ਪੰਜਾਬ ਦੇ ਸ਼ਹਿਰ ਲੁਧਿਆਣਾ ਵਿੱਚ ਫੂਡ ਸਪਲਾਈ ਵਿਭਾਗ ਨੇ ਘਰੇਲੂ ਸਿਲੰਡਰਾਂ ਦੀ ਦੁਰਵਰਤੋਂ ਕਰਨ ਵਾਲੇ ਲੋਕਾਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਵਿਭਾਗ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਡੀਐਫਐਸਸੀ ਲੁਧਿਆਣਾ ਹਰਵੀਨ ਕੌਰ ਅਤੇ ਡੀਐਫਐਸਸੀ ਲੁਧਿਆਣਾ ਈਸਟ ਸ਼ਿਫਾਲੀ ਚੋਪੜਾ ਦੇ ਆਦੇਸ਼ਾਂ ’ਤੇ ਬਣਾਈਆਂ ਗਈਆਂ ਟੀਮਾਂ ਨੇ ਛਾਪੇਮਾਰੀ ਕੀਤੀ।
ਛਾਪੇਮਾਰੀ ਦੌਰਾਨ ਇੰਸਪੈਕਟਰ ਅਜੇ ਕੁਮਾਰ ਨੇ ਕਾਰਵਾਈ ਕਰਦੇ ਹੋਏ ਘਰੇਲੂ ਗੈਸ ਸਿਲੰਡਰ, ਗੈਸ ਭਰਨ ਵਾਲੀ ਪਾਈਪ ਮਸ਼ੀਨ, ਪਾਈਪ, ਦੋ ਬੰਸਰੀਆਂ ਆਦਿ ਬਰਾਮਦ ਕੀਤੀਆਂ। ਇਸ ਦੇ ਨਾਲ ਹੀ ਮੁਲਜ਼ਮਾਂ ਖ਼ਿਲਾਫ਼ ਥਾਣਾ ਡਾਬਾ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਅਧਿਕਾਰੀਆਂ ਮੁਤਾਬਕ ਕਾਰਵਾਈ ਕਰਦਿਆਂ ਕੁੱਲ 18 ਸਿਲੰਡਰ ਜ਼ਬਤ ਕੀਤੇ ਗਏ ਹਨ। ਅਧਿਕਾਰੀਆਂ ਅਨੁਸਾਰ ਆਉਣ ਵਾਲੇ ਸਮੇਂ ਵਿੱਚ ਵੀ ਇਸ ਤਰ੍ਹਾਂ ਦੀ ਕਾਰਵਾਈ ਜਾਰੀ ਰਹੇਗੀ।
ਵੀਡੀਓ ਲਈ ਕਲਿੱਕ ਕਰੋ -: