Govt school students corona positive: ਲੁਧਿਆਣਾ (ਤਰਸੇਮ ਭਾਰਦਵਾਜ)- ਜ਼ਿਲ੍ਹੇ ਦੇ ਗਾਲਿਬ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ 10 ਹੋਰ ਵਿਦਿਆਰਥੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਡਿਸਟ੍ਰਿਕਟ ਐਪੀਡਿਮੋਲਾਜਿਸਟ ਡਾ. ਰਮੇਸ਼ ਕੁਮਾਰ ਨੇ ਇਸਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਹੁਣ ਤੱਕ ਸਕੂਲ ਦੇ 16 ਵਿਦਿਆਰਥੀ ਅਤੇ 13 ਅਧਿਆਪਕਾਂ ਦੀ ਰਿਪੋਰਟ ਪਾਜ਼ੀਟਿਵ ਮਿਲ ਚੁੱਕੀ ਹੈ ਜਦਕਿ ਬੀਤੇ ਦਿਨ ਭਾਵ ਸ਼ਨੀਵਾਰ ਨੂੰ ਇਕ ਅਧਿਆਪਕ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਇਸ ਤੋਂ ਬਾਅਦ ਸਕੂਲ ਨੂੰ 4 ਫਰਵਰੀ ਤੱਕ ਬੰਦ ਕਰਨ ਦਾ ਆਦੇਸ਼ ਜਾਰੀ ਕਰ ਦਿੱਤੀ।
ਜਗਰਾਓ ਦੀ ਐੱਸ.ਡੀ.ਐੱਮ ਡਾ. ਨੀਰੂ ਕਤਿਆਲ ਗੁਪਤਾ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਦਾ ਕਹਿਰ ਹੁਣ ਵੀ ਪੂਰੀ ਤਰ੍ਹਾਂ ਰੁਕਿਆ ਨਹੀਂ ਹੈ। ਜੇਕਰ ਕਿਸੇ ਨੂੰ ਕੋਈ ਵੀ ਲੱਛਣ ਦਿਸੇ ਤਾਂ ਤਰੁੰਤ ਡਾਕਟਰੀ ਜਾਂਚ ਕਰਵਾਓ। ਉਨ੍ਹਾਂ ਨੇ ਦੱਸਿਆ ਹੈ ਕਿ ਡਿਪਟੀ ਕਮਿਸ਼ਨਰ ਨੇ ਸਿਵਲ ਸਰਜਨ ਲ਼ੁਧਿਆਣਾ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਮੈਡੀਕਲ ਟੀਮਾਂ ਸਕੂਲ ‘ਚ ਨਿਯੁਕਤ ਕਰਕੇ ਟੀਚਰਾਂ ਅਤੇ ਵਿਦਿਆਰਥੀਆਂ ਦੀ ਜਾਂਚ ਯਕੀਨੀ ਕਰੇ।
ਇਹ ਵੀ ਪੜ੍ਹੋ-–