gold earrings robbery woman: ਲੁਧਿਆਣਾ (ਤਰਸੇਮ ਭਾਰਦਵਾਜ)-ਜ਼ਿਲ੍ਹੇ ਦੇ ਗੁਰਾਇਆ ਇਲਾਕੇ ‘ਚ ਉਸ ਸਮੇਂ ਸਨਸਨੀ ਵਾਲਾ ਮਾਹੌਲ ਪੈਦਾ ਹੋ ਗਿਆ ਜਦੋਂ ਇੱਥੇ ਦਿਨਦਿਹਾੜੇ ਲੁਟੇਰਿਆਂ ਨੇ ਖੇਤ ਜਾ ਰਹੀ ਔਰਤ ਦੀਆਂ ਸੋਨੇ ਦੀਆਂ ਵਾਲੀਆਂ ਖੋਹ ਲਈਆਂ। ਵਾਰਦਾਤ ਨੂੰ ਅੰਜ਼ਾਮ ਦੇ ਲੁਟੇਰੇ ਮੌਕੇ ‘ਤੇ ਫਰਾਰ ਹੋ ਗਏ। ਦੱਸ ਦੇਈਏ ਕਿ ਮਾਮਲਾ ਇੱਥੋ ਦੇ ਪਿੰਡ ਬੀੜ ਬੰਸੀਆ ਤੋਂ ਸਾਹਮਣੇ ਆਇਆ ਹੈ, ਜਿੱਥੇ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਦੇ ਵੱਲੋ ਤੇਜ਼ਦਾਰ ਹਥਿਆਰਾਂ ਦੀ ਨੋਕ ‘ਤੇ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ।
![gold earrings robbery woman](https://dailypost.in/wp-content/uploads/2020/10/ch.jpg)
ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੀੜਤ ਪਰਿਵਾਰ ਵੱਲੋ ਲੁਟੇਰਿਆਂ ਦੀ ਪਹਿਚਾਣ ਕਰਨ ਦੀ ਵੀ ਗੱਲ ਸਾਹਮਣੇ ਆਈ ਹੈ ਜਿਸ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਔਰਤ ਗੁਰਬਖ਼ਸ਼ ਕੌਰ ਨੇ ਦੱਸਿਆ ਕਿ ਸ਼ਾਮ ਨੂੰ ਉਹ ਆਪਣੇ ਘਰ ਤੋਂ ਆਪਣੇ ਖੇਤਾਂ ਵੱਲ ਜਾ ਰਹੀ ਸੀ ਤਾ ਮੋਟਰ ਸਾਈਕਲ ਸਵਾਰ ਤਿੰਨ ਲੜਕਿਆਂ ਨੇ ਉਸਨੂੰ ਰੋਕ ਲਿਆ ਅਤੇ ਕੰਨਾਂ ‘ਚ ਪਾਇਆ ਸੋਨੇ ਦੀਆ ਬਾਲੀਆਂ ਲੁੱਟ ਕੇ ਫਰਾਰ ਹੋ ਗਏ। ਪੀੜਤ ਔਰਤ ਨੇ ਦੱਸਿਆ ਕਿ ਉਸਨੇ ਲੁਟੇਰਿਆਂ ਦਾ ਮੁਕਾਬਲਾ ਕੀਤਾ ਅਤੇ ਰੌਲਾ ਪਾਇਆ ਤਾ ਉਸਦਾ ਪਤੀ ਵੀ ਮੌਕੇ ‘ਤੇ ਆ ਗਿਆ। ਇਕ ਲੁਟੇਰੇ ਨੇ ਉਸਦੇ ਪਤੀ ਵੱਲ ਦਾਤਰ ਵੀ ਮਾਰਿਆ ਅਤੇ ਮੌਕੇ ਤੋ ਫਰਾਰ ਹੋ ਗਿਆ। ਵਾਰਦਾਤ ਦੀ ਸੂਚਨਾ ਮਿਲਣ ਤੋ ਬਾਅਦ ਪੁਲਿਸ ਮੌਕੇ ਤੇ ਪਹੁੰਚੀ।ਇਸ ਸੰਬੰਧੀ ਐੱਸ.ਐੱਚ.ਓ ਹਰਦੀਪ ਸਿੰਘ ਨੇ ਕਿਹਾ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।