fatehgarh sahib protest: ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਪ੍ਰਦੀਪ ਗਰਗ ਦਾ ਅੱਜ ਅਮਲੋਹ ਸਥਿਤ ਉਸ ਦੇ ਘਰ ਦਾ ਸੰਯੁਕਤ ਕਿਸਾਨ ਮੋਰਚੇ ਦੀ ਆਪ ਆਗੂਆਂ ਵੱਲੋਂ ਵਿਰੋਧ ਕਰਕੇ ਬੀਜੇਪੀ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਕਿਸਾਨਾਂ ਦੇ ਵੱਲੋਂ ਕੀਤੇ ਜਾ ਰਹੇ ਵਿਰੋਧ ਨੂੰ ਮੁੱਖ ਰੱਖਦਿਆਂ ਹੋਇਆਂ ਪੁਲੀਸ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਸੁਰੱਖਿਅਤ ਘਰੋਂ ਬਾਹਰ ਲਿਜਾਇਆ ਗਿਆ। ਇਸ ਉਪਰੰਤ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਤਿਹਗੜ੍ਹ ਸਾਹਿਬ ਦਾ ਘਿਰਾਓ ਕੀਤਾ ਗਿਆ ਜਿਥੇ ਬੀਜੇਪੀ ਪ੍ਰਧਾਨ ਪ੍ਰਦੀਪ ਗਰਗ ਆਪਣੇ ਸਾਥੀਆਂ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ ਦੇਣ ਲਈ ਪਹੁੰਚਣਾ ਸੀ, ਉਥੇ ਹੀ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਗੱਡੀ ਵੱਡੀ ਗਿਣਤੀ ਵਿਚ ਪਹੁੰਚਣ ਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਮੁੱਖ ਰੱਖਦਿਆਂ ਹੋਇਆ ਦੇਸ਼ ਦੇ ਕਈ ਆਗੂਆਂ ਨੂੰ ਇੱਥੇ ਨਹੀਂ ਆਉਣ ਦਿੱਤਾ ਗਿਆ ਤੇ ਕਿਸੇ ਹੋਰ ਸਥਾਨ ਤੇ ਖੁਦ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪਹੁੰਚ ਕੇ ਮੰਗ ਪੱਤਰ ਲਿਆ ਗਿਆ।
ਕਿਸਾਨ ਆਗੂਆਂ ਨੇ ਕਿਹਾ ਕਿ ਉਹ ਕਿਸੇ ਵੀ ਕੀਮਤ ਤੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੂੰ ਜ਼ਿਲ੍ਹੇ ਵਿੱਚ ਕੋਈ ਸਮਾਗਮ ਕਰਨ ਦੀ ਇਜਾਜ਼ਤ ਨਹੀਂ ਦੇਣਗੇ, ਕਿਉਂਕਿ ਬੀਜੇਪੀ ਆਗੂਆਂ ਵੱਲੋਂ ਪੰਜਾਬ ਵਿੱਚ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਅਤੇ ਬੀਜੇਪੀ ਆਗੂਆਂ ਦਾ ਵਿਰੋਧ ਕਰਨ ਵਾਲੇ ਕਿਸਾਨਾਂ ਨੂੰ ਨਕਲੀ ਕਿਸਾਨ ਦੱਸ ਕੇ ਮਾਹੌਲ ਨੂੰ ਖ਼ਰਾਬ ਕੀਤਾ ਜਾ ਰਿਹਾ ਹੈ। ਉੱਧਰ ਭਾਰਤੀ ਜਨਤਾ ਪਾਰਟੀ ਜ਼ਿਲਾ ਫਤਿਹਗਡ਼੍ਹ ਸਾਹਿਬ ਦੇ ਪ੍ਰਧਾਨ ਪ੍ਰਦੀਪ ਗਰਗ ਨੇ ਕਿਹਾ ਕਿ ਕਾਂਗਰਸ ਸਰਕਾਰ ਜਾਣ ਬੁੱਝ ਕੇ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਕਾਂਗਰਸ ਅਤੇ ਅਕਾਲੀ ਦਲ ਦੇ ਆਗੂਆਂ ਨੇ ਕਿਸਾਨਾਂ ਦੇ ਰੂਪ ਵਿੱਚ ਉਨ੍ਹਾਂ ਦੇ ਘਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ ਤੇ ਪੁਲੀਸ ਵਲੋਂ ਜ਼ਬਰਦਸਤੀ ਉਨ੍ਹਾਂ ਨੂੰ ਉਥੋਂ ਲਿਜਾਇਆ ਗਿਆ।