gambling robbery Police arrest accused: ਲੁਧਿਆਣਾ (ਤਰਸੇਮ ਭਾਰਦਵਾਜ)-ਮਹਾਨਗਰ ਦੇ ਜੂਆ ਘਰ ‘ਚ 14.5 ਲੱਖ ਰੁਪਏ ਦੀ ਡਕੈਤੀ ਦਾ ਮਾਮਲਾ ‘ਚ ਇਕ ਹੋਰ ਨਵਾਂ ਖੁਲਾਸਾ ਹੋਇਆ ਹੈ। ਜਾਣਕਾਰੀ ਮੁਤਾਬਕ ਇਸ ਮਾਮਲੇ ‘ਚ ਲੁਧਿਆਣਾ ਪੁਲਿਸ ਨੇ ਦੋ ਹੋਰ ਦੋਸ਼ੀਆਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਦੀ ਪਛਾਣ ਮਨੋਝਾਈ ਵਿਵੇਕ ਕੁਮਾਰ ਅਤੇ ਸਾਹਿਲ ਖੰਨਾ ਦੇ ਨਾਂ ਨਾਲ ਹੋਈ ਹੈ। ਤਲਾਸ਼ੀ ਦੌਰਾਨ ਇਨ੍ਹਾਂ ਦੋਸ਼ੀਆਂ ਕੋਲੋਂ ਜੁਆਰੀਆਂ ਦੇ ਟੋਕਨ ਅਤੇ ਕੁਝ ਨਗਦੀ ਬਰਾਮਦ ਕੀਤੀ ਗਈ ਹੈ।
ਜਾਣੋ ਪੂਰਾ ਮਾਮਲਾ- ਪੰਜਾਬ ਪੁਲਿਸ ਵੱਲੋਂ ਸਾਂਝੀ ਕਾਰਵਾਈ ਮੁਤਾਬਕ ਮੰਡੀ ਗੋਬਿੰਦਗੜ੍ਹ ਤੋਂ ਫਰਾਰ ਅਪਰਾਧੀ ਅਤੇ ਮਾਸਟਰਮਾਈਂਡ ਨੀਰਜ ਸ਼ਰਮਾ ਉਰਫ ਆਸ਼ੂ ਸਮੇਤ ਉਸਦੇ ਚਾਰ ਸਾਥੀਆਂ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ, ਜਿਨ੍ਹਾਂ ‘ਚ ਇੱਕ ਔਰਤ ਵੀ ਸ਼ਾਮਲ ਹੈ। ਇੱਥੇ ਦੱਸ ਦੇਈਏ ਕਿ ਇਨ੍ਹਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਲੁਧਿਆਣਾ ਦੇ ਜੂਆ ਘਰ ‘ਚ 14.5 ਲੱਖ ਰੁਪਏ ਦੀ ਡਕੈਤੀ ਦਾ ਮਾਮਲਾ ਹੱਲ ਕੀਤਾ ਹੈ। ਦੋਸ਼ੀਆਂ ਦੀ ਪਛਾਣ ਨੀਰਜ ਸ਼ਰਮਾ ਉਰਫ ਆਸ਼ੂ ਉਰਫ ਸਹਿਜਪਾਲ ਵਾਸੀ ਲੁਧਿਆਣਾ ਤੋਂ ਇਲਾਵਾ ਗ੍ਰਿਫਤਾਰ ਕੀਤੇ ਗਏ ਹੋਰਨਾਂ ਦੀ ਪਛਾਣ ਮਨਦੀਪ ਉਰਫ ਮੰਨਾ ਵਾਸੀ ਜਲੰਧਰ, ਦੀਪਕ ਉਰਫ ਮੰਨਾ ਵਾਸੀ ਲੁਧਿਆਣਾ, ਗੁਰਵਿੰਦਰ ਸਿੰਘ ਉਰਫ ਗਿੰਦੀ ਵਾਸੀ ਜਲੰਧਰ ਅਤੇ ਨਵਦੀਪ ਕੌਰ ਉਰਫ ਪੂਜਾ ਵਾਸੀ ਜਲੰਧਰ ਵਜੋਂ ਕੀਤੀ ਗਈ ਹੈ। ਇਨ੍ਹਾਂ ਦੋਸ਼ੀਆਂ ਖ਼ਿਲਾਫ਼ ਆਈਪੀਸੀ ਦੀ ਧਾਰਾ 399, 402 ਅਤੇ 25 ਅਸਲਾ ਕਾਨੂੰਨ ਤਹਿਤ ਥਾਣਾ ਮੰਡੀ ਗੋਬਿੰਦਗੜ ਵਿੱਖੇ ਮਾਮਲਾ ਦਰਜ ਕੀਤਾ ਗਿਆ ਹੈ। ਡੀਜੀਪੀ ਸ਼੍ਰੀ ਦਿਨਕਰ ਗੁਪਤਾ ਨੇ ਖੁਲਾਸਾ ਕੀਤਾ ਕਿ ਇਹ ਗਿਰੋਹ ਦੀ ਮੰਡੀ ਗੋਬਿੰਦਗੜ੍ਹ ਅਤੇ ਹੁਸ਼ਿਆਰਪੁਰ ‘ਚ ਇਸੇ ਤਰ੍ਹਾਂ ਦੀਆਂ ਡਕੈਤੀਆਂ/ਲੁੱਟਾਂ ਖੋਹਾਂ ਨੂੰ ਅੰਜਾਮ ਦੇਣਾ ਚਾਹੁੰਦਾ ਸੀ ਤੇ ਇਨ੍ਹਾਂ ਦੀ ਗ੍ਰਿਫਤਾਰੀ ਨਾਲ ਅਜਿਹੀਆਂ ਘਟਨਾਵਾਂ ਉਪਰ ਕਾਬੂ ਪਾ ਲਿਆ ਹੈ। ਸ਼੍ਰੀ ਗੁਪਤਾ ਨੇ ਦੱਸਿਆ ਕਿ ਇਹ ਗਿਰੋਹ ਹੁਸ਼ਿਆਰਪੁਰ ‘ਚ ਇੱਕ ਸੁਨਿਆਰੇ ਤੋਂ 4 ਕਿਲੋ ਸੋਨਾ ਲੁੱਟਣ ਦੀ ਯੋਜਨਾ ਬਣਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਇੰਨਾ ਕੋਲੋਂ ਇੱਕ ਆਈ 20 ਕਾਰ ਸਮੇਤ ਇੱਕ 0.32 ਬੋਰ ਦਾ ਪਿਸਤੌਲ ਅਤੇ 15 ਜਿੰਦਾ ਕਾਰਤੂਸ ਬਰਾਮਦ ਵੀ ਕੀਤੇ ਗਏ ਹਨ। ਇਹ ਮੁਹਿੰਮ SSP ਫਤਿਹਗੜ੍ਹ ਸਾਹਿਬ ਅਵਨੀਤ ਕੌਂਡਲ ਦੀ ਅਗਵਾਈ ‘ਚ ਐਸਪੀ ਕਾਊਂਟਰ ਇੰਟੈਲੀਜੈਂਸ ਲੁਧਿਆਣਾ ਰੁਪਿੰਦਰ ਕੌਰ ਭੱਟੀ ਦੀ ਟੀਮ ਦੇ ਤਾਲਮੇਲ ਨਾਲ ਸਫਲ ਹੋਈ।