fire brigade office fire: ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰ ‘ਚ ਉਸ ਸਮੇਂ ਹਫੜਾ-ਦਫੜੀ ਵਾਲਾ ਮਾਹੌਲ ਪੈਦਾ ਹੋ ਗਿਆ ਜਦੋਂ ਇੱਥੇ ਫਾਇਰ ਬ੍ਰਿਗੇਡ ਵਿਭਾਗ ਦੇ ਦਫਤਰ ‘ਚ ਅੱਗ ਲੱਗ ਗਈ। ਹਾਦਸਾ ਵਾਪਰਦਿਆਂ ਸਾਰ ਹੀ ਵਿਭਾਗ ਦੇ ਕਰਮਚਾਰੀਆਂ ਵੱਲੋਂ ਅੱਗ ‘ਤੇ ਬੁਝਾਉਣ ਦੀ ਕੋਸ਼ਿਸ ਕੀਤੀ ਗਈ ਅਤੇ ਕੁਝ ਸਮੇਂ ਬਾਅਦ ਕਾਬੂ ਪਾ ਲਿਆ ਗਿਆ।
ਅੱਗ ਲੱਗਣ ਦੇ ਕਾਰਨਾਂ ਬਾਰੇ ਫਿਲਹਾਲ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਪਰ ਗਨੀਮਤ ਨਾਲ ਜਾਨੀ ਨੁਕਸਾਨ ਤੋਂ ਬਚਾ ਹੋ ਗਿਆ।
ਤਸਵੀਰਾਂ ਤੋਂ ਪਤਾ ਲੱਗਦਾ ਹੈ ਕਿ ਅੱਗ ਕਾਫੀ ਭਿਆਨਕ ਰੂਪ ‘ਚ ਲੱਗੀ ਸੀ, ਜਿਸ ‘ਚ ਕਾਫੀ ਲਪਟਾਂ ਵੀ ਨਿਕਲਦੀਆਂ ਵਿਖਾਈ ਦੇ ਰਹੀਆਂ ਹਨ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਹੀ ਲੁਧਿਆਣਾ ਦੇ ਸੁੰਦਰ ਨਗਰ ‘ਚ ਇਕ ਕੱਪੜੇ ਦੀ ਫੈਕਟਰੀ ਚ ਦੇਰ ਸ਼ਾਮ ਅਚਾਨਕ ਅੱਗ ਲੱਗ ਗਈ ਸੀ ਇਹ ਭਿਆਨਕ ਸੀ ਕਿ ਫੈਕਟਰੀ ਚ ਪਿਆ ਸਾਰਾ ਕੱਪੜਾ ਸੜਨ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ।