਿਹਾ ਸੁਨਣ ਲਈ ਅੱਗੇ ਦਿੱਤੇ ਲਿੰਕ ‘ਤੇ ਕਲਿੱਕ ਕਰੋ….
ਦੇਖੋ ਵੀਡੀਓ : ਕਿਸਾਨਾਂ ਨੇ ਨਿਰਧਾਰਿਤ ਤਰੀਖ਼ ਤੋਂ ਪਹਿਲਾ ਹੀ ਸ਼ੁਰੂ ਕੀਤੀ ਝੋਨੇ ਦੀ ਬਿਜਾਈ, ਜਾਣੋ ਕੀ ਹੈ ਕਾਰਨ