friend gun firing murder: ਲੁਧਿਆਣਾ (ਤਰਸੇਮ ਭਾਰਦਵਾਜ)-ਸ਼ਹਿਰ ‘ਚ ਉਸ ਸਮੇਂ ਸਨਸਨੀ ਵਾਲਾ ਮਾਹੌਲ ਪੈਦਾ ਹੋ ਗਿਆ ਜਦੋਂ ਇੱਥੇ ਇਕ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ‘ਚ ਹੈਰਾਨੀਜਨਕ ਖੁਲਾਸਾ ਇਹ ਹੋਇਆ ਹੈ ਕਿ ਗੋਲੀਆਂ ਮਾਰਨ ਵਾਲੇ ਮੁਲਜ਼ਮ ਕੋਈ ਹੋਰ ਨਹੀਂ ਸੀ ਬਲਕਿ ਮ੍ਰਿਤਕ ਦੇ ਆਪਣੇ ਦੋਸਤ ਹੀ ਸੀ।ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਪੁਲਿਸ ਪਹੁੰਚੀ ਅਤੇ ਮ੍ਰਿਤਕ ਦੀ ਲਾਸ਼ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ‘ਚ ਜੁੱਟ ਗਈ। ਮ੍ਰਿਤਕ ਦੀ ਪਛਾਣ 42 ਸਾਲਾਂ ਰਣਧੀਰ ਸਿੰਘ ਦੇ ਨਾਲ ਹੋਈ ਹੈ ਜੋ ਕਿ ਸਿੱਧਵਾਂ ਖੁਰਦ ਦਾ ਰਹਿਣ ਵਾਲਾ ਸੀ।
ਮ੍ਰਿਤਕ ਰਣਧੀਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਿ੍ਰਤਕ ਦੇ ਦੋ ਦੋਸਤ ਕੈਨੇਡਾ ਤੋਂ ਆਏ ਹੋਏ ਸਨ ਅਤੇ ਉਹ ਰਣਧੀਰ ਸਿੰਘ ਨੂੰ ਮੱਝਾਂ ਖਰੀਦਣ ਦਾ ਬਹਾਨਾ ਬਣਾ ਕੇ ਉਸ ਨੂੰ ਖੇਤਾਂ ਦੀ ਮੋਟਰ ’ਤੇ ਲੈ ਗਏ ਅਤੇ ਉਥੇ ਉਸ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਖੇਤਾਂ ‘ਚ ਕੰਮ ਕਰਨ ਵਾਲੇ ਮਜ਼ਦੂਰਾਂ ਨੇ ਮਿ੍ਰਤਕ ਦੇ ਘਰ ਪਹੁੰਚ ਕੇ ਇਸ ਵਾਰਦਾਤ ਦੀ ਜਾਣਕਾਰੀ ਦਿੱਤੀ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਮਿ੍ਰਤਕ ਨੂੰ ਮਾਰਨ ਵਾਲਿਆਂ ਨੇ ਉਸ ਨਾਲ ਕੋਈ ਪੁਰਾਣੀ ਰੰਜਿਸ਼ ਕੱਢੀ ਹੈ ਅਤੇ ਪੁਲਸ ਜਲਦੀ ਇਸ ਕਤਲ ਦੀ ਗੁੱਥੀ ਨੂੰ ਸੁਲਝਾਏ। ਦੂਜੇ ਪਾਸੇ ਮੌਕੇ ‘ਤੇ ਪਹੁੰਚੇ ਜਗਰਾਓਂ ਦੇ ਡੀ.ਐੱਸ.ਪੀ. ਗੁਰਦੀਪ ਸਿੰਘ ਗੋਸ਼ਲ ਨੇ ਦੱਸਿਆ ਹੈ ਕਿ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਗਿਆ ਅਤੇ ਜਲਦੀ ਹੀ ਮੁਲਜ਼ਮਾਂ ਨੂੰ ਗਿ੍ਰਫ਼ਤਾਰ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਦੇਖੋ–