fire burning stubble prof marvaha: ਲੁਧਿਆਣਾ (ਤਰਸੇਮ ਭਾਰਦਵਾਜ)- ਕੋਰੋਨਾਕਾਲ ਦੌਰਾਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਪ੍ਰੋ. ਐੱਸ.ਐੱਸ. ਮਰਵਾਹਾ ਵੱਲੋਂ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਅਤੇ ਵਾਤਾਵਰਣ ਨੂੰ ਸਾਫ ਸੁਥਰਾ ਬਣਾਈ ਰੱਖਣ ਲਈ ਇੱਕ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਪਰਾਲੀ ਸਾੜਨ ਨਾਲ ਸਿਹਤ ਸਬੰਧੀ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ, ਕਿਉਂਕਿ ਹੁਣ ਕੋਰੋਨਾ ਮਹਾਮਾਰੀ ਦਾ ਦੌਰ ਚੱਲ ਰਿਹਾ ਹੈ। ਚੇਅਰਮੈਨ ਪੀ.ਪੀ.ਸੀ.ਬੀ. ਪ੍ਰੋਫੈਸਰ ਮਰਵਾਹਾ ਦੇ ਨਾਲ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਇਕ ਵਿਸ਼ੇਸ਼ ਸੁਨੇਹਾ ਦਰਸਾਉਂਦਾ ”ਪਰਾਲੀ ਨੂੰ ਕਦੇ ਨਾ ਜਲਾਓ, ਵਾਤਾਵਰਣ ਨੂੰ ਸਾਫ ਸੁਥਰਾ ਬਣਾਓ” ਸਲੋਗਨ ਬਰੋਸ਼ਰ ਲਾਂਚ ਕੀਤਾ ਗਿਆ, ਜੋ ਸ਼ਹਿਰ ਦੇ ਵਕੀਲ ਹਰਪ੍ਰੀਤ ਸੰਧੂ ਵੱਲੋਂ ਤਿਆਰ ਕੀਤਾ ਗਿਆ ਹੈ। ਉਨ੍ਹਾਂ ਦੇ ਨਾਲ ਸੰਦੀਪ ਬਹਿਲ (ਐੱਸ.ਈ), ਐੱਸ.ਐੱਸ.ਮਠਾੜੂ(ਐਕਸੀਅਨ), ਪੀ.ਪੀ.ਸੀ.ਬੀ. ਅਧਿਕਾਰੀ ਅਤੇ ਪਿੰਡ ਖਹਿਰਾ ਬੇਟ ਜ਼ਿਲ੍ਹਾ ਲੁਧਿਆਣਾ ਦੇ ਸਰਪੰਚ ਅਤੇ ਕਈ ਕਿਸਾਨ ਵੀ ਪਹੁੰਚੇ ਸੀ।
ਚੇਅਰਮੈਨ ਪ੍ਰੋ: ਮਰਵਾਹਾ ਨੇ ਪਿੰਡ ਖਹਿਰਾ ਬੇਟ ਵਿਖੇ ਪਿੰਡ ਵਾਸੀਆਂ/ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰਾਜ ਦੇ ਅਧਿਕਾਰੀਆਂ ਵੱਲੋਂ ਪਰਾਲੀ ਸਾੜਨ ਤੇ ਰੋਕ ਲਗਾਈ ਗਈ ਹੈ, ਅਜੇ ਵੀ ਕੁਝ ਅਜਿਹੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿੱਥੇ ਤਿਆਰ ਪਈ ਫਸਲ ਨੂੰ ਅੱਗ ਲੱਗਣ ਕਾਰਨ ਖੇਤਾਂ ‘ਚ ਅੱਗ ਲੱਗਣ ਕਾਰਨ ਨੁਕਸਾਨ ਹੋਇਆ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਸਾੜਨ ਤੋਂ ਰੋਕਣਾ ਸਮੇਂ ਦੀ ਲੋੜ ਹੈ, ਤਾਂ ਜੋ ਸਾਫ ਵਾਤਾਵਰਣ ਬਣਾਈ ਰੱਖਿਆ ਜਾ ਸਕੇ।
ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਵੱਲੋਂ ਕਿਸਾਨਾਂ ਨੂੰ ਪਰਾਲੀ ਸਾੜਨ ਤੇ ਰੋਕ ਲਗਾਉਣ ਦੇ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਤਾਂ ਜੋ ਪੱਕੀਆਂ ਫਸਲਾਂ ਦੇ ਨਾਲ-ਨਾਲ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਨੁਕਸਾਨ ਪਹੁੰਚਾਉਣ ਦੀ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਇਸ ਤੋਂ ਇਲ਼ਾਵਾ ਵਕੀਲ ਹਰਪ੍ਰੀਤ ਸੰਧੂ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਦਿਆਂ ਕਿਹਾ ਕਿ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਟਿਊਬਵੈਲਾਂ ਨੂੰ ਬਿਜਲੀ ਸਪਲਾਈ ਕੱਟਣ ਤੋਂ ਲੈ ਕੇ ਭਾਰੀ ਜੁ਼ਰਮਾਨੇ ਅਤੇ ਸਖ਼ਤ ਸਜ਼ਾਵਾਂ ਵੀ ਭੁਗਤਣੀਆਂ ਪੈ ਸਕਦੀਆਂ ਹਨ।