Harsimrat Kaur Badal arrive: ਪੰਜਾਬ ਵਿੱਚ ਕਿਸਾਨਾਂ ਵੱਲੋਂ ਖੇਤੀ ਬਿੱਲ ਪਾਸ ਕਰਨ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਜਿਸ ਕਾਰਨ ਕਿਸਾਨਾਂ ਵੱਲੋਂ ਧਰਨੇ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਨ੍ਹਾਂ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਅਕਾਲੀ ਦਲ ਦੇ ਬੀਬੀ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਅੱਜ ਯਾਨੀ ਕਿ ਸੋਮਵਾਰ ਨੂੰ ਉਹ ਫਰੀਦਕੋਟ ਪਹੁੰਚਣਗੇ, ਜਿੱਥੇ ਉਨ੍ਹਾਂ ਨੂੰ ਕਿਸਾਨਾਂ ਦੇ ਹੱਕ ਨੂੰ ਲੈ ਕੇ ਮੰਤਰੀ ਮੰਡਲ ਵਿੱਚੋ ਅਸਤੀਫਾ ਦੇਣ ਨੂੰ ਲੈ ਕੇ ਸਨਮਾਨਿਤ ਕੀਤਾ ਜਾਵੇਗਾ । ਜਿਸ ਤੋਂ ਬਾਅਦ ਉਹ ਫਰੀਦਕੋਟ ਵਿਖੇ ਟਿੱਲਾ ਬਾਬਾ ਫਰੀਦ ਜੀ ਵਿਖੇ ਮੱਥਾ ਟੇਕਣਗੇ।
ਦੱਸ ਦੇਈਏ ਕਿ ਇਨ੍ਹਾਂ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆ ਵੱਲੋਂ 1 ਅਕਤੂਬਰ ਤੋ ਅਨੁਸੂਚਿਤ ਕਾਲ ਲਈ ਰੇਲ ਟ੍ਰੈਕ ਜਾਮ ਕੀਤੇ ਜਾਣਗੇ । ਇਸ ਤੋਂ ਇਲਾਵਾ ਇਹ ਜਥੇਬੰਦੀਆਂ ਭਾਜਪਾ ਨੇਤਾਵਾਂ ਦੇ ਘਰਾਂ ਦਾ ਵੀ ਘੇਰਾਓ ਕਰਨਗੀਆਂ। ਇਨ੍ਹਾਂ ਬਿੱਲਾਂ ਨੂੰ ਲੈ ਕੇ ਕਿਸਾਨਾਂ ਵਿੱਚ ਬਹੁਤ ਰੋਸ ਪਾਇਆ ਜਾ ਰਿਹਾ ਹੈ, ਜਿਸ ਕਾਰਨ ਉਨ੍ਹਾਂ ਵੱਲੋਂ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਵੀ ਕੀਤੇ ਜਾਣਗੇ। ਦਰਅਸਲ, ਫਰੀਦਕੋਟ ਵਿੱਚ ਕਿਸਾਨ ਜਥੇਬੰਦੀਆ ਵੱਲੋਂ ਇੱਕ ਮੀਟਿੰਗ ਕੀਤੀ ਗਈ ਸੀ , ਜਿਸ ਵਿੱਚ ਇਹ ਫੈਸਲਾ ਲਿਆ ਗਿਆ ਹੈ ।