Girl love marriage left boy: ਲੁਧਿਆਣਾ ‘ਚ ਇਕ ਲੜਕੀ ਨੂੰ ਪ੍ਰੇਮ ਵਿਆਹ ਕਰਵਾਉਣ ਉਸ ਸਮੇਂ ਮਹਿੰਗਾ ਪੈ ਗਿਆ, ਜਦੋਂ ਵਿਆਹ ਦੇ ਕੁਝ ਮਹੀਨਿਆਂ ਬਾਅਦ ਹੀ ਉਸ ਦੇ ਪਤੀ ਅਤੇ ਸਹੁਰਾ ਪਰਿਵਾਰ ਨੇ ਘਰੋਂ ਬਾਹਰ ਦਾ ਰਸਤਾ ਦਿਖਾ ਦਿੱਤਾ। ਜਾਣਕਾਰੀ ਮੁਤਾਬਕ ਇੱਥੋ ਦੀ ਲੜਕੀ ਨੀਲਮ ਦਾ ਕਹਿਣਾ ਹੈ ਕਿ ਪਿਛਲੇ ਸਾਲ ਨਵੰਬਰ ‘ਚ ਗਿੱਲ ਰੋਡ ਦੇ ਰਹਿਣ ਵਾਲੇ ਦਲਜੀਤ ਸਿੰਘ ਉਰਫ ਰਾਜ ਨਾਲ ਉਸ ਨੇ ਪ੍ਰੇਮ ਵਿਆਹ ਕਰਵਾਇਆ ਸੀ ਪਰ ਕੁਝ ਸਮੇਂ ਬਾਅਦ ਉਸਦੇ ਪਤੀ ਅਤੇ ਉਸਦੇ ਪਰਿਵਾਰ ਵਲੋਂ ਪੈਸਿਆਂ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ। ਇੰਨਾ ਹੀ ਨਹੀਂ ਉਸ ਨੇ ਆਪਣੇ ਪੇਕਿਆਂ ਤੋਂ ਇਕ ਲੱਖ ਰੁਪਏ ਦੀ ਨਗਦੀ ਸਹੁਰਾ ਪਰਿਵਾਰ ਨੂੰ ਦੇ ਦਿੱਤੀ ਪਰ ਫਿਰ ਵੀ ਸਹੁਰਾ ਪਰਿਵਾਰ ਵੱਲੋਂ ਲਗਾਤਾਰ ਤੰਗ-ਪਰੇਸ਼ਾਨ ਕੀਤਾ ਜਾ ਰਿਹਾ ਸੀ। ਪੀੜਤ ਲੜਕੀ ਨੇ ਇਹ ਵੀ ਦੋਸ਼ ਲਾਇਆ ਹੈ ਕਿ ਉਸ ਨੂੰ ਮਾਨਸਿਕ ਤੌਰ ‘ਤੇ ਵੀ ਪਰੇਸ਼ਾਨ ਕੀਤਾ ਜਾਣ ਲੱਗਾ ਸੀ ਅਤੇ ਘਰ ‘ਚ ਦਾਖਲ ਹੋਣ ‘ਤੇ ਵੀ ਰੋਕ ਲਾ ਦਿੱਤੀ ਗਈ ਸੀ। ਇਸ ਤੋਂ ਬਾਅਦ ਜਦੋਂ ਪੀੜਤ ਲੜਕੀ ਪੁਲਿਸ ਕੋਲ ਪਹੁੰਚੀ ਤਾਂ ਉੱਥੇ ਵੀ ਉਸ ਦੀ ਕੋਈ ਸੁਣਵਾਈ ਨਹੀਂ ਹੋਈ।
ਦੂਜੇ ਪਾਸੇ ਲੜਕੀ ਦੇ ਪਤੀ ਵੱਲੋਂ ਲੜਕੀ ‘ਤੇ ਪਹਿਲਾ ਵਿਆਹ ਛੁਪਾਉਣ ਦਾ ਦੋਸ਼ ਲਾਇਆ ਗਿਆ ਹੈ,,,ਲੜਕੇ ਦਾ ਕਹਿਣਾ ਹੈ ਨੀਲਮ ਨੇ ਉਸਦੇ ਨਾਲ ਝੂਠ ਬੋਲ ਕੇ ਵਿਆਹ ਕਰਵਾਇਆ ਹੈ, ਜਿਸਦੇ ਉਸ ਕੋਲ ਸਬੂਤ ਵੀ ਮੌਜੂਦ ਹਨ ਫਿਲਹਾਲ ਦੋਨਾਂ ਧਿਰਾਂ ਦਾ ਮਾਮਲਾ ਪੁਲਿਸ ਨੇ ਦਰਜ ਕਰ ਲਿਆ ਹੈ ਅਤੇ ਜਾਂਚ ਜਾਰੀ ਹੈ।