father rape Minor daughter: ਲੁਧਿਆਣਾ (ਤਰਸੇਮ ਭਾਰਦਵਾਜ)-ਮਹਾਨਗਰ ‘ਚ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਰਿਸ਼ਤਿਆਂ ਨੂੰ ਤਾਰ-ਤਾਰ ਕਰ ਦਿੱਤਾ ਹੈ। ਦਰਅਸਲ ਇੱਥੇ ਇਕ ਪਿਓ ਨੇ ਆਪਣੀ ਨਾਬਾਲਿਗ ਧੀ ਨਾਲ ਜਬਰ ਜ਼ਨਾਹ ਕਰ ਕੇ ਘਿਨੌਣੀ ਹਰਕਤ ਨੂੰ ਅੰਜ਼ਾਮ ਦਿੱਤਾ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਤੋਂ ਬਾਅਦ ਹੁਣ ਦੋਸ਼ੀ ਨੂੰ ਪੁਲਿਸ ਨੇ 3 ਦਿਨਾਂ ਲਈ ਰਿਮਾਂਡ ‘ਤੇ ਲੈ ਲਿਆ ਹੈ।
ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਕੋਰੋਨਾ ਟੈਸਟ ਕਰਵਾਉਣ ਤੋਂ ਬਾਅਦ ਦੋਸ਼ੀ ਨੂੰ ਤਿੰਨ ਦਿਨ ਦੇ ਰਿਮਾਂਡ ‘ਤੇ ਲਿਆ ਹੈ। ਦੋਸ਼ੀ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਬੁੱਧਵਾਰ ਨੂੰ ਲੜਕੀ ਦਾ ਮੈਡੀਕਲ ਚੈੱਕਅਪ ਕਰਵਾਇਆ ਜਾਵੇਗਾ।
ਦੱਸਣਯੋਗ ਹੈ ਕਿ ਇਹ ਘਟਨਾ ਦਾ ਪਤਾ ਉਦੋ ਲੱਗਿਆ ਜਦੋਂ 14 ਸਾਲਾਂ ਲੜਕੀ ਦੀ ਤਬੀਅਤ ਅਚਾਨਕ ਖਰਾਬ ਹੋ ਗਈ ਸੀ। ਇਸ ਤੋਂ ਬਾਅਦ ਪੀੜਤ ਲੜਕੀ ਨੇ ਸਾਰੀ ਘਟਨਾ ਆਪਣੀ ਮਾਂ ਨੂੰ ਦੱਸੀ। ਇਸ ਤੋਂ ਬਾਅਦ ਪੀੜਤਾਂ ਦੀ ਮਾਂ ਨੇ ਇਸ ਘਟਨਾ ਸਬੰਧੀ ਥਾਣਾ ਸਾਹਨੇਵਾਲ ਪੁਲਿਸ ਨੂੰ ਜਾਣਕਾਰੀ ਦਿੱਤੀ। ਪੁਲਿਸ ਨੇ ਕਲਯੁੱਗੀ ਪਿਓ ਦੇ ਮਾਮਲਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ। ਪੀੜਤਾਂ ਦੀ ਮਾਂ ਨੇ ਦੱਸਿਆ ਹੈ ਕਿ ਉਸ ਦੀਆਂ 4 ਧੀਆਂ ਦਾ ਵਿਆਹ ਹੋ ਚੁੱਕਿਆ ਹੈ ਜਦਕਿ ਪੀੜਤ ਲੜਕੀ ਉਸ ਦੀ ਸਭ ਤੋਂ ਛੋਟੀ ਧੀ ਹੈ। ਪੀੜਤਾਂ ਦੀ ਮਾਂ ਖੁਦ ਫੈਕਟਰੀ ‘ਚ ਕੰਮ ਕਰਦੀ ਸੀ ਅਤੇ ਉਸ ਦਾ ਪਤੀ ਘਰ ‘ਚ ਵਿਹਲਾ ਰਹਿੰਦਾ ਸੀ। ਦੋਸ਼ੀ ਪਿਛਲੇ ਕਈ ਮਹੀਨਿਆਂ ਤੋਂ ਆਪਣੀ ਧੀ ਨਾਲ ਇਸ ਘਿਨੌਣੀ ਹਰਕਤ ਨੂੰ ਅੰਜਾਮ ਦਿੰਦਾ ਰਿਹਾ ਹੈ।