Gurdev debi councillor nitu: ਲੁਧਿਆਣਾ ‘ਚ ਪਿਛਲੇ ਕਈ ਦਿਨਾਂ ਤੋਂ ਭਾਜਪਾ ਨੇਤਾ ਗੁਰਦੇਵ ਸ਼ਰਮਾ ਦੇਬੀ ਵੱਲੋਂ ਕਾਂਗਰਸ ਕੌਂਸਲਰ ਗੁਰਦੀਪ ਸਿੰਘ ਨੀਟੂ ‘ਤੇ ਕਣਕ ਦੀ ਵੰਡ ‘ਚ ਧਾਂਦਲੀ ਕਰਨ ਦਾ ਦੋਸ਼ ਲਾਇਆ ਗਿਆ ਸੀ, ਜਿਸ ਨੂੰ ਲੈ ਕੇ ਕਾਂਗਰਸੀ ਆਗੂ ਗੁਰਦੀਪ ਸਿੰਘ ਨੀਟੂ ਅਤੇ ਯੂਥ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਯੁਗੇਸ਼ ਹਾਂਡਾ ਵਲੋਂ ਸਾਂਝੇ ਤੌਰ ‘ਤੇ ਪੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਆਪਣੇ ‘ਤੇ ਲੱਗੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ ਹੈ, ਉਨ੍ਹਾਂ ਨੇ ਕਿਹਾ ਹੈ ਕਿ ਗੁਰਦੇਵ ਸ਼ਰਮਾ ਮੇਰੇ ‘ਤੇ ਦੋਸ਼ ਲਾਉਣ ਦੀ ਥਾਂ ਫੂਡ ਸਪਲਾਈ ਮਹਿਕਮੇ ‘ਚ ਸ਼ਿਕਾਇਤ ਕਰ ਸਕਦੇ ਹਨ, ਇਸ ਦੇ ਨਾਲ ਹੀ ਉਨ੍ਹਾਂ ਨੇ ਉਲਟਾ ਗੁਰਦੇਵ ਸ਼ਰਮਾ ‘ਤੇ ਸਵਾਲ ਚੁੱਕਦੇ ਹੋਏ ਪੁੱਛਿਆ ਕਿ ਉਨ੍ਹਾਂ ਨੇ ਲੋਕ ਭਲਾਈ ਲਈ ਕੀ ਕਦਮ ਚੁੱਕੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਕਾਂਗਰਸ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਪੂਰੇ ਮਾਮਲੇ ਦੀ ਜਾਂਚ ਕਰਵਾਉਣਗੇ ਤਾਂ ਕਿ ਭਾਜਪਾ ਨੇਤਾ ਦੇਬੀ ਦਾ ਝੂਠ ਜਨਤਾ ਦੇ ਸਾਹਮਣੇ ਲਿਆਂਦਾ ਜਾ ਸਕੇ।
ਇਸ ਦੌਰਾਨ ਜ਼ਿਲਾ ਯੂਥ ਕਾਂਗਰਸ ਦੇ ਪ੍ਰਧਾਨ ਯੋਗੇਸ਼ ਹਾਂਡਾ ਨੇ ਕਿਹਾ ਹੈ ਕਿ ਭਾਜਪਾ ਨੇਤਾ ਗੁਰਦੇਵ ਦੇਬੀ ਨੇ ਜਿੰਨੇ ਵੀ ਦੋਸ਼ ਲਾਏ ਹਨ, ਉਹ ਬੇਬੁਨਿਆਦ ਹਨ। ਹੁਣ ਤੱਕ ਕੋਈ ਵੀ ਦੋਸ਼ ਸਾਬਿਤ ਨਹੀਂ ਹੋਇਆ ਹੈ।