haryana gang rob arrested: ਲੁਧਿਆਣਾ (ਤਰਸੇਮ ਭਾਰਦਵਾਜ)- ਪੁਲਿਸ ਨੇ ਇਕ ਅਜਿਹੇ ਲੁਟੇਰਾ ਗਿਰੋਹ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਲੁੱਟ ਦੀ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ਸੀ। ਮਿਲੀ ਜਾਣਕਾਰੀ ਮੁਤਾਬਕ ਖੰਨਾ ਪੁਲਿਸ ਨੇ ਹਰਿਆਣਾ ਦੇ ਰਹਿਣ ਵਾਲੇ ਲੁਟੇਰਾ ਗਿਰੋਹ ਦੇ 2 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਕੋਲੋਂ 2 ਦੇਸੀ ਬੋਰ ਪਿਸਤੌਲ, 6 ਜ਼ਿੰਦਾ ਕਾਰਤੂਸ, 2 ਕਿਰਚਾਂ ਅਤੇ ਇਕ ਕਾਰ ਬਰਾਮਦ ਕੀਤੀ ਗਈ ਹੈ। ਪੁੱਛਗਿੱਛ ਦੌਰਾਨ ਇਨ੍ਹਾਂ ਲੁਟੇਰਿਆਂ ਨੇ ਖੁਲਾਸਾ ਦਿੱਤਾ ਕੀਤਾ ਹੈ ਕਿ ਇਹ ਲੁਟੇਰੇ ਪੰਜਾਬ ‘ਚ ਲੁੱਟ ਦੀ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸੀ। ਇਹ ਲੁਟੇਰੇ ਉਦੋਂ ਪੁਲਿਸ ਦੇ ਹੱਥੇ ਚੜ੍ਹੇ, ਜਦੋਂ ਖੰਨਾ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕਾਰ ਸਵਾਰ 6 ਲੁਟੇਰੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫ਼ਿਰਾਕ ‘ਚ ਪੰਜਾਬ ‘ਚ ਦਾਖਲ ਹੋ ਰਹੇ ਹਨ, ਇਸ ਆਧਾਰ ‘ਤੇ ਪੁਲਿਸ ਨੇ ਨਾਕਾਬੰਦੀ ਕਰਕੇ ਇਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ।
ਫੜੇ ਗਏ ਦੋਸ਼ੀਆਂ ਤੋਂ ਪੁਲਿਸ ਪੁੱਛਗਿੱਛ ਕਰ ਰਹੀ ਹੈ।ਇਨ੍ਹਾਂ ‘ਚ ਸੋਨੂੰ ਮਨੀ ਤੇ ਵਿਨੋਦ ਕੁਮਾਰ ਨੂੰ ਕਾਬੂ ਕੀਤਾ ਹੈ, ਜਦਕਿ ਬਾਕੀ 4 ਦੋਸ਼ੀ ਫਰਾਰ ਦੱਸੇ ਜਾ ਰਹੇ ਹਨ। ਇਨ੍ਹਾਂ ‘ਤੇ ਹਰਿਆਣਾ ‘ਚ ਵੀ ਕਈ ਮਾਮਲੇ ਦਰਜ ਦੱਸੇ ਜਾ ਰਹੇ ਹਨ। ਦੱਸ ਦੇਈਏ ਕਿ ਇਹ ਲੁਟੇਰੇ ਕੈਥਲ ਦੀ ਗਨਪਤੀ ਪਲੀਮਬਰਸ ਫਰਮ ਦੀ ਕੈਸ਼ ਵੈਨ ਦਾ ਲੁੱਟ ਦੇ ਇਰਾਦੇ ਨਾਲ ਪਿੱਛਾ ਕਰ ਰਹੇ ਸਨ, ਜਿਨ੍ਹਾਂ ਨੂੰ ਸਮਾਂ ਰਹਿੰਦੇ ਪੁਲਸ ਵੱਲੋਂ ਕਾਬੂ ਕਰ ਲਿਆ ਜਾਂਦਾ ਹੈ।