fire bank branch khanna: ਲੁਧਿਆਣਾ (ਤਰਸੇਮ ਭਾਰਦਵਾਜ)- ਖੰਨਾ ‘ਚ ਉਸ ਸਮੇਂ ਵੱਡਾ ਹਾਦਸਾ ਵਾਪਰ ਗਿਆ, ਜਦੋਂ ਇੱਥੇ ਜੀ.ਟੀ ਰੋਡ ਤੇ ਸਥਿਤ ਪੰਜਾਬ ਐਂਡ ਸਿੰਧ ਬੈਂਕ ਦੀ ਬ੍ਰਾਂਚ ‘ਚ ਅਚਾਨਕ ਅੱਗ ਲੱਗ ਗਈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਫਾਇਰ ਬ੍ਰਿਗੇਡ ਅਤੇ ਪੁਲਿਸ ਪਹੁੰਚੀ ਅਤੇ ਕਾਫੀ ਮਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ।
ਦੱਸਣਯੋਗ ਹੈ ਕਿ ਇਸ ਘਟਨਾ ਦਾ ਉਦੋ ਪਤਾ ਲੱਗਿਆ ਜਦੋਂ ਇੱਥੇ ਸਵੇਰਸਾਰ ਇਕ ਵਿਅਕਤੀ ਸੈਰ ਲਈ ਜਾ ਰਿਹਾ ਸੀ ਤਾਂ ਜਦੋਂ ਉਹ ਬੈਂਕ ਦੇ ਕੋਲੋਂ ਲੰਘਿਆ ਤਾਂ ਉਸ ਨੇ ਖਿੜਕੀ ‘ਚੋਂ ਧੂੰਆਂ ਨਿਕਲਦਾ ਦੇਖਿਆ, ਜਿਸ ਤੋਂ ਬਾਅਦ ਉਕਤ ਵਿਅਕਤੀ ਨੇ ਫਾਇਰ ਅਫਸਰ ਨੂੰ ਫੋਨ ਕਰਕੇ ਇਤਲਾਹ ਦਿੱਤੀ। ਮੌਕੇ ‘ਤੇ ਫਾਇਰ ਬ੍ਰਿਗੇਡ ਦੀ ਟੀਮ ਪਹੁੰਚੀ ਅਤੇ ਸਮਾਂ ਤੇ ਅੱਗ ਤੇ ਕਾਬੂ ਪਾ ਲਿਆ ਗਿਆ ਅਤੇ ਵੱਡਾ ਹਾਦਸਾ ਵਾਪਰਨ ਤੋਂ ਟਲ ਗਿਆ।
ਫਾਇਰ ਅਫਸਰ ਯਸ਼ਪਾਲ ਗੋਮੀ ਨੇ ਦੱਸਿਆ ਕਿ ਉਸ ਨੂੰ ਕਿਸੀ ਨੇ ਫੋਨ ‘ਤੇ ਜਾਣਕਾਰੀ ਦਿੱਤੀ ਸੀ, ਜਿਸ ‘ਤੇ ਉਹ ਤੁਰੰਤ ਆਪਣੀ ਟੀਮ ਨਾਲ ਮੌਕੇ ਤੇ ਪੁੱਜੇ। ਉਨ੍ਹਾਂ ਨੇ ਦੱਸਿਆ ਹੈ ਕਿ ਇਹ ਅੱਗ ਬੈਂਕ ਮੈਨੇਜਰ ਦੇ ਕੈਬਿਨ ‘ਚ ਅੱਗ ਲੱਗੀ ਸੀ, ਜਿੱਥੇ ਕੁਝ ਕਾਗਜ਼ਾਤ ਸੜ ਕੇ ਰਾਖ ਹੋ ਗਿਆ ਪਰ ਬੈਂਕ ਦਾ ਸਟਰੋਂਗ ਰੂਮ ਸੁਰੱਖਿਅਤ ਹੈ।
ਦੂਜੇ ਪਾਸੇ ਖੰਨਾ ਪੁਲਿਸ ਦੇ ਐੱਸ.ਐੱਚ.ਓ ਲਾਭ ਸਿੰਘ ਨੇ ਵੀ ਅੱਗ ਲੱਗਣ ਦਾ ਮੁੱਖ ਕਾਰਨ ਸ਼ਾਰਟ ਸਰਕਟ ਹੀ ਦੱਸ ਰਹੇ ਹਨ ਫਿਲਹਾਲ ਰਾਹਤ ਬਚਾਅ ਕਾਰਜ ਜਾਰੀ ਹੈ।
ਇਹ ਵੀ ਦੇਖੋ–